ਇਸ ਨੂੰ ਕਹਿੰਦੇ ਆ, ਕੁਦਰਤ ਦੇ ਰੰਗ…

ਸ਼ਸ਼ੀਕਲਾ ਮੁੱਖ ਮੰਤਰੀ ਦੀ ਸਹੁੰ ਚੁੱਕਣ ਦੀ ਥਾਂ, ਜਾਵੇਗੀ ਜੇਲ

ਨਵੀਂ ਦਿੱਲੀ (ਏਜੰਸੀਆਂ) : ਤਾਮਿਲਨਾਡੂ ਵਿੱਚ ਮੁੱਖ ਮੰਤਰੀ ਬਣਨ ਲਈ ਪਨੀਰਸੇਲਮ ਨਾਲ ਰਾਜਨੀਤਿਕ ਲੜਾਈ ਲੜ ਰਹੀ ਸ਼ਸ਼ੀ ਕਲਾ ਦੀਆਂ ਦਿੱਕਤਾਂ ਹੋਰ ਵੱਧ ਗਈਆਂ ਹਨ। ਸੁਪਰੀਮ ਕੋਰਟ ਨੇ 21 ਸਾਲ ਪੁਰਾਣੇ ਆਮਦਨ ਤੋਂ ਜ਼ਿਆਦਾ ਸੰਪਤੀ ਬਣਾਉਣ ਦੇ ਮਾਮਲੇ ਵਿੱਚ ਸ਼ਸ਼ੀ ਕਲਾ ਅਤੇ ਉਨਾਂ ਦੇ ਦੋ ਰਿਸ਼ਤੇਦਾਰਾਂ ਨੂੰ ਦੋਸ਼ੀ ਕਰਾਰ ਦਿੱਤਾ ਹੈ। ਸ਼ਸ਼ੀ ਕਲਾ ਨੂੰ 100 ਕਰੋੜ ਦਾ ਜੁਰਮਾਨਾ ਵੀ ਦੇਣਾ ਹੋਵੇਗਾ। ਇਸ ਤੋਂ ਇਲਾਵਾ ਸ਼ਸ਼ੀ ਕਲਾ 6 ਸਾਲ ਤੱਕ ਲਈ ਚੋਣ ਵੀ ਨਹੀਂ ਲੜ ਸਕੇਗੀ। ਸੁਪਰੀਮ ਕੋਰਟ ਦੇ ਇਸ ਆਦੇਸ਼ ਤੋਂ ਬਾਅਦ ਸ਼ਸ਼ਕੀਲਾ ਦਾ ਤਾਮਿਲਨਾਡੂ ਦੀ ਮੁੱਖ ਮੰਤਰੀ ਬਣਨ ਦਾ ਸੁਪਨਾ ਟੁੱਟ ਗਿਆ ਹੈ। ਇਸ ਤੋਂ ਪਹਿਲਾਂ ਹਾਈਕੋਰਟ ਨੇ ਸ਼ਸ਼ੀ ਕਲਾ ਨੂੰ ਬਰੀ ਕਰ ਦਿੱਤਾ ਗਿਆ ਸੀ।

ਇਸੀ ਮਾਮਲੇ ਨੂੰ ਸੁਪਰੀਮ ਕੋਰਟ ਨੇ ਪਲਟ ਦਿੱਤਾ ਹੈ। ਸੁਪਰੀਮ ਕੋਰਟ ਦੇ ਆਦੇਸ਼ ਤੋਂ ਬਾਅਦ ਸ਼ਸ਼ੀ ਕਲਾ ਨੂੰ ਹੁਣ ਆਤਮ ਸਮਰਪਣ ਕਰ ਕੇ ਜੇਲ ਜਾਣਾ ਹੋਵੇਗਾ। ਬੰਗਲੌਰ ਦੀ ਸਪੈਸ਼ਲ ਅਦਾਲਤ ਨੇ 27 ਸਤੰਬਰ 2014 ਨੂੰ ਜੈਲਲਿਤਾ, ਸ਼ਸ਼ੀ ਕਲਾ ਅਤੇ ਦੋ ਹੋਰ ਨੂੰ ਆਮਦਨ ਤੋਂ ਜ਼ਿਆਦਾ ਸੰਪਤੀ ਬਣਾਉਣ ਦੇ ਦੋਸ਼ ਵਿੱਚ ਦੋਸ਼ੀ ਕਰਾਰ ਦਿੱਤਾ ਸੀ। ਇਸ ਤੋਂ ਇਲਾਵਾ ਅਦਾਲਤ ਨੇ 100 ਕਰੋੜ ਰੁਪਏ ਦਾ ਜੁਰਮਾਨਾ ਵੀ ਲਗਾਇਆ ਸੀ। ਜੈਲਲਿਤਾ ਅਤੇ ਸ਼ਸ਼ੀ ਕਲਾ 21 ਦਿਨ ਤੱਕ ਜੇਲ ਵਿੱਚ ਵੀ ਰਹੀਆਂ ਸਨ ਬਾਅਦ ਵਿੱਚ ਇਹਨਾਂ ਨੂੰ ਸੁਪਰੀਮ ਕੋਰਟ ਤੋਂ ਜ਼ਮਾਨਤ ਵੀ ਮਿਲ ਗਈ ਸੀ। ਜੈਲਲਿਤਾ ਨੇ ਇਸ ਮਾਮਲੇ ਨੂੰ ਹਾਈ ਕੋਰਟ ਵਿੱਚ ਚੁਨੌਤੀ ਦਿੱਤੀ ਜਿਸ ਤੋਂ ਬਾਅਦ 11 ਮਈ 2015 ਨੂੰ ਜੈਲਲਿਤਾ ਅਤੇ ਸ਼ਸ਼ੀ ਕਾਲ ਸਮੇਤ ਦੋ ਹੋਰ ਨੂੰ ਬਰੀ ਕਰ ਦਿੱਤਾ ਗਿਆ।

Share:

Facebook
Twitter
Pinterest
LinkedIn
matrimonail-ads
On Key

Related Posts

ਪ੍ਰਸਿੱਧ ਨਾਵਲਕਾਰ ਜਰਨੈਲ ਸਿੰਘ ਸੇਖਾ ਦਾ 93ਵਾਂ ਜਨਮ ਦਿਨ ਸਾਹਿਤਕ ਮਿਲਣੀ ਵਜੋਂ ਮਨਾਇਆ

ਪ੍ਰਸਿੱਧ ਨਾਵਲਕਾਰ ਜਰਨੈਲ ਸਿੰਘ ਸੇਖਾ ਦਾ 93ਵਾਂ ਜਨਮ ਦਿਨ ਸਾਹਿਤਕ ਮਿਲਣੀ ਵਜੋਂ ਮਨਾਇਆ ਸਰੀ, 8 ਅਗਸਤ (ਹਰਦਮ ਮਾਨ)- ਵੈਨਕੂਵਰ ਵਿਚਾਰ ਮੰਚ ਅਤੇ ਗ਼ਜ਼ਲ ਮੰਚ ਸਰੀ ਵੱਲੋਂ ਪ੍ਰਸਿੱਧ ਪੰਜਾਬੀ ਨਾਵਲਕਾਰ

ਡਾ. ਗੁਰਨਾਮ ਸਿੰਘ ‘ਸ਼੍ਰੋਮਣੀ ਕੀਰਤਨੀਆ ਐਵਾਰਡ’ ਨਾਲ ਸਨਮਾਨਿਤ

ਡਾ. ਗੁਰਦੇਵ ਸਿੰਘ ਜਨਰਲ ਸਕੱਤਰ, ਗੁਰਮਤਿ ਸੰਗੀਤ ਫਾਊਂਡੇਸ਼ਨ ਪਟਿਆਲਾ। ਗੁਰਮਤਿ ਸੰਗੀਤ ਦੀ ਰਾਗ-ਆਧਾਰਿਤ ਪਰੰਪਰਾ ਨੂੰ ਸੰਭਾਲਣ, ਇਸ ਦੀ ਖੋਜ ਅਤੇ ਸਿੱਖਿਆ ਨੂੰ ਅਕਾਦਮਿਕ ਪੱਧਰ ’ਤੇ

ਸਰੀ ਦਾ ਟੈਮੇਨਾਵਿਸ ਪਾਰਕ ਬਣਿਆ ਕੈਨੇਡਾ ਦਾ ਪਹਿਲਾ ਪਾਣੀ-ਅਧਾਰਿਤ ਤਿੰਨ ਫੀਲਡ ਹਾਕੀ ਮੈਦਾਨਾਂ ਵਾਲਾ ਕੰਪਲੈਕਸ

ਸਰੀ, ਬੀ.ਸੀ. – ਸਿਟੀ ਕੌਂਸਲ ਨੇ ਟੈਮੇਨਾਵਿਸ ਪਾਰਕ ਵਿੱਚ ਤੀਜੇ ਪਾਣੀ-ਅਧਾਰਿਤ ਸਿੰਥੈਟਿਕ ਟਰਫ਼ ਫੀਲਡ ਦਾ ਨਿਰਮਾਣ ਮੁਕੰਮਲ ਹੋਣ ਦਾ ਜਸ਼ਨ ਮਨਾਇਆ। ਇਸ ਨਾਲ ਇਹ ਕੈਨੇਡਾ ਦਾ ਇਕੱਲਾ ਫੀਲਡ

Elevate-Visual-Studios
Online-Marketing-Strategies-ad405-350
Get The Latest Updates

Subscribe To Our Weekly Newsletter

No spam, notifications only about new products, updates.