ਮੌੜ ਮੰਡੀ (ਹਰਮਿੰਦਰ ਸਿੰਘ ਅਵਿਨਾਸ਼) : ਅਵਾਜ਼ੇ ਪੰਜਾਬ ਨਾਲ ਜਾਣੇ ਜਾਂਦੇ ਜਗਮੀਤ ਸਿੰਘ ਬਰਾੜ ਨੂੰ ਮਮਤਾ ਬੈਨਰਜ਼ੀ ਵੱਲੋਂ ਤ੍ਰਿਣਮੂਲ ਕਾਂਗਰਸ ਦਾ ਪੰਜਾਬ ਦਾ ਪ੍ਰਧਾਨ ਬਣਾਉਣ ‘ਤੇ ਜਿਲੇ ਅੰਦਰ ਬਰਾੜ ਸਮਰਥਕਾਂ ‘ਚ ਖੁਸ਼ੀ ਦੀ ਲਹਿਰ ਦੌੜ ਗਈ। ਇਸ ਸਬੰਧੀ ਰਣਵੀਰ ਸਿੰਘ ਤਲਵੰਡੀ ਸਾਬੋ ਨੇ ਕਿਹਾ ਕਿ ਜਗਮੀਤ ਸਿੰਘ ਬਰਾੜ ਇੱਕ ਅਜਿਹੇ ਲੀਡਰ ਹਨ, ਜਿਨਾਂ ਨੇ ਅੱਜ ਤੱਕ ਸਾਫ ਸੁਥਰੀ ਰਾਜਨੀਤੀ ਕਰਕੇ ਹਮੇਸ਼ਾਂ ਹੀ ਬਾਦਲ ਪਰਿਵਾਰ ਵਰਗੇ ਧਨਾਡ ਲੋਕਾਂ ਵਿਰੁੱਧ ਹੱਕ ਸੱਚ ਦੀ ਲੜਾਈ ਲੜਦੇ ਹੋਏ ਡਟ ਕੇ ਮੁਕਾਬਲਾ ਕੀਤਾ। ਉਹਨਾਂ ਕਿਹਾ ਕਿ ਅੱਜ ਸੂਬੇ ਦੀਆਂ ਸਾਰੀਆਂ ਪਾਰਟੀਆ ਐਸ.ਵਾਈ.ਐਲ. ਦੇ ਮਾਮਲੇ ਵਿਚ ਸਿਆਸੀ ਰੋਟੀਆਂ ਸੇਕ ਰਹੀਆਂ ਹਨ ਪ੍ਰੰਤੂ ਜਗਮੀਤ ਬਰਾੜ ਨੇ ਕਰੀਬ 22 ਸਾਲ ਪਹਿਲਾ ਦੇਸ਼ ਦੀ ਪਾਰਲੀਮੈਂਟ ਅੰਦਰ ਪੰਜਾਬ ਦੇ ਪਾਣੀਆਂ ਦੀ ਰਾਖੀ ਕਰਦੇ ਹੋਏ ਕਿਸਾਨਾਂ ਲਈ ਜੋਰਦਾਰ ਅਵਾਜ਼ ਬਲੰਦ ਕੀਤੀ।
ਸਰੀ ਸਿਟੀ ਵੱਲੋਂ ਤਿੰਨ ਨਵੇਂ ਨੇਬਰਹੁੱਡ ਪਾਰਕਾਂ ਲਈ 7.9 ਮਿਲੀਅਨ ਡਾਲਰ ਦਾ ਨਿਵੇਸ਼ – ਪਹਿਲੇ ਪਾਰਕ ਦੀ ਉਸਾਰੀ ਦਾ ਕੰਮ ਸ਼ੁਰੂ
ਸਰੀ, ਬੀ.ਸੀ. – ਸਿਟੀ ਆਫ਼ ਸਰੀ ਨੇ ਸਾਊਥ ਨਿਊਟਨ ਵਿੱਚ ਐਕੋਰਨ ਪਾਰਕ (Acorn Park) ਦੀ ਉਸਾਰੀ ਦਾ ਕੰਮ ਸ਼ੁਰੂ ਕਰ ਦਿੱਤਾ ਹੈ। ਇਹ ਤਿੰਨ ਨਵੇਂ ਨੇਬਰਹੁੱਡ ਪਾਰਕਾਂ

