ਚੰਡੀਗੜ੍ਹ — ਸੁਨਾਰੀਆ ਜੇਲ ‘ਚ ਸਾਧਵੀਆਂ ਨਾਲ ਬਲਾਤਕਾਰ ਮਾਮਲੇ ‘ਚ 20 ਸਾਲ ਦੀ ਸਜ਼ਾ ਕੱਟ ਰਹੇ ਰਾਮ ਰਹੀਮ ਦੇ ਅਪਰਾਧਾਂ ਦੀ ਸੂਚੀ ਲੰਮੀ ਹੁੰਦੀ ਜਾ ਰਹੀ ਹੈ। ਰਾਮ ਰਹੀਮ ਦੇ ਖਿਲਾਫ ਕੋਈ ਨਾ ਕੋਈ ਮਾਮਲਾ ਸਾਹਮਣੇ ਆਉਂਦਾ ਹੀ ਰਹਿੰਦਾ ਹੈ। ਹੁਣ ਰਾਮ ਰਹੀਮ ‘ਤੇ ਸਿਰਸਾ ਡੇਰੇ ‘ਚ ਹੋਈਆਂ ਆਤਮ-ਹੱਤਿਆਵਾਂ ਦੇ ਮਾਮਲੇ ‘ਚ ਸ਼ਿਕੰਜਾ ਕੱਸਦਾ ਜਾ ਰਿਹਾ ਹੈ। ਦੋਸ਼ ਹੈ ਕਿ ਰਾਮ ਰਹੀਮ ਨੇ ਡੇਰੇ ‘ਚ ਕਈ ਲੋਕਾਂ ਨੂੰ ਆਤਮ-ਹੱਤਿਆ ਲਈ ਮਜਬੂਰ ਕੀਤਾ। ਇਸ ਮਾਮਲੇ ਦੀ ਜਾਂਚ ਸੀ.ਬੀ.ਆਈ. ਤੋਂ ਕਰਵਾਉਣ ਲਈ ਦਾਇਰ ਪਟੀਸ਼ਨ ‘ਤੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸੂਬਾ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ। ਹਾਈਕੋਰਟ ਨੇ ਸਰਕਾਰ ਤੋਂ ਇਸ ਮਾਮਲੇ ‘ਚ ਜਵਾਬ ਮੰਗਿਆ ਹੈ।
ਸਰੀ ਮੇਅਰ ਬਰੈਂਡਾ ਲੌਕ ਨੇ ਜਬਰਨ ਵਸੂਲੀ ਸੰਕਟ ਨਾਲ ਨਜਿੱਠਣ ਲਈ ਰਾਸ਼ਟਰੀ ਐਮਰਜੈਂਸੀ ਐਲਾਨਣ ਦੀ ਮੰਗ ਕੀਤੀ
ਸਰੀ, ਬੀ.ਸੀ. – ਮੇਅਰ ਬਰੈਂਡਾ ਲੌਕ ਨੇ ਫੈਡਰਲ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੀ ਅਗਵਾਈ ਅਧੀਨ ਕੈਨੇਡਾ ਵਿੱਚ ਭਾਈਚਾਰਿਆਂ ਨੂੰ ਪ੍ਰਭਾਵਤ ਕਰਨ ਵਾਲੇ ਜਬਰਨ ਵਸੂਲੀ


