ਨਵੀਂ ਦਿੱਲੀ:- ਏਅਰ ਇੰਡੀਆ ਵੱਲੋਂ ਜਲਦੀ ਹੀ ਅੰਮ੍ਰਿਤਸਰ ਤੋਂ ਬਰਮਿੰਘਮ ਲਈ ਸਿੱਧੀ ਉਡਾਣ ਸ਼ੁਰੂ ਕੀਤੀ ਜਾਵੇਗੀ। ਇਹ ਜਾਣਕਾਰੀ ਸ਼ਹਿਰੀ ਹਵਾਬਾਜ਼ੀ ਬਾਰੇ ਰਾਜ ਮੰਤਰੀ ਜੈਯੰਤ ਸਿਨਹਾ ਨੇ ਅੱਜ ਰਾਜ ਸਭਾ ਵਿੱਚ ਪ੍ਰਸ਼ਨ ਕਾਲ ਦੌਰਾਨ ਲਿਖਤੀ ਜਵਾਬ ਵਿੱਚ ਦਿੱਤੀ। ਸ੍ਰੀ ਸਿਨਹਾ ਨੇ ਕਿਹਾ ਕਿ ਉਡਾਣ ਸ਼ੁਰੂ ਕਰਨ ਲਈ ਰੂਪ-ਰੇਖਾ ਉਲੀਕੀ ਜਾ ਰਹੀ ਹੈ। ਸਰਕਾਰੀ ਅਦਾਰੇ ਏਅਰ ਇੰਡੀਆ ਵੱਲੋਂ ਫ਼ਿਲਹਾਲ ਅੰਮ੍ਰਿਤਸਰ ਤੋਂ ਬਰਮਿੰਘਮ ਉਡਾਣ ਦਿੱਲੀ ਰਸਤੇ ਚਲਾਈ ਜਾਂਦੀ ਹੈ।
ਸਰੀ ਮੇਅਰ ਬਰੈਂਡਾ ਲੌਕ ਨੇ ਜਬਰਨ ਵਸੂਲੀ ਸੰਕਟ ਨਾਲ ਨਜਿੱਠਣ ਲਈ ਰਾਸ਼ਟਰੀ ਐਮਰਜੈਂਸੀ ਐਲਾਨਣ ਦੀ ਮੰਗ ਕੀਤੀ
ਸਰੀ, ਬੀ.ਸੀ. – ਮੇਅਰ ਬਰੈਂਡਾ ਲੌਕ ਨੇ ਫੈਡਰਲ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੀ ਅਗਵਾਈ ਅਧੀਨ ਕੈਨੇਡਾ ਵਿੱਚ ਭਾਈਚਾਰਿਆਂ ਨੂੰ ਪ੍ਰਭਾਵਤ ਕਰਨ ਵਾਲੇ ਜਬਰਨ ਵਸੂਲੀ


