‘ਆਪ’ ਵਲੋਂ 19 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ

ਚੰਡੀਗੜ੍ਹ, (ਨੀਲ ਭਲਿੰਦਰ ਸਿੰਘ) : ਆਮ ਆਦਮੀ ਪਾਰਟੀ ਨੇ ਪੰਜਾਬ ਵਿਧਾਨ ਸਭਾ ਚੋਣਾਂ ਲਈ 19 ਉਮੀਦਵਾਰਾਂ ਦੀ ਪਲੇਠੀ ਸੂਚੀ ਜਾਰੀ ਕਰ ਦਿਤੀ ਹੈ। ਸੀਨੀਅਰ ਐਡਵੋਕੇਟ ਅਤੇ ਲੁਧਿਆਣਾ ਤੋਂ ਪਾਰਟੀ ਦੇ ਲੋਕ ਸਭਾ ਉਮੀਦਵਾਰ ਰਹਿ ਚੁੱਕੇ ਐਚ.ਐਸ. ਫੂਲਕਾ ਵਿਧਾਨ ਸਭਾ ਹਲਕਾ ਦਾਖਾ ਤੋਂ ਚੋਣ ਲੜਨਗੇ। ਆਨੰਦਪੁਰ ਸਾਹਿਬ ਲੋਕ ਸਭਾ ਹਲਕੇ ਤੋਂ ਲੋਕ ਸਭਾ ਚੋਣ ਹਾਰ ਚੁੱਕੇ ਪਾਰਟੀ ਦੇ ਕਾਨੂੰਨੀ ਵਿੰਗ ਦੇ ਮੁਖੀ ਹਿੰਮਤ ਸਿੰਘ ਸ਼ੇਰਗਿੱਲ ਵਿਧਾਨ ਸਭਾ ਹਲਕਾ ਮੋਹਾਲੀ ਅਤੇ ਯੂਥ ਵਿੰਗ ਦੇ ਮੁਖੀ ਹਰਜੋਤ ਸਿੰਘ ਬੈਂਸ ਵਿਧਾਨ ਸਭਾ ਹਲਕਾ ਸਾਹਨੇਵਾਲ ਤੋਂ ਉਮੀਦਵਾਰ ਹੋਣਗੇ।

ਪਾਰਟੀ ਦੇ ਕੌਮੀ ਬੁਲਾਰੇ ਅਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਸੰਜੇ ਸਿੰਘ, ਰਾਜਸੀ ਮਾਮਲਿਆਂ ਬਾਰੇ ਕਮੇਟੀ ਦੇ ਮੈਂਬਰ ਅਤੇ ਸੰਗਰੂਰ ਤੋਂ ਲੋਕ ਸਭਾ ਮੈਂਬਰ ਭਗਵੰਤ ਮਾਨ, ਮਹਿਲਾ ਵਿੰਗ ਦੀ ਸੂਬਾਈ ਆਗੂ ਬਲਜਿੰਦਰ ਕੌਰ ਨੇ ਪੱਤਰਕਾਰ ਸੰਮੇਲਨ ‘ਚ ਸੂਚੀ ਜਾਰੀ ਕੀਤੀ। ਸੂਚੀ ਮੁਤਾਬਕ ਅਹਿਬਾਬ ਸਿੰਘ ਗਰੇਵਾਲ ਲੁਧਿਆਣਾ ਪਛਮੀ ਤੋਂ ਉਮੀਦਵਾਰ ਹੋਣਗੇ। ਸੱਜਣ ਸਿੰਘ ਚੀਮਾ ਨੂੰ ਸੁਲਤਾਨਪੁਰ ਲੋਧੀ, ਇੰਦਰਬੀਰ ਸਿੰਘ ਨਿੱਝਰ ਨੂੰ ਅੰਮ੍ਰਿਤਸਰ ਦਖਣੀ, ਮੋਹਨ ਸਿੰਘ ਫਲੀਆਂਵਾਲਾ ਨੂੰ ਫ਼ਿਰੋਜ਼ਪੁਰ ਦਿਹਾਤੀ, ਸਮਰਬੀਰ ਸਿੰਘ ਸਿੱਧੂ ਨੂੰ ਫ਼ਾਜ਼ਿਲਕਾ, ਰਾਜਪ੍ਰੀਤ ਸਿੰਘ ਰੰਧਾਵਾ ਨੂੰ ਅਜਨਾਲਾ, ਜਗਦੀਪ ਸਿੰਘ ਬਰਾੜ ਨੂੰ ਸ੍ਰੀ ਮੁਕਤਸਰ ਸਾਹਿਬ, ਗੁਰਦਿੱਤ ਸਿੰਘ ਸੇਖੋਂ ਨੂੰ ਫ਼ਰੀਦਕੋਟ, ਬ੍ਰਿਗੇਡੀਅਰ ਰਾਜ ਕੁਮਾਰ ਨੂੰ ਬਲਾਚੌਰ, ਗੁਰਵਿੰਦਰ ਸਿੰਘ ਸ਼ਾਮਪੁਰਾ ਨੂੰ ਫ਼ਤਿਹਗੜ੍ਹ ਚੂੜੀਆਂ, ਗੁਰਪ੍ਰੀਤ ਸਿੰਘ ਲਪਰਾ ਨੂੰ ਪਾਇਲ ਤੋਂ ਟਿਕਟ ਦਿਤੀ ਗਈ ਹੈ। ਰੁਪਿੰਦਰ ਕੌਰ ਰੂਬੀ ਨੂੰ ਬਠਿੰਡਾ ਦਿਹਾਤੀ, ਜਸਵੀਰ ਸਿੰਘ ਸੇਖੋਂ (ਜੱਸੀ) ਨੂੰ ਧੂਰੀ, ਅਮਰਜੀਤ ਸਿੰਘ ਨੂੰ ਰੂਪਨਗਰ, ਸੰਤੋਖ ਸਿੰਘ ਸਲਾਣਾ ਨੂੰ ਬੱਸੀ ਪਠਾਣਾਂ, ਕੁਲਤਾਰ ਸਿੰਘ ਸੰਧਵਾਂ ਨੂੰ ਕੋਟਕਪੂਰਾ ਤੋਂ ਟਿਕਟ ਦਿਤੀ ਗਈ ਹੈ।

ਪਾਰਟੀ ਵਲੋਂ ਪਹਿਲਾਂ 26 ਹਲਕਿਆਂ ਤੋਂ ਪਾਰਟੀ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ ਜਾਣਾ ਸੀ ਜਿਨ੍ਹਾਂ ਵਿਚ ਤਰਨਤਾਰਨ, ਸ਼ਾਮਚੁਰਾਸੀ, ਬਰਨਾਲਾ, ਜੈਤੋ, ਮਲੋਟ, ਮੁਕੇਰੀਆਂ, ਤਲਵੰਡੀ ਸਾਬੋ ਸ਼ਾਮਲ ਸਨ ਪਰ ਐਨ ਆਖ਼ਰੀ ਮੌਕੇ ਇਸ ਸੂਚੀ ਨੂੰ 19 ਹਲਕਿਆਂ ਤਕ ਸੀਮਤ ਕਰ ਦਿਤਾ ਗਿਆ। ਪਾਰਟੀ ਦੇ ਪੁਰਾਣੇ ਮੈਂਬਰ ਅਤੇ ਸਰਗਰਮ ਆਗੂ ਹਰਦੀਪ ਸਿੰਘ ਕਿੰਗਰਾ ਨੇ ਟਿਕਟ ਨਾ ਮਿਲਣ ਦਾ ਅੰਦਾਜ਼ਾ ਲਾਉਂਦਿਆਂ ਬੁਧਵਾਰ ਦੇਰ ਸ਼ਾਮ ਅਸਤੀਫ਼ਾ ਦੇ ਦਿਤਾ ਸੀ। ਸ਼ਾਇਦ ਇਸੇ ਕਾਰਨ ਪਾਰਟੀ ਨੇ ਸੰਵੇਦਨਸ਼ੀਲ ਹਲਕਿਆਂ ਬਾਰੇ ਚੁੱਪ ਵੱਟਣ ‘ਚ ਹੀ ਭਲਾਈ ਸਮਝੀ ਹੈ। ਸੰਜੇ ਸਿੰਘ ਮੁਤਾਬਕ ਦੂਜੀ ਸੂਚੀ ਵੀ ਜਲਦ ਜਾਰੀ ਕੀਤੀ ਜਾ ਰਹੀ ਹੈ।

Share:

Facebook
Twitter
Pinterest
LinkedIn
matrimonail-ads
On Key

Related Posts

ਸਰੀ ਨੇ ਪਾਣੀ ਦੀਆਂ ਪਾਬੰਦੀਆਂ ਵਿੱਚ ਲਚਕਤਾ ਵਧਾਉਣ ਲਈ ਬਾਇਲਾਅ ਵਿਚ ਸੋਧ ਕੀਤੀ

ਸਰੀ, ਬੀ.ਸੀ. – ਸੋਮਵਾਰ ਨੂੰ ਕੌਂਸਲ ਨੇ ਸਰੀ ਦੇ ਪੀਣ ਵਾਲੇ ਪਾਣੀ ਦੀ ਸੰਭਾਲ ਯੋਜਨਾ (Drinking Water Conservation Plan) ਸਬੰਧੀ ਬਾਇਲਾਅ ਵਿੱਚ ਸੋਧਾਂ ਮਨਜ਼ੂਰ ਕੀਤੀਆਂ, ਤਾਂ ਜੋ ਪਾਣੀ ਸੰਭਾਲ

ਕੌਂਸਲ ਵੱਲੋਂ ਬੀ.ਆਰ.ਟੀ. ਪ੍ਰੋਜੈਕਟ ਦੀ ਤਿਆਰੀ ਲਈ ਕਿੰਗਜੌਰਜ ਬੁਲੇਵਾਰਡ ਨੂੰ ਚੌੜਾ ਕਰਨ ਦੇ ਠੇਕੇ ਨੂੰ ਦਿੱਤੀ ਮਨਜ਼ੂਰੀ

ਸਰੀ, ਬੀ.ਸੀ. – ਸਿਟੀ ਆਫ਼ ਸਰੀ ਨੇ ਭਵਿੱਖ ਦੇ ਬੱਸ ਰੈਪਿਡ ਟਰਾਂਜ਼ਿਟ (BRT) ਪ੍ਰੋਜੈਕਟ ਨੂੰ ਸਮਰਥਨ ਦੇਣ ਲਈ ਕਿੰਗਜੌਰਜ ਬੁਲੇਵਾਰਡ ‘ਤੇ ਸੜਕ ਚੌੜੀ ਕਰਨ ਦੇ ਕੰਮ ਲਈ 1.26 ਮਿਲੀਅਨ ਡਾਲਰ

ਸਰੀ ਸਿਟੀ ਵੱਲੋਂ ਬੱਚਿਆਂ ਲਈ ਮੁਫ਼ਤ ਤੈਰਨ ਦੀਆਂ ਕਲਾਸਾਂ ਦੀ ਯੋਜਨਾ ‘ਤੇ ਕੰਮ ਸ਼ੁਰੂ

ਸਰੀ, ਬੀ.ਸੀ. – ਸੋਮਵਾਰ ਨੂੰ ਕੌਂਸਲ ਨੇ ਮੇਅਰ ਬਰੈਂਡਾ ਲੌਕ ਦੇ ਇੱਕ ਪ੍ਰਸਤਾਵ ਨੂੰ ਸਰਬਸੰਮਤੀ ਨਾਲ ਮਨਜ਼ੂਰੀ ਦਿੱਤੀ, ਜਿਸ ਤਹਿਤ ਸਿਟੀ ਸਟਾਫ਼ ਨੂੰ ਇੱਕ ਨਵੀਂ ਪਹਿਲ ‘ਤੇ ਕੰਮ ਕਰਨ

Elevate-Visual-Studios
Online-Marketing-Strategies-ad405-350
Get The Latest Updates

Subscribe To Our Weekly Newsletter

No spam, notifications only about new products, updates.