ਮੁੰਬਈ, 29 ਜੁਲਾਈ, (ਪੋਸਟ ਬਿਊਰੋ)- ਸਮਾਜ ਸੇਵੀ ਬਜ਼ੁਰਗ ਅੰਨਾ ਹਜ਼ਾਰੇ ਨੇ ਕਿਹਾ ਹੈ ਕਿ ਕੇਂਦਰ ਵਿੱਚ ਲੋਕਪਾਲ ਦੀ ਨਿਯੁਕਤੀ ਵਿੱਚ ਦੇਰੀ ਦੇ ਵਿਰੁਧ ਉਹ ਭਾਰਤ ਦੀ ਨਰਿੰਦਰ ਮੋਦੀ ਸਰਕਾਰ ਦੇ ਖਿਲਾਫ ਅਗਲੀ 2 ਅਕਤੂਬਰ ਤੋਂ ਮਹਾਰਾਸ਼ਟਰ ਦੇ ਆਪਣੇ
ਪਿੰਡ ਵਿੱਚ ਭੁੱਖ ਹੜਤਾਲ ਸ਼ੁਰੂ ਕਰਨ ਵਾਲੇ ਹਨ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਦੇਸ਼ ਨੂੰ ਭ੍ਰਿਸ਼ਟਾਚਾਰ ਮੁਕਤ ਬਣਾਉਣ ਦੀ ਉਨ੍ਹਾਂ ਦੀ ਮੁਹਿੰਮ ਵਿੱਚ ਉਨ੍ਹਾਂ ਦਾ ਸਾਥ ਦੇਣ।
ਅੰਨਾ ਹਜ਼ਾਰੇ ਨੇ ਕਿਹਾ ਕਿ ਮੈਂ ਮਹਾਰਾਸ਼ਟਰ ਵਿੱਚ ਅਹਿਮਦਨਗਰ ਜ਼ਿਲੇ ਦੇ ਆਪਣੇ ਪਿੰਡ ਰਾਲੇਗਣ ਸਿੱਧੀ ਵਿੱਚ ਮਹਾਤਮਾ ਗਾਂਧੀ ਦੀ ਜਯੰਤੀ ਦੇ ਦਿਨ ਤੋਂ ਭੁੱਖ ਹੜਤਾਲ ਸ਼ੁਰੂ ਕਰਾਂਗਾ। ਕੇਂਦਰ ਦੀ ਭਾਜਪਾ ਦੀ ਅਗਵਾਈ ਵਾਲੀ ਐੱਨ ਡੀ ਏ ਸਰਕਾਰ ਦੀ ਨਿੰਦਾ ਕਰਦੇ ਹੋਏ ਅੰਨਾ ਨੇ ਕਿਹਾ ਕਿ ਸਰਕਾਰ ਨੇ ਪਹਿਲਾਂ ਇਹ ਭਰੋਸਾ ਦਿੱਤਾ ਸੀ ਕਿ ਉਹ ਲੋਕਪਾਲ ਦੀ ਨਿਯੁਕਤੀ ਕਰੇਗੀ ਅਤੇ ਪਾਰਲੀਮੈਂਟ ਵੱਲੋਂ ਪਾਸ ਕੀਤੇ ਹੋਏ ਤੇ ਰਾਸ਼ਟਰਪਤੀ ਵੱਲੋਂ ਜਨਵਰੀ 2014 ਵਿੱਚ ਦਸਤਖਤ ਕੀਤੇ ਹੋਏ ਲੋਕਪਾਲ ਬਿੱਲ ਨੂੰ ਲਾਗੂ ਕਰੇਗੀ, ਪਰ ਭ੍ਰਿਸ਼ਟਾਚਾਰ ਉੱਤੇ ਰੋਕ ਲਾਉਣ ਬਾਰੇ ਇਸ ਸਰਕਾਰ ਕੋਲ ਇੱਛਾ ਸ਼ਕਤੀ ਦੀ ਘਾਟ ਹੈ। ਇਸ ਲਈ ਉਹ ਬਹੁਤ ਸਾਰੇ ਕਾਰਨ ਦੱਸ ਕੇ ਲੋਕਪਾਲ ਦੀ ਨਿਯੁਕਤੀ ਵਿੱਚ ਦੇਰੀ ਕਰ ਰਹੀ ਹੈ। ਲੋਕਪਾਲ ਅੰਦੋਲਨ ਦੇ ਸੰਘਰਸ਼ ਦੇ ਆਗੂ ਰਹੇ ਅੰਨਾ ਹਜ਼ਾਰੇ ਨੇ 2011 ਵਿੱਚ 12 ਦਿਨ ਤੱਕ ਭੁੱਖ ਹੜਤਾਲ ਕੀਤੀ ਸੀ। ਉਨ੍ਹਾਂ ਦੀ ਉਸ ਹੜਤਾਲ ਨੂੰ ਦੇਸ਼ ਵਿੱਚ ਭਾਰੀ ਸਮਰਥਨ ਮਿਲਿਆ ਸੀ ਅਤੇ ਇਸ ਦੇ ਦਬਾਅ ਹੇਠ ਓਦੋਂ ਸਰਕਾਰ ਨੇ ਲੋਕਪਾਲ ਬਿੱਲ ਪਾਸ ਕਰ ਦਿੱਤਾ ਸੀ। ਉਸ ਦੇ ਬਾਅਦ ਇਸ ਉੱਤੇ ਅਮਲ ਨਹੀਂ ਕੀਤਾ ਗਿਆ।
ਸਰੀ ਨੇ ਪਾਣੀ ਦੀਆਂ ਪਾਬੰਦੀਆਂ ਵਿੱਚ ਲਚਕਤਾ ਵਧਾਉਣ ਲਈ ਬਾਇਲਾਅ ਵਿਚ ਸੋਧ ਕੀਤੀ
ਸਰੀ, ਬੀ.ਸੀ. – ਸੋਮਵਾਰ ਨੂੰ ਕੌਂਸਲ ਨੇ ਸਰੀ ਦੇ ਪੀਣ ਵਾਲੇ ਪਾਣੀ ਦੀ ਸੰਭਾਲ ਯੋਜਨਾ (Drinking Water Conservation Plan) ਸਬੰਧੀ ਬਾਇਲਾਅ ਵਿੱਚ ਸੋਧਾਂ ਮਨਜ਼ੂਰ ਕੀਤੀਆਂ, ਤਾਂ ਜੋ ਪਾਣੀ ਸੰਭਾਲ


