Skip to content
Tuesday, September 15, 2026 Weather · Surrey, BC
ਪੰਜਾਬ ਗਾਰਡੀਅਨ
The Punjab Guardian
Surrey, British Columbia · Est. 2016 · Weekly
Sections ਤਾਜ਼ਾ ਖ਼ਬਰਾਂਪੰਜਾਬਕੈਨੇਡਾਅਮਰੀਕਾਭਾਰਤਦੁਨੀਆਖੇਡਾਂਮਨੋਰੰਜਨਕਾਰੋਬਾਰਧਰਮਸ਼ਰਧਾਂਜਲੀ
ਪੰਜਾਬ Punjab

‘ਆਪ’ ਵਿਧਾਇਕਾਂ ਵਿਰੁਧ ਕੇਸਾਂ ਪਿੱਛੇ ਵੱਡੀ ਸਾਜ਼ਸ਼ ਨੂੰ ਬੇਨਕਾਬ ਕਰਾਂਗੇ : ਕੇਜਰੀਵਾਲ

By uscreative Published 2 min read

ਨਵੀਂ ਦਿੱਲੀ,: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਦਿੱਲੀ ਵਿਧਾਨ ਸਭਾ ਦੇ ਇਕ ਦਿਨ ਦੇ ਵਿਸ਼ੇਸ਼ ਸੈਸ਼ਨ ਦੌਰਾਨ ‘ਆਪ’ ਦੇ ਵਿਧਾਇਕਾਂ, ਮੰਤਰੀਆਂ ਅਤੇ ਅਪਣੇ ਵਿਰੁਧ ਝੂਠੇ ਮਾਮਲੇ ਦਰਜ ਕਰਨ ਪਿੱਛੇ ਇਕ ‘ਬਹੁਤ ਵੱਡੀ ਸਾਜ਼ਸ਼’ ਦਾ ਪ੍ਰਗਟਾਵਾ ਕਰਨਗੇ।

ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਕਿਹਾ ਕਿ ਦਿੱਲੀ ਮੰਤਰੀ ਮੰਡਲ ਨੇ ਕੇਜਰੀਵਾਲ, ਮੰਤਰੀਆਂ ਅਤੇ ‘ਆਪ’ ਵਿਧਾਇਕਾਂ ਵਿਰੁਧ ਦਰਜ ‘ਗ਼ਲਤ ਐਫ਼.ਆਈ.ਆਰ.’ ਬਾਰੇ ਚਰਚਾ ਕਰਨ ਲਈ ਇਕ ਦਿਨ ਦਾ ਵਿਸ਼ੇਸ਼ ਸੈਸ਼ਨ ਬੁਲਾਉਣ ਦਾ ਫ਼ੈਸਲਾ ਕੀਤਾ ਹੈ। ਇਸ ਸੈਸ਼ਨ ਵਿਚ ਡੇਂਗੂ ਅਤੇ ਚਿਕੁਨਗੁਨੀਆ ਦੇ ਮਾਮਲਿਆਂ ਨਾਲ ਜੁੜੇ ਮੁੱਦਿਆਂ ‘ਤੇ ਵੀ ਚਰਚਾ ਕੀਤੀ ਜਾਵੇਗੀ।

ਕੇਜਰੀਵਾਲ ਨੇ ਟਵੀਟ ਕੀਤਾ, ”ਆਪ ਵਿਧਾਇਕਾਂ ਅਤੇ ਮੰਤਰੀਆਂ ਵਿਰੁਧ ਝੂਠੇ ਮਾਮਲੇ, ਮੇਰੇ ਵਿਰੁਧ ਐਫ਼.ਆਈ.ਆਰ, ਸੀ.ਬੀ.ਆਈ. ਛਾਪਾ ਕਿਉਂ? ਇਕ ਵੱਡੀ ਸਾਜ਼ਸ਼। ਅਸੀਂ ਸ਼ੁਕਰਵਾਰ ਨੂੰ ਦਿੱਲੀ ਵਿਧਾਨ ਸਭਾ ਵਿਚ ਪ੍ਰਗਟਾਵਾ ਕਰਾਂਗੇ।” ਦਿੱਲੀ ਸਰਕਾਰ ਨੇ ਇਹ ਕਦਮ ਅਜਿਹੇ ਸਮੇਂ ਉਠਾਇਆ ਹੈ ਜਦ ਦਿੱਲੀ ਮਹਿਲਾ ਕਮਿਸ਼ਨ ਵਿਚ ਕਥਿਤ ਬੇਨਿਯਮੀਆਂ ਕਾਰਨ ਭ੍ਰਿਸ਼ਟਾਚਾਰ ਰੋਕੂ ਸ਼ਾਖ਼ਾ (ਏ.ਸੀ.ਬੀ.) ਵਲੋਂ ਇਕ ਐਫ਼.ਆਈ.ਆਰ. ਵਿਚ ਮੁੱਖ ਮੰਤਰੀ ਨੂੰ ਨਾਮਜ਼ਦ ਕੀਤਾ ਗਿਆ। ਏ.ਸੀ.ਬੀ. ਨੇ ਕਿਹਾ ਕਿ ਕੇਜਰੀਵਾਲ ਕੋਲੋਂ ਪੁੱਛ-ਪੜਤਾਲ ਨਹੀਂ ਕੀਤੀ ਜਾਵੇਗੀ। ਮੁੱਖ ਮੰਤਰੀ ਨੇ ਦੋਸ਼ ਲਾਇਆ ਸੀ ਕਿ ਉਨ੍ਹਾਂ ਵਿਰੁਧ ਐਫ਼.ਆਈ.ਆਰ. ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਇਸ਼ਾਰੇ ‘ਤੇ ਦਰਜ ਕੀਤੀ ਗਈ ਹੈ।

uscreative Punjab Guardian · Surrey
ਸੰਬੰਧਿਤ ਖ਼ਬਰਾਂ Related ਪੰਜਾਬ Punjab →
Share on WhatsApp