Skip to content
Tuesday, October 27, 2026 10°C · Overcast · Surrey, BC
ਪੰਜਾਬ ਗਾਰਡੀਅਨ
The Punjab Guardian
Surrey, British Columbia · Est. 2016 · Weekly
Sections ਮੁੱਖ ਪੰਨਾHome ਤਾਜ਼ਾ ਖ਼ਬਰਾਂਪੰਜਾਬਕੈਨੇਡਾਅਮਰੀਕਾਭਾਰਤਦੁਨੀਆਖੇਡਾਂਮਨੋਰੰਜਨਕਾਰੋਬਾਰਧਰਮਸ਼ਰਧਾਂਜਲੀਸਿਹਤ
ਪੰਜਾਬ Punjab

ਆਪ ਨੇ ਖਹਿਰਾ ਨੂੰ ਵਿਰੋਧੀ ਧਿਰ ਦੇ ਆਗੂ ਤੋਂ ਹਟਾ ਕੇ ਹਰਪਾਲ ਸਿੰਘ ਚੀਮਾ ਨੂੰ ਲਾਇਆ ਵਿਰੋਧੀ ਧਿਰ ਦਾ ਆਗੂ

By Admin Published 2 min read

ਚੰਡੀਗੜ੍ਹ: ਆਮ ਆਦਮੀ ਪਾਰਟੀ ਵਿਚ ਚੱਲ ਰਹੇ ਅੰਦਰੂਨੀ ਕਲੇਸ਼ ਦਾ ਗੁਭਾਰਾ ਅੱਜ ਫੁੱਟ ਗਿਆ। ਆਮ ਆਦਮੀ ਪਾਰਟੀ ਦੇ ਕੇਂਦਰੀ ਆਗੂਆਂ ਨੇ ਦਿੱਲੀ ਤੋਂ ਫੁਰਮਾਨ ਜਾਰੀ ਕਰਦਿਆਂ ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਸੁਖਪਾਲ ਸਿੰਘ ਖਹਿਰਾ ਨੂੰ ਅਹੁਦੇ ਤੋਂ ਹਟਾ ਕੇ ਉਨ੍ਹਾਂ ਦੀ ਥਾਂ ਦਿੜਬਾ ਤੋਂ ਪਾਰਟੀ ਦੇ ਵਿਧਾਇਕ ਹਰਪਾਲ ਸਿੰਘ ਚੀਮਾ ਨੂੰ ਵਿਰੋਧੀ ਧਿਰ ਦਾ ਆਗੂ ਬਣਾ ਦਿੱਤਾ ਹੈ।ਪੰਜਾਬ ਆਪ ਦੇ ਮੁਖੀ ਅਤੇ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਅੱਜ ਟਵੀਟ ਕਰਕੇ ਲਿਖਿਆ, “ਆਪ ਨੇ ਪੰਜਾਬ ਵਿਚ ਵਿਰੋਧੀ ਧਿਰ ਦੇ ਆਗੂ ਨੂੰ ਬਦਲਣ ਦਾ ਫੈਂਸਲਾ ਕੀਤਾ ਹੈ। ਦਿੜਬਾ ਦੇ ਵਿਧਾਇਕ ਹਰਪਾਲ ਸਿੰਘ ਚੀਮਾ ਨੂੰ ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਹੋਣਗੇ।”
ਆਪ ਦੇ ਇਸ ਫੈਂਸਲੇ ‘ਤੇ ਟਿੱਪਣੀ ਕਰਦਿਆਂ ਸੁਖਪਾਲ ਸਿੰਘ ਖਹਿਰਾ ਨੇ ਆਪਣੇ ਫੇਸਬੁੱਕ ਪੇਜ ‘ਤੇ ਪ੍ਰਤੀਕਰਮ ਦਿੰਦਿਆਂ ਲਿਖਿਆ ਹੈ ਕਿ, “ਦੋਸਤੋ, ਮੈਂ ਵਿਰੋਧੀ ਧਿਰ ਦੇ ਨੇਤਾ ਵਜੋਂ ਆਪਣੇ ਕਾਰਜਕਾਲ ਦੋਰਾਨ ਪੰਜਾਬ ਅਤੇ ਪੰਜਾਬੀਆਂ ਦੀ ਪੂਰੀ ਤਨਦੇਹੀ ਅਤੇ ਈਮਾਨਦਾਰੀ ਨਾਲ ਸੇਵਾ ਕੀਤੀ ਹੈ। ਨਿਆਂ ਅਤੇ ਇਨਸਾਫ ਦੀ ਇਸ ਲੜਾਈ ਨੂੰ ਮੈਂ ਨਿਡਰਤਾ ਨਾਲ ਲੜਿਆ ਹਾਂ ਅਤੇ ਬਿਨਾਂ ਕਿਸੇ ਡਰ ਅਤੇ ਭੈਅ ਦੇ ਹਰ ਪ੍ਰਕਾਰ ਦੇ ਮਾਫੀਆ ਦਾ ਮੁਕਾਬਲਾ ਕੀਤਾ। ਜੇਕਰ ਸੱਚ ਬੋਲਣ ਲਈ ਮੈਨੂੰ ਵਿਰੋਧੀ ਧਿਰ ਦੇ ਆਗੂ ਦੀ ਕੁਰਸੀ ਤੋਂ ਹਟਾਇਆ ਜਾਂਦਾ ਹੈ ਤਾਂ ਪੰਜਾਬ, ਪੰਜਾਬੀਅਤ ਅਤੇ ਸਾਡੀ ਕੋਮ ਵਾਸਤੇ ਅਜਿਹੀਆਂ 100 ਕੁਰਸੀਆਂ ਕੁਰਬਾਨ। ਮੈਨੂੰ ਦੁੱਖ ਇਸ ਗੱਲ ਦਾ ਹੈ ਕਿ ਫੈਸਲਾ ਕਰਨ ਵਾਲਿਆਂ ਨੇ ਉਹੀ ਕੀਤਾ ਜੋ ਕਾਂਗਰਸ ਅਤੇ ਅਕਾਲੀ ਦਲ ਵਰਗੇ ਸਾਡੇ ਕੱਟੜ ਵਿਰੋਧੀ ਚਾਹੁੰਦੇ ਸਨ।”

Admin Punjab Guardian · Surrey
ਸੰਬੰਧਿਤ ਖ਼ਬਰਾਂ Related ਪੰਜਾਬ Punjab →
Share on WhatsApp