Skip to content
Saturday, October 17, 2026 14°C · Clear · Surrey, BC
ਪੰਜਾਬ ਗਾਰਡੀਅਨ
The Punjab Guardian
Surrey, British Columbia · Est. 2016 · Weekly
Sections ਤਾਜ਼ਾ ਖ਼ਬਰਾਂਪੰਜਾਬਕੈਨੇਡਾਅਮਰੀਕਾਭਾਰਤਦੁਨੀਆਖੇਡਾਂਮਨੋਰੰਜਨਕਾਰੋਬਾਰਧਰਮਸ਼ਰਧਾਂਜਲੀ
Canada

ਆਲਮੀ ਕਬੱਡੀ ਟੂਰਨਾਮੈਂਟ-2019 ਦੇ ਫਾਈਨਲ ’ਚ ਭਾਰਤ ਨੇ ਕੈਨੇਡਾ ਨੂੰ ਹਰਾਇਆ

By Admin Published 4 min read
ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੰਤਰਰਾਸ਼ਟਰੀ ਕਬੱਡੀ ਟੂਰਨਾਮੈਂਟ ਦੇ ਫਾਈਨਲ ਮੁਕਾਬਲੇ ਅਤੇ ਸਮਾਪਤੀ ਸਮਾਰੋਹ ਸ਼ਹੀਦ ਭਗਤ ਸਿੰਘ ਖੇਡ ਸਟੇਡੀਅਮ ਡੇਰਾ ਬਾਬਾ ਨਾਨਕ ਵਿਖੇ ਭਾਰਤ ਨੇ ਕੈਨੇਡਾ ਨੂੰ ਹਰਾ ਕੇ ਚੈਂਪੀਅਮਨ ਦਾ ਖਿਤਾਬ ਜਿੱਤਿਆ।

ਫਾਈਨਲ ਮੁਕਾਬਲਿਆਂ ਦੀ ਸ਼ੁਰੂਆਤ ਤੋਂ ਪਹਿਲਾਂ ਕੈਬਨਿਟ ਵਜੀਰ ਸ. ਬਾਜਵਾ, ਸੋਢੀ ਤੇ ਰੰਧਾਵਾ ਵਲੋਂ ਭਾਰਤ, ਕੈਨੇਡਾ, ਅਮਰੀਕਾ ਤੇ ਇੰਗਲੈਂਡ ਦੇ ਖਿਡਾਰੀਆਂ ਨਾਲ ਜਾਣ ਪਹਿਚਾਣ ਕੀਤੀ ਗਈ ਤੇ ਮੈਚ ਸ਼ੁਰੂ ਕਰਵਾਏ ਗਏ। ਇਸ ਦੌਰਾਨ ਪ੍ਰਸਿੱਧ ਪੰਜਾਬੀ ਗਾਇਕਾ ਗੁਰਲੇਜ਼ ਅਖਤਰ ਤੇ ਜਸਬੀਰ ਜੱਸੀ  ਨੇ ਆਪਣੇ ਗੀਤਾਂ ਨਾਲ ਦਰਸ਼ਕਾਂ ਦਾ ਭਰਪੂਰ ਮਨੋਰੰਜਨ ਕੀਤਾ। ਪੰਜਾਬ ਦੀ ਮਸ਼ਹੂਰ ਐਂਕਰ ਸਤਵਿੰਦਰ ਸੱਤੀ ਤੇ ਇਸ਼ਵਿੰਦਰ ਸਿੰਘ ਗਰੇਵਾਲ ਡੀ.ਪੀ.ਆਰ.ਓ ਪਟਿਆਲਾ ਵਲੋਂ ਬਾਖੂਬੀ ਨਾਲ ਸਟੇਜ ਸੰਚਾਲਨ ਦੀ ਭੂਮਿਕਾ ਨਿਭਾਈ ਗਈ।

ਸ਼ਹੀਦ ਭਗਤ ਸਿੰਘ ਖੇਡ ਸਟੇਡੀਅਮ ਵਿਚ ਪੁਹੰਚੇ ਵੱਡੀ ਗਿਣਤੀ ਵਿਚ ਲੋਕਾਂ ਨੂੰ ਸੰਬੋਧਨ ਕਰਦਿਆਂ ਰਾਣਾ ਗੁਰਮੀਤ ਸਿੰਘ ਨੇ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਯੋਗ ਅਗਵਾਈ ਹੇਠ ਅੰਤਰਰਾਸ਼ਟਰੀ ਕਬੱਡੀ ਟੂਰਨਾਮੈਂਟ ਦੀ ਸ਼ੁਰੂਆਤ ਪਵਿੱਤਰ ਧਰਤੀ ਸੁਲਤਾਨਪੁਰ ਲੋਧੀ ਤੋਂ ਕੀਤੀ ਗਈ ਤੇ ਅੱਜ ਸਮਾਪਤੀ ਸਮਾਗਮ ਗੁਰੂ ਨਾਨਕ ਦੇਵ ਜੀ ਦੀ ਪਵਿੱਤਰ ਧਰਤੀ ਡੇਰਾ ਬਾਬਾ ਨਾਨਕ ਵਿਖੇ ਕੀਤੇ ਗਏ ਹਨ ।

ਕੈਬਨਿਟ ਮੰਤਰੀ ਸੋਢੀ ਨੇ ਅੱਗੇ ਕਿਹਾ ਕਿ ਇਸ ਟੂਰਨਾਮੈਂਟ ਦਾ ਮੁੱਖ ਉਦੇਸ਼ ਨੌਜਵਾਨ ਪੀੜੀ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਆਪਣੀਆਂ ਰਵਾਇਤੀ ਅਤੇ ਵਿਰਾਸਤੀ ਖੇਡਾਂ ਨਾਲ ਜੋੜਨ ਲਈ ਪ੍ਰੇਰਿਤ ਕਰਨਾ ਹੈ। ਉਨਾਂ ਕਿਹਾ ਕਿ ਕਬੱਡੀ ਪੰਜਾਬ ਦੀ ਮਾਂ ਖੇਡ ਹੈ ਅਤੇ ਸੂਬਾ ਸਰਕਾਰ ਅਜਿਹੇ ਟੂਰਨਾਮੈਂਟਾਂ ਰਾਹੀਂ ਇਸ ਨੂੰ ਪ੍ਰਫੁਲਿੱਤ ਕਰਨ ਲਈ ਪੂਰੀ ਤਰਾਂ ਨਾਲ ਵਚਨਬੱਧ ਹੈ।

ਉਨਾਂ ਕਿਹਾ ਕਿ ਅਸੀਂ ਵਡਭਾਗੇ ਹਾਂ, ਜਿਨਾਂ ਨੂੰ ਆਪਣੇ ਜੀਵਨ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਮਨਾਉਣ ਦਾ ਸੁਭਾਗ ਪ੍ਰਾਪਤ ਹੋਇਆ ਹੈ। ਉਨਾਂ ਟੂਰਨਾਮੈਂਟ ਦੌਰਾਨ ਖਿਡਾਰੀਆਂ ਨੂੰ ਪੂਰੀ ਖੇਡ ਭਾਵਨਾ ਨਾਲ ਖੇਡਣ ਦਾ ਸੱਦਾ ਦਿੱਤਾ।

ਉਨਾਂ ਕਿਹਾ ਕਿ ਸ਼ਹੀਦ ਭਗਤ ਸਿੰਘ ਖੇਡ ਸਟੇਡੀਅਮ ਡੇਰਾ ਬਾਬਾ ਨਾਨਕ ਦੇ ਵਿਕਾਸ ਲਈ ਉਹ ਐਸਟੀਮੈਂਟ ਲੱਗਣ ਉਪਰੰਤ ਵਿਕਾਸ ਕੰਮਾਂ ਲਈ ਪੈਸੇ ਦੀ ਕੋਈ ਕਮੀ ਨਹੀਂ ਆਉਣ ਦੇਣਗੇ ਤੇ ਸਟੇਡੀਅਮ ਦੇ ਪੂਰਨ ਵਿਕਾਸ ਕਰਵਾਏ ਜਾਣਗੇ। ਉਨਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਨੂੰ ਤਿਆਗ ਕੇ ਖੇਡਾਂ ਨੂੰ ਅਪਣਾਉਣ। ਉਨਾਂ ਮੈਚ ਦੇਖਣ ਲਈ ਵੱਡੀ ਗਿਣਤੀ ਵਿਚ ਪੁਹੰਚੇ ਲੋਕਾਂ ਦਾ ਧੰਨਵਾਦ ਵੀ ਕੀਤਾ।

ਇਸ ਮੌਕੇ ਕੈਬਨਿਟ ਵਜੀਰ ਸ੍ਰੀ ਤਿਪ੍ਰਤ ਰਜਿੰਦਰ ਸਿੰਘ ਬਾਜਵਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਵੱਡਾ ਉਪਰਾਲਾ ਕੀਤਾ ਗਿਆ ਹੈ । ਉਨਾਂ ਸ਼ਹੀਦ ਭਗਤ ਸਿੰਘ ਖੇਡ ਸਟੇਡੀਅਮ ਦੇ ਵਿਕਾਸ ਲਈ 20 ਲੱਖ ਰੁਪਏ ਦੇਣ ਦਾ ਐਲਾਨ ਕੀਤਾ। ਉਨਾਂ ਕਿਹਾ ਕਿ ਸੂਬਾ ਸਰਕਾਰ ਖੇਡ ਸੱਭਿਆਚਾਰ ਪ੍ਰਫੁੱਲਿਤ ਕਰਨ ਲਈ ਵਚਨਬੱਧ ਹੈ ਅਤੇ ਨੋਜਵਾਨਾਂ ਨੂੰ ਖੇਡਾਂ ਵੱਲ ਉਤਸ਼ਾਹਿਤ ਕਰਨ ਲਈ ਵਿਸ਼ੇਸ ਉਪਰਾਲੇ ਕੀਤੇ ਗਏ ਹਨ।

ਉਨਾਂ ਹਜਾਰਾਂ ਦੀ ਗਿਣਤੀ ਵਿਚ ਪੁਹੰਚੇ ਲੋਕਾਂ ਦਾ ਵੀ ਧੰਨਵਾਦ ਕੀਤਾ। ਉਨਾਂ ਅੱਗੇ ਕਿਹਾ ਕਿ ਮਾਂ ਖੇਡ ਕਬੱਡੀ ਨੇ ਅੱਜ ਅੰਤਰਰਾਸ਼ਟਰੀ ਪੱਧਰ ਤਕ ਆਪਣੀ ਪਹਿਚਾਣ ਬਣਾ ਲਈ ਹੈ ਅਤੇ ਪੰਜਾਬ ਦੀ ਜਵਾਨੀ ਨੂੰ ਖੇਡਾਂ ਵੱਲ ਮੋੜਨ ਲਈ ਪੰਜਾਬ ਸਰਕਾਰ ਵੱਡੇ ਯਤਨ ਕਰ ਰਹੀ ਹੈ।

ਰੰਧਾਵਾ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਖੇਡ ਬਜਟ ਵਧਾਇਆ ਜਾਵੇਗਾ ਤਾਂ ਜੋ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕੀਤਾ ਜਾ ਸਕੇ। ਸ. ਰੰਧਾਵਾ ਨੇ ਕਿਹਾ ਕਿ ਡੇਰਾ ਬਾਬਾ ਨਾਨਕ ਦੀ ਪਵਿੱਤਰ ਧਰਤੀ ਤੇ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਆਪਣੀ ਜਿੰਦਗੀ ਤੇ ਕਰੀਬ 18 ਸਾਲ ਗੁਜਾਰੇ ਤੇ ਸਾਂਝੀਵਾਲਤਾ ਦਾ ਸੰਦੇਸ਼ ਦਿੱਤਾ।

ਉਨਾਂ ਕਿਹਾ ਕਿ ਡੇਰਾ ਬਾਬਾ ਨਾਨਕ ਭਾਰਤ ਦਾ ਗੇਟਵੇਅ ਹੈ ਅਤੇ ਡੇਰਾ ਬਾਬਾ ਨਾਨਕ ਦੇ ਵਿਕਾਸ ਲਈ ਪੰਜਾਬ ਸਰਕਾਰ ਵੱਡੇ ਉਪਰਾਲੇ ਕਰ ਰਹੀ ਹੈ। ਇਸ ਮੌਕੇ ਉਨਾਂ ਖੇਡ ਮੰਤਰੀ ਦੇ ਧਿਆਨ ਵਿਚ ਲਿਆਂਦਾ ਕਿ ਸ਼ਹੀਦ ਭਗਤ ਸਿੰਘ ਖੇਡ ਸਟੇਡੀਅਮ ਡੇਰਾ ਬਾਬਾ ਨਾਨਕ ਵਿਖੇ ਇੰਨਡੋਰ ਸਟੇਡੀਅਮ ਬਣਾਇਆ ਜਾਵੇ।

ਰੰਧਾਵਾ ਨੇ ਕਿਹਾ ਕਿ ਮੇਰੀ ਦਿਲੀ ਇੱਛਾ ਸੀ ਕਿ ਪਾਕਿਸਤਾਨ ਦੇਸ਼ ਦੀ ਕਬੱਡੀ ਟੀਮ ਵੀ ਕਰਤਾਰਪੁਰ ਦੇ ਰਸਤੇ ਡੇਰਾ ਬਾਬਾ ਨਾਨਕ ਵਿਖੇ ਪੁਹੰਚਦੀ ਤੇ ਮੈਚ ਖੇਡਣ ਉਪਰੰਤ ਕਰਤਾਰਪੁਰ ਰਸਤੇ ਰਾਹੀਂ ਹੀ ਪਾਕਿਸਤਾਨ ਜਾਂਦੀ। ਪੰਜਾਬ ਸਰਕਾਰ ਵਲੋਂ 550 ਸਾਲਾਂ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਇਹ ਅੰਤਰਰਾਸ਼ਟਰੀ ਕਬੱਡੀ ਟੂਰਨਾਂਮੈਂਟ ਕਰਵਾਏ ਗਏ ਹਨ, ਜੋ ਆਪਸੀ ਪਿਆਰ, ਭਾਈਚਾਰਕ ਸਾਂਝ ਤੇ ਸ਼ਾਂਤੀ ਦੇ ਸੰਦੇਸ਼ ਦੇਣ ਵਿਚ ਸਫਲ ਰਿਹਾ ਹੈ।

ਇਸ ਮੌਕੇ ਰੰਧਾਵਾ ਨੇ ਡਿਪਟੀ ਕਮਿਸ਼ਨਰ ਸ੍ਰੀ ਵਿਪੁਲ ਉਜਵਲ ਦੀ ਅਗਵਾਈ ਹੇਠ ਜਿਲਾ ਪ੍ਰਸ਼ਾਸਨ ਵਲੋਂ ਕਬੱਡੀ ਟੂਰਨਾਂਮੈਂਟ ਦੇ ਕੀਤੇ ਗਏ ਸੁਚੱਜੇ ਪ੍ਰਬੰਧਾਂ ਲਈ ਸਮੁੱਚੀ ਟੀਮ ਦੀ ਸਰਾਹਨਾ ਕੀਤੀ ਤੇ ਕਿਹਾ ਕਿ ਪ੍ਰਸ਼ਾਸਨ ਵਲੋਂ ਬਹੁਤ ਹੀ ਖੂਬਸੂਰਤ ਤਰੀਕੇ ਨਾਲ ਟੂਰਨਾਂਮੈਂਟ ਨੂੰ ਸਫਲ ਤਰੀਕੇ ਨਾਲ ਸ਼ਾਨਦਾਰ ਤਰੀਕੇ ਨਾਲ ਸਮਾਪਤ ਕਰਵਾਇਆ ਗਿਆ ਹੈ।

Admin Punjab Guardian · Surrey
ਸੰਬੰਧਿਤ ਖ਼ਬਰਾਂ Related Canada →
Share on WhatsApp