Ad-Time-For-Vacation.png

ਆਸਟ੍ਰੇਲੀਆ ਦਾ ਸਿੱਖ ਨੌਜਵਾਨ ਸਿਮਰਨ ਸਿੰਘ ਸੰਧੂ ਸੋਲੋ ਪਾਇਲਟ ਬਣਿਆ

ਪਰਥ-ਆਸਟ੍ਰੇਲੀਆ ਦੇ ਸ਼ਹਿਰ ਪਰਥ ਦਾ 15 ਸਾਲਾ ਸਿੱਖ ਨੌਜਵਾਨ ਸਿਮਰਨ ਸਿੰਘ ਸੰਧੂ ਪੱਛਮੀ ਆਸਟ੍ਰੇਲੀਆ ਦੇ ਘਰੇਲੂ ਹਵਾਈ ਅੱਡਾ ਜੰਡਾਕੋਟ ਦੇ ਰਾਇਲ ਐਰੇ ਕਲੱਬ ਤੋਂ ਸਿਖਲਾਈ ਲੈਣ ਉਪਰੰਤ 22 ਫ਼ਰਵਰੀ 2018 ਨੂੰ ਇਕੱਲਿਆਂ ਸਫ਼ਲਤਾ ਪੂਰਵਕ ਉਡਾਣ ਭਰ ਕੇ ਸੋਲੋ ਪਾਇਲਟ ਬਣਿਆ। ਸਿਮਰਨ ਦਾ ਪਰਿਵਾਰਕ ਪਿਛੋਕੜ ਪੰਜਾਬ ਦੇ ਜ਼ਿਲ੍ਹਾ ਫ਼ਿਰੋਜ਼ਪੁਰ ਨਾਲ ਸਬੰਧਤ ਹੈ। ਉਹ ਆਸਟ੍ਰੇਲੀਆ ਵਿਖੇ ਸਾਲ 2008 ਵਿਚ ਅਪਣੇ ਪਿਤਾ ਹਰਪਾਲ ਸਿੰਘ ਸੰਧੂ ਅਤੇ ਮਾਤਾ ਰਣਜੀਤ ਕੌਰ ਸੰਧੂ ਨਾਲ ਆਇਆ । ਇਸ ਸਮੇਂ ਸਿਮਰਨ ਰੋਜਮਾਇਨ ਸੀਨੀਅਰ ਹਾਈ ਸਕੂਲ ਵਿਚ ਗਿਆਰਵੀਂ ਜਮਾਤ ਵਿਚ ਪੜ੍ਹ ਰਿਹਾ ਹੈ।ਇਸ ਨਾਲ ਹੀ ਸਿਮਰਨ ਨੇ ਪਾਰਟ ਟਾਈਮ ਪੜ੍ਹਾਈ ਕੈਨਿੰਗਟਨ ਵਿਖੇ ਆਸਟ੍ਰੇਲੀਅਨ ਏਅਰ ਫ਼ੋਰਸ ਕੈਡਿਟ ਵਾਸਤੇ 22 ਅਪ੍ਰੈਲ 2015 ਨੂੰ ਦਾਖ਼ਲਾ ਲਿਆ ।ਸਮੁੱਚੇ ਸਿੱਖਾਂ ਲਈ ਮਾਣ ਵਾਲੀ ਗੱਲ ਹੈ ਕਿ ਸਿਮਰਨ ਪੱਛਮੀ ਆਸਟ੍ਰੇਲੀਆ ਦਾ ਪਹਿਲਾਂ ਸਿੱਖ ਕੈਡਿਟ ਹੈ।

Share:

Facebook
Twitter
Pinterest
LinkedIn
matrimonail-ads
On Key

Related Posts

ਟਰੰਪ ਦਾ ਵੱਡਾ ਐਕਸ਼ਨ, ਅਮਰੀਕਾ ਨੂੰ ਵਿਸ਼ਵ ਸਿਹਤ ਸੰਗਠਨ ਤੋਂ ਬਾਹਰ ਕੱਢਣ ਦੇ ਕਾਰਜਕਾਰੀ ਆਦੇਸ਼ ਤੇ ਕੀਤੇ ਦਸਤਖ਼ਤ

ਰਾਸ਼ਟਰਪਤੀ ਡੋਨਾਲਡ ਟਰੰਪ ਨੇ ਸੋਮਵਾਰ ਨੂੰ ਸਹੁੰ ਚੁੱਕਣ ਤੋਂ ਕੁਝ ਘੰਟਿਆਂ ਬਾਅਦ ਹੀ ਵਿਸ਼ਵ ਸਿਹਤ ਸੰਗਠਨ ਤੋਂ ਅਮਰੀਕਾ ਨੂੰ ਵਾਪਸ ਲੈਣ ਦੇ ਹੁਕਮ ਤੇ ਦਸਤਖ਼ਤ

ਸਿਟੀ ਆਫ ਸਰੀ ਵਲੋਂ ਗੈਰ-ਕਾਨੂੰਨੀ ਉਸਾਰੀ ਵਿਰੁੱਧ ਲਗਾਤਾਰ ਕਾਰਵਾਈ ਜ਼ਾਰੀ

ਸਰੀ, ਬੀ.ਸੀ. – ਕੌਂਸਲ ਨੇ ਸਟਾਫ ਨੂੰ 9397 – 132 ਸਟਰੀਟ ਦੀ ਪ੍ਰੋਪਰਟੀ ਦੇ ਸਿਰਲੇਖ ‘ਤੇ ਨੋਟਿਸ ਦਾਇਰ ਕਰਨ ਦਾ ਨਿਰਦੇਸ਼ ਦਿੱਤਾ ਹੈ, ਜਿੱਥੇ ਘਰ ਮਾਲਕਾਂ ਨੇ ਬਿਨਾਂ ਪਰਮਿਟ ਅਤੇ ਸਿਟੀ

Elevate-Visual-Studios
Select your stuff
Categories
Get The Latest Updates

Subscribe To Our Weekly Newsletter

No spam, notifications only about new products, updates.