ਗੁਰਵਿੰਦਰ ਸਿੰਘ ਚਹਿਲ, ਚੀਮਾ ਮੰਡੀ
ਆਸ਼ੀਰਵਾਦ ਡੇ ਬੋਰਡਿੰਗ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਝਾੜੋਂ ਦੇ ਵਿਦਿਆਰਥੀਆਂ ਵੱਲੋਂ ਹਿੰਦੀ ਦਿਵਸ ਮਨਾਇਆ ਗਿਆ, ਜਿਸ ਵਿਚ ਸਕੂਲ ਦੇ ਵਿਦਿਆਰਥੀਆਂ ਨੇ ਕਵਿਤਾਵਾਂ ਅਤੇ ਗੀਤਾਂ ਦੁਆਰਾ ਹਿੰਦੀ ਦੀ ਮਹੱਤਤਾ ਬਾਰੇ ਦੱਸਿਆ। ਹਿੰਦੀ ਅਧਿਆਪਕਾ ਕੁਮਾਰੀ ਪਿੰਦਰਜੀਤ ਸਿੰਘ ਅਤੇ ਮੈਡਮ ਸੁਭਜੋਤ ਪਾਲ ਕੌਰ ਨੇ ਹਿੰਦੀ ਦਿਵਸ ਬਾਰੇ ਬੱਚਿਆਂ ਨੂੰ ਚਾਨਣਾ ਪਾਇਆ। ਬੱਚਿਆਂ ਵੱਲੋਂ ਇੱਕ ਨੁੱਕੜ ਨਾਟਕ ਵੀ ਪੇਸ਼ ਕੀਤਾ ਗਿਆ। ਪਿੰ੍ਸੀਪਲ ਜਗਸੀਰ ਸਿੰਘ ਤੇ ਵਾਇਸ ਪਿੰ੍ਸੀਪਲ ਮੈਡਮ ਗੁਰਮੀਤ ਕੌਰ ਨੇ ਵੀ ਬੱਚਿਆਂ ਨੂੰ ਹਿੰਦੀ ਦਿਵਸ ਦੀ ਮਹੱਤਤਾ ਬਾਰੇ ਦੱਸਿਆ। ਇਸ ਮੌਕੇ ਸਮੂਹ ਸਟਾਫ਼ ਵੀ ਹਾਜ਼ਰ ਸਨ।



