ਏਐੱਨਆਈ, ਨਵੀਂ ਦਿੱਲੀ : ਰਾਸ਼ਟਰੀ ਜਾਂਚ ਏਜੰਸੀ (ਐੱਨ.ਆਈ.ਏ.) ਦੀਆਂ ਟੀਮਾਂ ਨੇ ਇਸਲਾਮਿਕ ਸਟੇਟ ਅੱਤਵਾਦੀ ਸਾਜ਼ਿਸ਼ ਮਾਮਲੇ ‘ਚ ਸ਼ਨੀਵਾਰ ਨੂੰ ਮਹਾਰਾਸ਼ਟਰ ਅਤੇ ਕਰਨਾਟਕ ‘ਚ 44 ਥਾਵਾਂ ‘ਤੇ ਛਾਪੇਮਾਰੀ ਕੀਤੀ। ਏਐਨਆਈ ਦੇ ਅਨੁਸਾਰ, ਕਰਨਾਟਕ ਵਿੱਚ ਕੁਝ ਸਥਾਨਾਂ ‘ਤੇ ਛਾਪੇਮਾਰੀ ਚੱਲ ਰਹੀ ਹੈ, ਜਦੋਂ ਕਿ ਮਹਾਰਾਸ਼ਟਰ ਦੇ ਪੁਣੇ, ਠਾਣੇ ਗ੍ਰਾਮੀਣ, ਠਾਣੇ ਸ਼ਹਿਰ ਅਤੇ ਮੀਰਾ ਭਾਈੰਦਰ ਵਿੱਚ ਵੀ ਛਾਪੇਮਾਰੀ ਚੱਲ ਰਹੀ ਹੈ।

ਐਨਆਈਏ ਅਧਿਕਾਰੀਆਂ ਦੇ ਅਨੁਸਾਰ, ਇਹ ਕੇਸ ਦੋਸ਼ੀ ਵਿਅਕਤੀਆਂ ਅਤੇ ਉਨ੍ਹਾਂ ਦੇ ਸਾਥੀਆਂ ਦੁਆਰਾ ਰਚੀ ਗਈ ਇੱਕ ਅਪਰਾਧਿਕ ਸਾਜ਼ਿਸ਼ ਨਾਲ ਸਬੰਧਤ ਹੈ, ਜਿਨ੍ਹਾਂ ਨੇ ਅਲ-ਕਾਇਦਾ ਅਤੇ ਆਈਐਸਆਈਐਸ ਸਮੇਤ ਪਾਬੰਦੀਸ਼ੁਦਾ ਅੱਤਵਾਦੀ ਸੰਗਠਨਾਂ ਦੀ ਹਿੰਸਕ ਕੱਟੜਪੰਥੀ ਵਿਚਾਰਧਾਰਾ ਨਾਲ ਇੱਕ ਅੱਤਵਾਦੀ ਗਿਰੋਹ ਬਣਾਇਆ ਸੀ।

NIA ਨੇ ਅੱਤਵਾਦੀ ਨਾਲ ਜੁੜੀ ਵੱਡੀ ਸਾਜਿਸ਼ ਦਾ ਕੀਤਾ ਖ਼ੁਲਾਸਾ

ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ ਦੇ ਸੂਤਰਾਂ ਨੇ ਕਿਹਾ ਕਿ ਉਨ੍ਹਾਂ ਨੇ ਚੱਲ ਰਹੇ ਮਾਮਲੇ ਵਿੱਚ ਅੰਤਰਰਾਸ਼ਟਰੀ ਸਬੰਧਾਂ ਅਤੇ ਵਿਦੇਸ਼ੀ ਅਧਾਰਤ ਆਈਐਸਆਈਐਸ ਕਾਰਕੁਨਾਂ ਦੀ ਸ਼ਮੂਲੀਅਤ ਨਾਲ ਇੱਕ ਵੱਡੀ ਸਾਜ਼ਿਸ਼ ਦਾ ਪਰਦਾਫਾਸ਼ ਕੀਤਾ ਹੈ। ਜਾਂਚ ਵਿੱਚ ਭਾਰਤ ਵਿੱਚ ਆਈਐਸਆਈਐਸ ਦੀ ਕੱਟੜਪੰਥੀ ਵਿਚਾਰਧਾਰਾ ਦਾ ਪ੍ਰਚਾਰ ਕਰਨ ਵਾਲੇ ਮੁਲਜ਼ਮਾਂ ਦੇ ਇੱਕ ਗੁੰਝਲਦਾਰ ਨੈਟਵਰਕ ਦਾ ਖੁਲਾਸਾ ਹੋਇਆ ਹੈ। ਇਸ ਮਾਮਲੇ ਵਿੱਚ 13 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਵੀ ਕੀਤਾ ਗਿਆ ਹੈ।