Skip to content
Thursday, November 26, 2026 9°C · Overcast · Surrey, BC
ਪੰਜਾਬ ਗਾਰਡੀਅਨ
The Punjab Guardian
Surrey, British Columbia · Est. 2016 · Weekly
Sections ਮੁੱਖ ਪੰਨਾHome ਤਾਜ਼ਾ ਖ਼ਬਰਾਂਪੰਜਾਬਕੈਨੇਡਾਅਮਰੀਕਾਭਾਰਤਦੁਨੀਆਖੇਡਾਂਮਨੋਰੰਜਨਕਾਰੋਬਾਰਧਰਮਸ਼ਰਧਾਂਜਲੀਸਿਹਤ
ਭਾਰਤ India

ਇਰਾਨ ਨੇ ਦਿੱਤੀ ਭਾਰਤ ਨੂੰ ਧਮਕੀ

By Admin Published 2 min read

ਨਵੀਂ ਦਿੱਲੀ: ਚਾਬਹਾਰ ਬੰਦਰਗਾਹ ਪ੍ਰਾਜੈਕਟ ‘ਤੇ ਵਾਅਦੇ ਮੁਤਾਬਕ ਨਿਵੇਸ਼ ਨਾ ਕਰਨ ‘ਤੇ ਇਰਾਨ ਨੇ ਭਾਰਤ ਦੀ ਆਲੋਚਨਾ ਕੀਤੀ ਹੈ। ਇਸ ਦੇ ਨਾਲ ਹੀ ਧਮਕੀ ਦਿੱਤੀ ਹੈ ਕਿ ਜੇਕਰ ਭਾਰਤ, ਇਰਾਨ ਤੋਂ ਤੇਲ ਦੀ ਦਰਾਮਦ ਘਟਾਉਂਦਾ ਹੈ ਤੇ ਸਾਊਦੀ ਅਰਬ, ਇਰਾਕ, ਰੂਸ ਤੇ ਅਮਰੀਕਾ ਵਰਗੇ ਦੇਸ਼ਾਂ ਤੋਂ ਤੇਲ ਖਰੀਦਣ ਦੀ ਕੋਸ਼ਿਸ਼ ਕਰਦਾ ਹੈ, ਤਾਂ ਉਹ ਖ਼ੁਦ ਨੂੰ ਮਿਲਣ ਵਾਲੇ ਵਿਸ਼ੇਸ਼ ਲਾਭ ਤੋਂ ਹੱਥ ਧੋ ਸਕਦਾ ਹੈ।
ਇਰਾਨ ਦੇ ਉਪ ਰਾਜਦੂਤ ਮਸੂਦ ਰੇਜਵਾਨੀਅਨ ਰਾਹਾਘੀ ਨੇ ਸੈਮੀਨਾਰ ਵਿੱਚ ਕਿਹਾ ਕਿ ਇਹ ਨਿਰਾਸ਼ਾਜਨਕ ਹੈ ਕਿ ਭਾਰਤ ਚਾਬਹਾਰ ਬੰਦਰਗਾਹ ਦੇ ਵਿਸਥਾਰ ਲਈ ਨਿਵੇਸ਼ ਦੇ ਕੀਤੇ ਵਾਅਦੇ ਨੂੰ ਪੂਰਾ ਨਹੀਂ ਕਰ ਰਿਹਾ। ਅਮਰੀਕਾ ਵੱਲੋਂ ਲਾਈਆਂ ਗਈਆਂ ਰੋਕਾਂ ਦਾ ਜ਼ਿਕਰ ਕਰਦਿਆਂ ਰਾਹਾਘੀ ਨੇ ਕਿਹਾ ਕਿ ਉਨ੍ਹਾਂ ਦਾ ਦੇਸ਼ ਤੇਲ ਦੇ ਖੇਤਰ ਵਿੱਚ ਹਮੇਸ਼ਾ ਤੋਂ ਬਾਅਦ ਦਾ ਭਰੋਸੇਮੰਦ ਸਹਿਯੋਗੀ ਰਿਹਾ ਹੈ। ਇਰਾਨ ਨੇ ਹਮੇਸ਼ਾ ਹੀ ਭਾਰਤ ਨੂੰ ਵਾਜਬ ਕੀਮਤ ‘ਤੇ ਤੇਲ ਵੇਚਿਆ ਹੈ, ਤਾਂ ਕਿ ਦੋਵਾਂ ਦੇਸ਼ਾਂ ਦੇ ਹਿਤ ਸੁਰੱਖਿਅਤ ਰਹਿਣ। ਰਾਹਾਘੀ ਨੇ ਇਸ ਮਾਮਲੇ ਵਿੱਚ ਭਾਰਤ ਨੂੰ ਸੋਚ-ਸਮਝ ਕੇ ਕਦਮ ਚੁੱਕਣ ਦੀ ਨਸੀਹਤ ਵੀ ਦਿੱਤੀ।

ਪਿਛਲੇ ਮਹੀਨੇ ਹੀ ਅਮਰੀਕਾ ਦੇ ਵਿਦੇਸ਼ ਮੰਤਰੀ ਮਾਈਕ ਪੋਂਪੀਓ ਨੇ ਭਾਰਤ ਸਮੇਤ ਕੁਝ ਹੋਰ ਸਹਿਯੋਗੀ ਦੇਸ਼ਾਂ ਨੂੰ ਚੇਤਾਵਨੀ ਦਿੱਤੀ ਸੀ ਕਿ ਉਹ 4 ਨਵੰਬਰ ਤਕ ਇਰਾਨ ਤੋਂ ਤੇਲ ਖਰੀਦਣ ‘ਤੇ ਰੋਕ ਲਾ ਦੇਣ ਨਹੀਂ ਤਾਂ ਅਮਰੀਕਾ ਉਨ੍ਹਾਂ ‘ਤੇ ਰੋਕ ਲਾ ਦੇਵੇਗਾ

Admin Punjab Guardian · Surrey
ਸੰਬੰਧਿਤ ਖ਼ਬਰਾਂ Related ਭਾਰਤ India →
Share on WhatsApp