– ਪਰਨੀਤ ਕੌਰ ਨੇ ਜਿੱਤੇ ਦੋ ਸੋਨ, ਇਕ ਚਾਂਦੀ ਤੇ ਇਕ ਕਾਂਸੀ ਦਾ ਤਗਮਾ

-ਪੰਜਾਬੀ ਯੂਨੀਵਰਸਿਟੀ ਓਵਰਆਲ ਤੀਜੇ ਸਥਾਨ ‘ਤੇ ਰਹੀ

ਫੋਟੋ : 01ਪੀਟੀਐਲ : 32

ਪੱਤਰ ਪੇ੍ਰਰਕ, ਪਟਿਆਲਾ

ਪੰਜਾਬੀ ਯੂਨੀਵਰਸਿਟੀ ਵਿਖੇ ਚੱਲ ਰਹੀ ਆਲ ਇੰਡੀਆ ਅੰਤਰ ਯੂਨੀਵਰਸਿਟੀ ਤੀਰਅੰਦਾਜ਼ੀ ਚੈਂਪੀਅਨਸ਼ਿਪ ਸਫਲਤਾਪੂਰਵਕ ਸੰਪੰਨ ਹੋ ਗਈ ਹੈ। ਸਮੁੱਚੇ ਭਾਰਤ ਦੀਆਂ ਵੱਖ-ਵੱਖ ਯੂਨੀਵਰਸਿਟੀਆਂ ਦੇ ਤੀਰਅੰਦਾਜ਼, ਜਿਨ੍ਹਾਂ ਵਿਚ ਵਿਸ਼ਵ ਪੱਧਰ ਰਿਕਾਰਡ ਹੋਲਡਰ ਵੀ ਸ਼ਾਮਿਲ ਸਨ, ਇਸ ਚੈਂਪੀਅਨਸ਼ਿਪ ਵਿਚ ਪਹੁੰਚੇ ਹੋਏ ਸਨ। ਪੰਜਾਬੀ ਯੂਨੀਵਰਸਿਟੀ ਦੀ ਤੀਰਅੰਦਾਜ਼ ਪਰਨੀਤ ਕੌਰ ਇਸ ਚੈਂਪੀਅਨਸ਼ਿਪ ਵਿਚ ਦੋ ਸੋਨ, ਇਕ ਚਾਂਦੀ ਅਤੇ ਇਕ ਕਾਂਸੀ ਦਾ ਤਗਮਾ ਜਿੱਤ ਕੇ ਚੈਂਪੀਅਨ ਬਣੀ। ਪੰਜਾਬੀ ਯੂਨੀਵਰਸਿਟੀ ਦੇ ਤੀਰਅੰਦਾਜ਼ਾਂ ਨੇ ਕੁੱਲ ਚਾਰ ਸੋਨ, ਤਿੰਨ ਚਾਂਦੀ ਤੇ ਚਾਰ ਕਾਂਸੇ ਦੇ ਤਗਮੇ ਜਿੱਤੇ। ਪੰਜਾਬੀ ਯੂਨੀਵਰਸਿਟੀ ਦੇ ਤੀਰਅੰਦਾਜ਼ ਸੰਗਮਪ੍ਰਰੀਤ ਅਤੇ ਆਜ਼ਾਦਵੀਰ ਨੇ ਵੀ ਸੋਨ ਤਗਮੇ ਜਿੱਤੇ। ਕੰਪਾਊਂਡ ਮਿਕਸਿੰਗ ਵਿਚ ਪਰਨੀਤ ਕੌਰ ਅਤੇ ਸੰਗਮਪ੍ਰਰੀਤ ਨੇ ਸੋਨ ਤਗਮਾ ਜਿੱਤਿਆ।

ਇਨ੍ਹਾਂ ਤਗਮਿਆਂ ਨਾਲ ਪੰਜਾਬੀ ਯੂਨੀਵਰਸਿਟੀ ਓਵਰਆਲ ਤੀਜੇ ਸਥਾਨ ‘ਤੇ ਰਹੀ। ਚੈਂਪੀਅਨਸ਼ਿਪ ਵਿਚ ਦੂਜਾ ਸਥਾਨ ਲਵਲੀ ਪੋ੍ਫੈਸ਼ਨਲ ਯੂਨੀਵਰਸਿਟੀ ਦੇ ਹਿੱਸੇ ਰਿਹਾ ਜਦਕਿ ਪਹਿਲੇ ਸਥਾਨ ‘ਤੇ ਚੰਡੀਗੜ੍ਹ ਯੂਨੀਵਰਸਿਟੀ ਮੋਹਾਲੀ ਕਾਬਜ਼ ਹੋਈ। ਜ਼ਿਕਰਯੋਗ ਹੈ ਕਿ ਐਸੋਸੀਏਸ਼ਨ ਆਫ ਇੰਡੀਅਨ ਯੂਨੀਵਰਸਿਟੀਜ਼ (ਏਆਈਯੂ) ਵੱਲੋਂ ਹਰ ਸਾਲ ਕਰਵਾਈ ਜਾਂਦੀ ਇਹ ਰਾਸ਼ਟਰ ਪੱਧਰੀ ਚੈਂਪੀਅਨਸ਼ਿਪ ਤੀਜੀ ਵਾਰ ਪੰਜਾਬੀ ਯੂਨੀਵਰਸਿਟੀ ਵਿਚ ਹੋਈ। ਇਸ ਤੋਂ ਪਹਿਲਾਂ 2013 ਅਤੇ 2016 ਵਿਚ ਇਹ ਚੈਂਪੀਅਨਸ਼ਿਪ ਪੰਜਾਬੀ ਯੂਨੀਵਰਸਿਟੀ ਵਿਚ ਹੋਈ ਸੀ। ਖੇਡ ਵਿਭਾਗ ਦੇ ਡਾਇਰੈਕਟਰ ਪੋ੍. ਅਜੀਤਾ ਨੇ ਦੱਸਿਆ ਕਿ ਦੇਸ਼ ਭਰ ਦੀਆਂ 32 ਯੂਨੀਵਰਸਿਟੀਆਂ ਵਿੱਚੋਂ 1000 ਦੇ ਕਰੀਬ ਤੀਰਅੰਦਾਜ਼ ਇਸ ਚੈਂਪੀਅਨਸ਼ਿਪ ਵਿਚ ਸ਼ਾਮਲ ਹੋਏ।