ਸੁਨੀਲ ਕੁਮਾਰ ਭੱਟੀ, ਡੇਰਾਬੱਸੀ : ਫਰਸਟ ਏਜ ਸਕੂਲ ਡੇਰਾਬੱਸੀ ਵਿਖੇ ਮਹਾਨ ਕ੍ਰਾਂਤੀਕਾਰੀ ਅਤੇ ਆਜ਼ਾਦੀ ਘੁਲਾਟੀਏ ਪਦਮ ਭੂਸ਼ਣ ਸਵਰਗੀ ਬਾਬਾ ਪਿ੍ਰਥਵੀ ਸਿੰਘ ਆਜ਼ਾਦ ਦਾ 131ਵਾਂ ਜਨਮ ਦਿਹਾੜਾ ਹੀ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ‘ਚ ਇਕ ਵਿਸ਼ੇਸ਼ ਸਭਾ ਦਾ ਆਯੋਜਨ ਕੀਤਾ ਗਿਆ। ਜਿਸ ‘ਚ ਵਿਦਿਆਰਥੀਆਂ ਨੇ ਪੇ੍ਰਰਣਾਦਾਇਕ ਭਾਸ਼ਣ ਪੇਸ਼ ਕੀਤੇ ਅਤੇ ਉਨ੍ਹਾਂ ਦੇ ਜੀਵਨ ਅਤੇ ਆਦਰਸ਼ਾਂ ਨੂੰ ਸਮਰਪਿਤ ਕਵਿਤਾਵਾਂ ਵੀ ਸੁਣਾਈਆਂ। ਉਨਾਂ ਦੇ ਰਾਸ਼ਟਰ ਪ੍ਰਤੀ ਆਪਣੇ ਨਿਰਸਵਾਰਥ ਸਮਰਪਣ ਅਤੇ ਭਾਰਤ ਦੀ ਆਜ਼ਾਦੀ ਦੀ ਪ੍ਰਰਾਪਤੀ ਲਈ ਉਨਾਂ ਦੀ ਅਟੁੱਟ ਵਚਨਬੱਧਤਾ ਨੂੰ ਯਾਦ ਕੀਤਾ ਗਿਆ।

ਦੱਸਣਯੋਗ ਹੈ ਕਿ ਡੇਰਾਬੱਸੀ ਅੰਦਰ ਬਾਬਾ ਜੀ ਦੇ ਨਾਂਅ ‘ਤੇ ਫ਼ਸਟ ਏਜ਼ ਸਕੂਲ ਚਲਾਇਆ ਜਾ ਰਿਹਾ ਹੈ ਅਤੇ ਇਹ ਬੱਚਿਆਂ ਨੂੰ ਉਨ੍ਹਾਂ ਦੇ ਨਕਸ਼ੇ ਕਦਮਾਂ ‘ਤੇ ਚੱਲਣ ਲਈ ਉਤਸ਼ਾਹਿਤ ਕਰਨ ਲਈ ਪ੍ਰਤੀਬੱਧ ਹੈ।

ਇਸ ਮੌਕੇ ਸਕੂਲ ਪ੍ਰਬੰਧਕ ਰੁਪਾਲੀ ਭੱਟੀ ਅਤੇ ਸਕੂਲ ਪਿੰ੍ਸੀਪਲ ਹੇਮਾ ਮਿੱਤਲ ਨੇ ਸਮਾਜ ਦੇ ਆਰਥਿਕ ਤੌਰ ‘ਤੇ ਕਮਜ਼ੋਰ ਵਰਗ ਦੇ ਵਿਦਿਆਰਥੀਆਂ ਲਈ ਵਿਸ਼ੇਸ਼ ਵਜ਼ੀਫ਼ਾ ਦੇਣ ਦਾ ਐਲਾਨ ਵੀ ਕੀਤਾ। ਇਸ ਮੌਕੇ ਸਕੂਲ ਦਾ ਸਮੂਹ ਸਟਾਫ਼ ਅਤੇ ਵਿਦਿਆਰਥੀ ਮੌਜੂਦ ਸਨ।