ਗੁਰਮੀਤ ਸਿੰਘ ਨਿੱਝਰ,ਲੁਧਿਆਣਾ : ਜ਼ਿਲ੍ਹਾ ਭਾਜਪਾ ਪ੍ਰਧਾਨ ਰਜਨੀਸ਼ ਧੀਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮੰਡਲ ਪ੍ਰਧਾਨ ਅੰਕੁਰ ਵਰਮਾ ਦੀ ਪ੍ਰਧਾਨਗੀ ਹੇਠ ਫੋਕਲ ਪੁਆਇੰਟ ਮੰਡਲ ਦੇ ਵਾਰਡ ਨੰ: 19 ਵਿਚ ਪੰਜਾਬ ਸਰਕਾਰ ਵਿਰੁੱਧ ਟੁੱਟੀਆਂ ਸੜਕਾਂ ਅਤੇ ਇਲਾਕੇ ਦੀਆਂ ਬੁਨਿਆਦੀ ਸਹੂਲਤਾਂ ਵੱਲ ਨਿਗਮ ਅਤੇ ਸਬੰਧਤ ਮਹਿਕਮੇ ਦੇ ਅਧਿਕਾਰੀਆਂ ਵੱਲੋਂ ਧਿਆਨ ਨਾ ਦਿੱਤੇ ਜਾਣ ਦੇ ਵਿਰੋਧ ਵਿੱਚ ਪੁਤਲਾ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ।
ਇਸ ਮੌਕੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਨੇ ਕਿਹਾ ਕਿ ਵਾਰਡ ਨੰਬਰ 19 ਦੀਆਂ ਕੁਝ ਸੜਕਾਂ ਦੀ ਹਾਲਤ ਦਿਨੋਂ-ਦਿਨ ਬਦ ਤੋਂ ਬਦਤਰ ਹੁੰਦੀ ਜਾ ਰਹੀ ਹੈ। ਪਿਛਲੇ ਦਿਨੀਂ ਪਏ ਮੀਂਹ ਨੇ ਸੜਕ ਦੀ ਹਾਲਤ ਬਹੁਤ ਮਾੜੀ ਕਰ ਦਿੱਤੀ ਹੈ ਅਤੇ ਜਦੋਂ ਬਰਸਾਤ ਹੁੰਦੀ ਹੈ ਤਾਂ ਕਈ ਥਾਵਾਂ ਤੋਂ ਟੁੱਟੀਆਂ ਸੜਕਾਂ ਕਾਰਨ ਬਰਸਾਤ ਦੇ ਪਾਣੀ ਵਿੱਚ ਵਾਹਨ ਚਾਲਕਾਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ। ਇੰਨਾ ਹੀ ਨਹੀਂ ਇੱਥੇ ਕਈ ਹਾਦਸੇ ਵੀ ਵਾਪਰ ਚੁੱਕੇ ਹਨ। ਜ਼ਿਲ੍ਹਾ ਪ੍ਰਧਾਨ ਧੀਮਾਨ ਨੇ ਕਿਹਾ ਕਿ ਸਮੱਸਿਆ ਨਾਲ ਜੂਝ ਰਹੇ ਲੋਕਾਂ ਨੇ ਸੜਕ ਦੀ ਹਾਲਤ ਸੁਧਾਰਨ ਦੀ ਮੰਗ ਨੂੰ ਲੈ ਕੇ ਪੰਜਾਬ ਸਰਕਾਰ ਅਤੇ ਸਥਾਨਕ ਪ੍ਰਸ਼ਾਸਨ ਖ਼ਿਲਾਫ਼ ਰੋਸ ਵਜੋਂ ਪੁਤਲਾ ਫੂਕਿਆ। ਇਸ ਮੌਕੇ ਭਾਜਪਾ ਦੇ ਜ਼ਿਲ੍ਹਾ ਮੀਤ ਪ੍ਰਧਾਨ ਡਾ: ਨਿਰਮਲ ਨਈਅਰ, ਸੀਨੀਅਰ ਭਾਜਪਾ ਆਗੂ ਡੋਲੀ ਗੋਸਾਈ, ਸੁਖਜੀਵ ਬੇਦੀ, ਜ਼ਿਲ੍ਹਾ ਸਕੱਤਰ ਨਵਲ ਜੈਨ, ਧਰਮਿੰਦਰ ਸ਼ਰਮਾ, ਜ਼ਿਲ੍ਹਾ ਪ੍ਰਰੈੱਸ ਸਕੱਤਰ ਡਾ: ਸਤੀਸ਼ ਕੁਮਾਰ, ਈਸਟ ਲਾਈਟ ਮੀਡੀਆ ਇੰਚਾਰਜ ਕਰਨ ਗੋਸਾਈ, ਯੁਵਾ ਦੇ ਜ਼ਿਲ੍ਹਾ ਪ੍ਰਧਾਨ.ਰਵੀ ਬੱਤਰਾ, ਬੁਲਾਰੇ ਸਾਬਿਰ ਹੁਸੈਨ, ਰਵਿੰਦਰ ਕੌਸ਼ਲ, ਲਲਿਤ ਗਰਗ, ਜਤਿੰਦਰ ਵਰਮਾ, ਸੁਰੇਸ਼ ਅਗਰਵਾਲ, ਤੀਰਥ ਤਨੇਜਾ, ਅਮਿਤ ਗੋਇਲ, ਲਲਨ ਮਿਸ਼ਰਾ, ਅਮਿਤ ਗੋਇਲ, ਸਾਹਿਲ, ਨਿਤਿਨ ਕੁਮਾਰ, ਆਸ਼ੂ ਛਾਬੜਾ ਆਦਿ ਹਾਜ਼ਰ ਸਨ।


