Ad-Time-For-Vacation.png

ਆਪਣਾ ਮੋਬਾਇਲ ਨੰਬਰ ਆਧਾਰ ਨਾਲ ਲਿੰਕ ਨਹੀਂ ਕਰਾਂਗੀ- ਮਮਤਾ

ਕੋਲਕਾਤਾ— ਮੋਬਾਇਲ ਨੰਬਰ ਨੂੰ ਆਧਾਰ ਨਾਲ ਲਿੰਕ ਕੀਤੇ ਜਾਣ ਦੇ ਕਦਮ ਦਾ ਵਿਰੋਧ ਕਰਦੇ ਹੋਏ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਬੁੱਧਵਾਰ ਨੂੰ ਕਿਹਾ ਕਿ ਜੇਕਰ ਉਨ੍ਹਾਂ ਦਾ ਨੰਬਰ ਬੰਦ ਵੀ ਹੋ ਜਾਵੇ ਤਾਂ ਵੀ ਉਹ ਆਪਣਾ ਨੰਬਰ ਲਿੰਕ ਨਹੀਂ ਕਰਵਾਏਗੀ। ਤ੍ਰਿਣਮੂਲ ਕਾਂਗਰਸ ਦੀ ਨੇਤਾ ਨੇ ਕੇਂਦਰ ਸਰਕਾਰ ‘ਤੇ ਤਾਨਾਸ਼ਾਹੀ ਸ਼ਾਸਨ ਦਾ ਦੋਸ਼ ਲਾਇਆ ਅਤੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਨੂੰ ਭੂਮਿਕਾ ਨਿਭਾਉਣੀ ਹੋਵੇਗੀ ਤਾਂ ਕਿ ਭਾਜਪਾ ਨੂੰ ਕੇਂਦਰ ਦੀ ਸੱਤਾ ਤੋਂ ਬੇਦਖਲ ਕੀਤਾ ਜਾ ਸਕੇ। ਉਨ੍ਹਾਂ ਨੇ ਤ੍ਰਿਣਮੂਲ ਦੀ ਇਕ ਬੈਠਕ ‘ਚ ਕਿਹਾ,”ਕੇਂਦਰ ਸਰਕਾਰ ਲੋਕਾਂ ਦੇ ਅਧਿਕਾਰਾਂ ਅਤੇ ਪ੍ਰਾਇਵੇਸੀ ‘ਚ ਦਖਲ ਦੇ ਰਹੀ ਹੈ। ਆਧਾਰ ਨੂੰ ਕਿਸੇ ਦੇ ਮੋਬਾਇਲ ਨਾਲ ਲਿੰਕ ਨਹੀਂ ਕੀਤਾ ਜਾਣਾ ਚਾਹੀਦਾ। ਜੇਕਰ ਮੇਰਾ ਨੰਬਰ ਬੰਦ ਕਰ ਦਿੱਤਾ ਜਾਵੇ ਤਾਂ ਵੀ ਮੈਂ ਆਪਣਾ ਨੰਬਰ ਆਧਾਰ ਨਾਲ ਲਿੰਕ ਨਹੀਂ ਕਰਾਵਾਂਗੀ।”

ਮਮਤਾ ਨੇ ਕਿਹਾ,”ਉਨ੍ਹਾਂ ਨੇ (ਕੇਂਦਰ) ਦੇਸ਼ ‘ਚ ਤਾਨਾਸ਼ਾਹੀ ਸ਼ਾਸਨ ਲਾਗੂ ਕਰ ਦਿੱਤਾ ਹੈ। ਕੋਈ ਵੀ ਉਨ੍ਹਾਂ ਦੇ ਖਿਲਾਫ ਆਵਾਜ਼ ਨਹੀਂ ਚੁੱਕ ਸਕਦਾ, ਨਹੀਂ ਤਾਂ ਇਹ ਲੋਕ ਆਮਦਨ ਟੈਕਸ ਵਿਭਾਗ, ਈ.ਡੀ. ਅਤੇ ਸੀ.ਬੀ.ਆਈ. ਪਿੱਛੇ ਛੱਡ ਦਿੰਦੇ ਹਨ।” ਉਨ੍ਹਾਂ ਨੇ ਕਿਹਾ ਕਿ ਤ੍ਰਿਣਮੂਲ ਵਿਰੋਧ ਕਰਦੀ ਰਹੇਗੀ, ਭਾਵੇਂ ਪਾਰਟੀ ਦੇ ਸਾਰੇ ਨੇਤਾਵਾਂ ਨੂੰ ਜੇਲ ਭੇਜ ਦਿੱਤਾ ਜਾਵੇ। ਮਮਤਾ ਨੇ ਕਿਹਾ,”ਅਸੀਂ ਕਾਇਰ ਨਹੀਂ ਹਾਂ।” ਦੂਰਸੰਚਾਰ ਵਿਭਾਗ ਵੱਲੋਂ ਬੀਤੀ 23 ਮਾਰਚ ਨੂੰ ਜਾਰੀ ਨੋਟੀਫਿਕੇਸ਼ਨ ‘ਚ ਮੋਬਾਇਲ ਨੰਬਰ ਨੂੰ ਆਧਾਰ ਨਾਲ ਜੋੜਨ ਦੀ ਗੱਲ ਕੀਤੀ ਗਈ ਹੈ।

Share:

Facebook
Twitter
Pinterest
LinkedIn
matrimonail-ads
On Key

Related Posts

ਸਿਟੀ ਨੇ ਨਿਊਟਨ ਕਮਿਊਨਿਟੀ ਸੈਂਟਰ ਪ੍ਰੋਜੈਕਟ ਲਈ ਅਗਲਾ ਕਦਮ ਚੁੱਕਿਆ

ਪ੍ਰੀ-ਕੰਸਟਰੱਕਸ਼ਨ ਅਤੇ ਡਿਜ਼ਾਈਨ ਸੇਵਾਵਾਂ ਦਾ ਠੇਕਾ ਦਿੱਤਾ ਸਰੀ, ਬੀ.ਸੀ.- ਸੋਮਵਾਰ ਨੂੰ, ਸਿਟੀ ਕੌਂਸਲ ਨੇ ਨਿਊਟਨ ਕਮਿਊਨਿਟੀ ਸੈਂਟਰ ਲਈ ਪ੍ਰੀ-ਕੰਸਟਰੱਕਸ਼ਨ ਅਤੇ ਡਿਜ਼ਾਈਨ ਸੇਵਾਵਾਂ ਦੇ ਠੇਕੇ ਨੂੰ ਮਨਜ਼ੂਰੀ ਦਿੱਤੀ।

Elevate-Visual-Studios
Select your stuff
Categories
Get The Latest Updates

Subscribe To Our Weekly Newsletter

No spam, notifications only about new products, updates.