ਪੱਤਰ ਪੇ੍ਰਰਕ, ਖੰਨਾ : ਵਿਧਾਨ ਸਭਾ ਹਲਕਾ ਖੰਨਾ ਦੇ ਇੰਚਾਰਜ ਕਮ ਐੱਸਡੀਐੱਮ ਬਲਜਿੰਦਰ ਸਿੰਘ ਿਢੱਲੋਂ ਨੇ ਦੱਸਿਆ ਕਿ ਪਹਿਲੀ ਜਨਵਰੀ 2024 ਨੂੰ ਚੋਣ ਕਮਿਸ਼ਨ ਵੱਲੋਂ ਨਿਰਧਾਰਤ ਮਿਤੀਆਂ 2 ਦਸੰਬਰ 2023 ਸ਼ਨਿੱਚਰਵਾਰ ਤੇ 3 ਦਸੰਬਰ 2023 ਐਤਵਾਰ ਵਿਧਾਨ ਸਭਾ ਹਲਕਾ ਖੰਨਾ ਦੇ ਪੋਿਲੰਗ ਬੂਥਾਂ ‘ਤੇ ਵਿਸ਼ੇਸ਼ ਕੈਂਪ ਲਗਾਇਆ ਜਾਵੇਗਾ, ਜਿਸ ‘ਚ ਬੂਥ ਲੈਵਲ ਅਫ਼ਸਰ ਸਵੇਰੇ 10 ਵਜੇ ਤੋਂ ਸ਼ਾਮ 5 ਵਜੇ ਤਕ ਆਪੋ-ਆਪਣੇ ਬੂਥਾਂ ‘ਤੇ ਬੈਠ ਕੇ ਸਬੰਧਤ ਵੋਟਰਾਂ ਵੱਲੋਂ ਦਿੱਤੇ ਦਾਅਵੇ ਤੇ ਇਤਰਾਜ਼ ਪ੍ਰਰਾਪਤ ਕਰਨਗੇ। ਉਨ੍ਹਾਂ ਵੋਟਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜਿਸ ਕਿਸੇ ਨੇ ਵੀ ਆਪਣੀ ਵੋਟ ਨਹੀਂ ਪਾਈ ਹੈ ਉਹ ਕੈਂਪ ‘ਚ ਆ ਕੇ ਆਪਣੀ ਵੋਟ ਪਾ ਸਕਦਾ ਹੈ। ਉਨ੍ਹਾਂ ਦੱਸਿਆ ਨਵੀਂ ਵੋਟ ਬਣਾਉਣ ਲਈ ਕੋਈ ਵੀ ਵਿਅਕਤੀ ਫਾਰਮ ਨੰਬਰ 6 ਭਰ ਕੇ ਆਨਲਾਈਨ ਅਪਲਾਈ ਕਰ ਸਕਦਾ ਹੈ ਤੇ ਆਪਣੀ ਵੋਟ ਬਣਵਾ ਸਕਦਾ ਹੈ। ਜੇਕਰ ਕੋਈ ਵਿਅਕਤੀ ਆਪਣਾ ਵੋਟ ਕਾਰਡ ਠੀਕ ਕਰਵਾਉਣਾ ਚਾਹੁੰਦਾ ਹੈ ਜਾਂ ਆਪਣੀ ਵੋਟ ਬਦਲੀ ਕਰਵਾਉਣਾ ਚਾਹੁੰਦਾ ਹੈ ਤਾਂ ਉਹ ਫਾਰਮ ਨੰਬਰ 8 ਭਰ ਸਕਦਾ ਹੈ ਤੇ ਵੋਟ ਕਟਵਾਉਣ ਲਈ ਫਾਰਮ ਨੰਬਰ 7 ਭਰ ਕੇ ਬੀਐੱਲਓ ਨੂੰ ਦੇ ਸਕਦਾ ਹੈ।