ਸੁਖਦੇਵ ਗਰਗ, ਜਗਰਾਓਂ : ਜਗਰਾਓਂ ਦੀ ਆਰਕੇ ਐਗਰੋ ਇੰਡਸਟਰੀ ਵਿੱਚ ਸੋਮਵਾਰ ਸਵੇਰੇ ਅਚਾਨਕ ਸ਼ਾਰਟ ਸਰਕਟ ਕਾਰਨ ਲੱਗੀ ਅੱਗ ਕਾਰਨ ਸ਼ੈਲਰ ਦੀ ਮਸ਼ੀਨਰੀ ਅਤੇ ਸਟੋਰ ਕੀਤੇ ਝੋਨੇ ਦਾ ਕਾਫੀ ਨੁਕਸਾਨ ਹੋਇਆ। ਸ਼ੈਲਰ ਮਾਲਕ ਹਰੀ ਓਮ ਮਿੱਤਲ ਨੇ ਦੱਸਿਆ ਖ਼ੁਸ਼ਕਿਸਮਤੀ ਨਾਲ ਜਾਨੀ ਨੁਕਸਾਨ ਤੋਂ ਬਚਾਅ ਹੋ ਗਿਆ ਪਰ ਆਰਥਿਕ ਪੱਖੋਂ ਅੱਗ ਨੇ ਕਾਫੀ ਨੁਕਸਾਨ ਕੀਤਾ। ਉਨ੍ਹਾਂ ਦੱਸਿਆ ਅਚਾਨਕ ਸ਼ਾਰਟ ਸਰਕਟ ਕਾਰਨ ਲੱਗੀ ਅੱਗ ਨੇ ਮਸ਼ੀਨਰੀ ਤੇ ਝੋਨੇ ਦਾ ਕਾਫੀ ਨੁਕਸਾਨ ਕੀਤਾ ਹੈ। ਅੱਗ ‘ਤੇ ਕਾਬੂ ਪਾਉਣ ਲਈ ਫਾਇਰ ਬਿ੍ਗੇਡ ਦੀ ਟੀਮ ਨੂੰ ਬੁਲਾਇਆ ਗਿਆ, ਜਿਨ੍ਹਾਂ ਕਾਫੀ ਮਿਹਨਤ ਤੋਂ ਬਾਅਦ ਅੱਗ ‘ਤੇ ਕਾਬੂ ਪਾਇਆ।
ਸਰੀ ਸਿਟੀ ਵੱਲੋਂ ਗੈਰ-ਕਾਨੂੰਨੀ ਉਸਾਰੀ ਖ਼ਿਲਾਫ਼ ਸਖ਼ਤ ਕਾਰਵਾਈ: ਤਿੰਨ ਹੋਰ ਘਰਾਂ ਦੇ ਟਾਈਟਲ ਤੇ ਨੋਟਿਸ ਦਾਇਰ
ਸਰੀ, ਬੀ.ਸੀ.- ਸੋਮਵਾਰ ਨੂੰ ਸਿਟੀ ਕੌਂਸਲ ਨੇ ਸਟਾਫ਼ ਨੂੰ ਸਰੀ ਦੀਆਂ ਤਿੰਨ ਜਾਇਦਾਦਾਂ ਦੇ ਟਾਈਟਲ ‘ਤੇ ਨੋਟਿਸ ਦਰਜ ਕਰਨ ਦੇ ਨਿਰਦੇਸ਼ ਦਿੱਤੇ, ਜਿੱਥੇ ਲੋੜੀਂਦੇ ਪਰਮਿਟਾਂ ਤੋਂ ਬਿਨਾਂ ਵੱਡੇ


