ਸਟੇਟ ਬਿਊਰੋ, ਨਵੀਂ ਦਿੱਲੀ : ਆਬਕਾਰੀ ਘੁਟਾਲੇ ’ਚ ਮਨੀ ਲਾਂਡਰਿੰਗ ਦੀ ਜਾਂਚ ਕਰ ਰਹੀ ਈਡੀ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਵੀਰਵਾਰ ਨੂੰ ਪੁੱਛਗਿੱਛ ਲਈ ਬੁਲਾਇਆ ਹੈ। ਈਡੀ ਨੇ ਪਿਛਲੀ 30 ਅਕਤੂਬਰ ਨੂੰ ਉਨ੍ਹਾਂ ਨੂੰ ਸੰਮਨ ਭੇਜਿਆ ਸੀ। ਜ਼ਿਕਰਯੋਗ ਹੈ ਕਿ ਆਬਕਾਰੀ ਘੁਟਾਲੇ ਵਿਚ ਆਮ ਆਦਮੀ ਪਾਰਟੀ ਦੇ ਦੋ ਵੱਡੇ ਆਗੂ ਉੱਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਤੇ ਰਾਜ ਸਭਾ ਮੈਂਬਰ ਸੰਜੇ ਸਿੰਘ ਜੇਲ੍ਹ ਵਿਚ ਹਨ। ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੋਂ ਵੀ ਸੀਬੀਆਈ ਪੁੱਛਗਿੱਛ ਕਰ ਚੁੱਕੀ ਹੈ। ਕੇਂਦਰੀ ਜਾਂਚ ਏਜੰਸੀ ਨੇ ਪਿਛਲੀ 16 ਅਪ੍ਰੈਲ ਨੂੰ ਆਪਣੇ ਮੁੱਖ ਦਫਤਰ ਵਿਚ ਕੇਜਰੀਵਾਲ ਤੋਂ ਪੁੱਛਗਿੱਛ ਕੀਤੀ ਸੀ। ਉਸ ਸਮੇਂ ਉਨ੍ਹਾਂ ਤੋਂ 56 ਸਵਾਲ ਪੁੱਛੇ ਸਨ। ਬਾਅਦ ਵਿਚ ਮੁੱਖ ਮੰਤਰੀ ਨੇ ਕਿਹਾ ਸੀ ਕਿ ਆਬਕਾਰੀ ਨੀਤੀ ਨੂੰ ਲੈ ਕੇ ਪੁੱਛੇ ਗਏ ਸਾਰੇ ਸਵਾਲਾਂ ਦਾ ਜਵਾਬ ਦਿੱਤਾ ਹੈ। ਉਨ੍ਹਾਂ ਨੇ ਦਾਅਵਾ ਕੀਤਾ ਸੀ ਕਿ ਇਹ ਪੂਰਾ ਦਾ ਪੂਰਾ ਮਾਮਲਾ ਫ਼ਰਜ਼ੀ ਹੈ। ਸੀਬੀਆਈ ਕੋਲ ਇਕ ਵੀ ਸਬੂਤ ਨਹੀਂ ਹੈ ਜਿਸ ਨਾਲ ਘੁਟਾਲਾ ਸਿੱਧ ਹੁੰਦਾ ਹੋਵੇ। ਜ਼ਿਕਰਯੋਗ ਹੈ ਕਿ ਸਾਲ 2021-22 ਲਈ ਦਿੱਲੀ ਸਰਕਾਰ ਦੀ ਆਬਕਾਰੀ ਨੀਤੀ ਵਿਚ ਬੇਨਿਯਮੀਆਂ ਦੀ ਸ਼ਿਕਾਇਤ ’ਤੇ ਉੱਪ ਰਾਜਪਾਲ ਵੀਕੇ ਸਕਸੈਨਾ ਨੇ ਸੀਬੀਆਈ ਜਾਂਚ ਦੀ ਸਿਫ਼ਾਰਸ਼ ਕੀਤੀ ਸੀ। ਬਾਅਦ ਵਿਚ ਈਡੀ ਨੇ ਵੀ ਇਸ ਦੀ ਜਾਂਚ ਸ਼ੁਰੂ ਕਰ ਦਿੱਤੀ।
ਖੇਡ ਟੂਰਿਜ਼ਮ ਤੋਂ ਇਸ ਤਿਮਾਹੀ ‘ਚ ਸਿਟੀ ਨੂੰ 8 ਮਿਲੀਅਨ ਡਾਲਰ ਦੇ ਆਰਥਿਕ ਲਾਭ ਦੀ ਉਮੀਦ
ਇਸ ਬਸੰਤ ਸਰੀ ਖੇਡ ਸਮਾਗਮਾਂ ‘ਚ 9,000 ਤੋਂ ਵੱਧ ਖਿਡਾਰੀਆਂ ਦੀ ਮੇਜ਼ਬਾਨੀ ਕਰੇਗਾ ਸਰੀ, ਬੀ.ਸੀ. – ਸਰੀ ਇਸ ਬਸੰਤ ਵਿੱਚ ਅੱਠ ਖੇਡ ਟੂਰਨਾਮੈਂਟਾਂ ਵਿੱਚ ਔਸਤਨ 9,300 ਤੋਂ ਵੱਧ ਖਿਡਾਰੀਆਂ ਦਾ ਸਵਾਗਤ


