ਏਐੱਨਆਈ, ਨਵੀਂ ਦਿੱਲੀ : ਆਮਦਨ ਕਰ ਵਿਭਾਗ ਝਾਰਖੰਡ ਤੋਂ ਕਾਂਗਰਸ ਦੇ ਰਾਜ ਸਭਾ ਮੈਂਬਰ ਧੀਰਜ ਪ੍ਰਸਾਦ ਸਾਹੂ ਦੇ ਘਰ ਅਤੇ ਦਫਤਰਾਂ ‘ਤੇ ਛਾਪੇਮਾਰੀ ਕਰ ਰਿਹਾ ਹੈ। ਆਮਦਨ ਕਰ ਵਿਭਾਗ ਨੇ ਉਸ ਦੇ ਘਰੋਂ 300 ਕਰੋੜ ਰੁਪਏ ਬਰਾਮਦ ਕੀਤੇ ਹਨ।

ਦੂਜੇ ਪਾਸੇ ਭਾਜਪਾ ਲਗਾਤਾਰ ਕਾਂਗਰਸ ‘ਤੇ ਨਿਸ਼ਾਨਾ ਸਾਧ ਰਹੀ ਹੈ। ਭਾਜਪਾ ਨੇਤਾ ਰਵੀਸ਼ੰਕਰ ਪ੍ਰਸਾਦ ਨੇ ਕਾਂਗਰਸ ‘ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਤੋਂ ਪੁੱਛਿਆ ਜਾਵੇ ਕਿ ਇਹ ਪਿਆਰ ਦੀ ਕਿਹੜੀ ਦੁਕਾਨ ਹੈ। ਕਾਂਗਰਸ ਦੇ ਇੱਕ ਸੰਸਦ ਮੈਂਬਰ ਦੇ ਘਰ ਤੋਂ 200 ਕਰੋੜ ਰੁਪਏ ਬਰਾਮਦ ਹੋਏ ਹਨ। ਕਾਂਗਰਸ ਪਾਰਟੀ ਭ੍ਰਿਸ਼ਟਾਚਾਰ ਦੀ ਮੂਰਤ ਹੈ।