ਸੀਨੀਅਰ ਸਟਾਫ ਰਿਪੋਰਟਰ, ਬਠਿੰਡਾ : ਮੁੱਖ ਮੰਤਰੀ ਭਗਵੰਤ ਮਾਨ ਦੀ ਮੌਜੂਦਗੀ ਵਿਚ ਆਪ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਸਕੂਲ ਆਫ ਐਂਮੀਨੈਂਸ ਦੀ ਕੀਤੀ ਸ਼ੁਰੂਆਤ ‘ਤੇ ਸ਼ੋ੍ਮਣੀ ਅਕਾਲੀ ਦਲ ਨੇ ਸਵਾਲ ਚੁੱਕੇ ਹਨ। ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਬਲਕਾਰ ਸਿੰਘ ਬਰਾੜ ਨੇ ਪ੍ਰਰੈਸ ਬਿਆਨ ਜਾਰੀ ਕਰਦੇ ਹੋਏ ਕਿਹਾ ਕਿ ਜਿਸ ਸਕੂਲ ਦਾ ਉਦਘਾਟਨ ਕਰਕੇ ਪੰਜਾਬ ਸਰਕਾਰ ਸਿੱਖਿਆ ਕ੍ਰਾਂਤੀ ਲਿਆਉਣ ਦੇ ਦਾਅਵੇ ਕਰ ਰਹੀ ਹੈ, ਉਹ ਸਕੂਲ ਤਾਂ ਪਹਿਲਾਂ ਹੀ ਸਮਾਰਟ ਸਕੂਲਾਂ ਦੀ ਲਿਸਟ ਵਿਚ ਹੈ ਅਤੇ ਵਧੀਆ ਚਲ ਰਿਹਾ ਹੈ। ਸਿਰਫ ਰੰਗ ਰੋਗਨ ਕਰਕੇ ਹੀ ਸਰਕਾਰ ਸਿੱਖਿਆ ਕ੍ਰਾਂਤੀ ਲਿਆਉਣ ਦੇ ਦਾਅਵੇ ਕਰ ਰਹੀ ਹੈ, ਜਿਸ ਤੋਂ ਸਾਬਤ ਹੁੰਦਾ ਹੈ ਕਿ ਸਰਕਾਰ ਨੇ ਸਕੂਲ ਆਫ਼ ਐਮੀਨੈਂਸ ਦਾ ਮੁੜ ਉਦਘਾਟਨ ਕਰਨ ਵਾਸਤੇ ਸਰਕਾਰੀ ਖਜਾਨੇ ਦੇ ਕਰੋੜਾਂ ਰੁਪਏ ਫਜ਼ੂਲ ਖਰਚ ਕੀਤੇ ਗਏ ਹਨ, ਜਿਸ ਦੀ ਪੋਲ੍ਹ ਖੁਦ ਆਪ ਵਿਧਾਇਕ ਕੰਵਰ ਵਿਜੈ ਪ੍ਰਤਾਪ ਸਿੰਘ ਨੇ ਖੋਲ੍ਹ ਦਿੱਤੀ ਹੈ। ਉਨ੍ਹਾਂ ਕਿਹਾ ਕਿ ਕਰੋੜਾਂ ਪੰਜਾਬੀਆਂ ਨੂੰ ਇਸ ਡਰਾਮੇਬਾਜ਼ੀ ਨਾਲ ਗੁੰਮਰਾਹ ਕਰਨ ਲਈ ਦੋਨੇ ਮੁੱਖ ਮੰਤਰੀ ਮਾਫ਼ੀ ਮੰਗਣ।
ਸਿਟੀ ਨੇ ਨਿਊਟਨ ਕਮਿਊਨਿਟੀ ਸੈਂਟਰ ਪ੍ਰੋਜੈਕਟ ਲਈ ਅਗਲਾ ਕਦਮ ਚੁੱਕਿਆ
ਪ੍ਰੀ-ਕੰਸਟਰੱਕਸ਼ਨ ਅਤੇ ਡਿਜ਼ਾਈਨ ਸੇਵਾਵਾਂ ਦਾ ਠੇਕਾ ਦਿੱਤਾ ਸਰੀ, ਬੀ.ਸੀ.- ਸੋਮਵਾਰ ਨੂੰ, ਸਿਟੀ ਕੌਂਸਲ ਨੇ ਨਿਊਟਨ ਕਮਿਊਨਿਟੀ ਸੈਂਟਰ ਲਈ ਪ੍ਰੀ-ਕੰਸਟਰੱਕਸ਼ਨ ਅਤੇ ਡਿਜ਼ਾਈਨ ਸੇਵਾਵਾਂ ਦੇ ਠੇਕੇ ਨੂੰ ਮਨਜ਼ੂਰੀ ਦਿੱਤੀ।



