Skip to content
Sunday, October 25, 2026 8°C · Drizzle · Surrey, BC
ਪੰਜਾਬ ਗਾਰਡੀਅਨ
The Punjab Guardian
Surrey, British Columbia · Est. 2016 · Weekly
Sections ਤਾਜ਼ਾ ਖ਼ਬਰਾਂਪੰਜਾਬਕੈਨੇਡਾਅਮਰੀਕਾਭਾਰਤਦੁਨੀਆਖੇਡਾਂਮਨੋਰੰਜਨਕਾਰੋਬਾਰਧਰਮਸ਼ਰਧਾਂਜਲੀ
ਅਮਰੀਕਾ USA

ਇਹ ਕੋਰੋਨਾਵਾਇਰਸ ਨਹੀਂ ਸਗੋਂ ‘ਟਰੰਪ ਵਾਇਰਸ’ ਹੈ : ਨੈਂਸੀ ਪੇਲੋਸੀ

By Admin Published 2 min read

ਸੀ. ਐਨ. ਐਨ. ਨਾਲ ਗੱਲਬਾਤ ਵਿਚ ਪੇਲੋਸੀ ਨੇ ਕਿਹਾ ਕਿ ਰਾਸ਼ਟਰਪਤੀ ਦੇ ਅੱਜ ਦੇ ਬਿਆਨ ਨੂੰ ਸੁਣ ਕੇ ਲੱਗਦਾ ਹੈ ਕਿ ਉਨ੍ਹਾਂ ਨੇ ਆਪਣੀ ਗਲਤੀ ਮੰਨ ਲਈ ਹੈ। ਮਾਸਕ ਪਾ ਕੇ ਅਤੇ ਮਾਸਕ ਪਾਉਣ ਦੀ ਅਪੀਲ ਕਰਕੇ ਉਨ੍ਹਾਂ ਨੇ ਇਹ ਸਵੀਕਾਰ ਕਰ ਲਿਆ ਹੈ ਇਹ ਬੀਮਾਰੀ ਕੋਈ ਅਫਵਾਹ ਨਹੀਂ ਹੈ। ਇਹ ਮਹਾਮਾਰੀ ਬਿਹਤਰ ਹੋਣ ਤੋਂ ਪਹਿਲਾਂ ਬਦਤਰ ਇਸ ਲਈ ਹੋਈ ਹੈ ਕਿਉਂਕਿ ਇਸ ਬਾਰੇ ਵਿਚ ਕੋਈ ਕਦਮ ਨਹੀਂ ਚੁੱਕਿਆ ਗਿਆ। ਉਨ੍ਹਾਂ ਕਿਹਾ ਕਿ ਅਸਲ ਵਿਚ ਇਹ ਸਾਫ ਤੌਰ ‘ਤੇ ਟਰੰਪ ਵਾਇਰਸ ਹੈ। ਇਕ ਪਾਸੇ ਜਿਥੇ ਡੈਮੋਕ੍ਰੇਟ ਕੋਰੋਨਾ ਦੀ ਵਿਗੜਦੀ ਸਥਿਤੀ ਨੂੰ ਲੈ ਕੇ ਰਿਪਬਲਿਕਨਾਂ ‘ਤੇ ਨਿਸ਼ਾਨਾ ਵਿੰਨ੍ਹ ਰਹੇ ਹਨ ਉਥੇ ਦੂਜੇ ਪਾਸੇ ਰਾਸ਼ਟਰਪਤੀ ਡੋਨਾਲਡ ਟਰੰਪ ਇਸ ਵਾਇਰਸ ਨੂੰ ਚੀਨੀ ਵਾਇਰਸ ਕਹਿੰਦੇ ਆਏ ਹਨ। ਟਰੰਪ ਨੇ ਕਿਹਾ ਕਿ ਇਹ ਵਾਇਰਸ ਚੀਨ ਤੋਂ ਆਇਆ ਹੈ ਅਤੇ ਤਾਂ ਇਸ ਨੂੰ ਚੀਨੀ ਵਾਇਰਸ ਹੀ ਕਿਹਾ ਜਾ ਸਕਦਾ ਹੈ। ਅਮਰੀਕਾ ਵਿਚ ਹੁਣ ਤੱਕ ਕੋਰੋਨਾ ਦੇ 4,051,681 ਮਾਮਲੇ ਆ ਚੁੱਕੇ ਹਨ, ਜਿਨ੍ਹਾਂ ਵਿਚੋਂ 145,329 ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ 1,896,310 ਲੋਕਾਂ ਨੂੰ ਰੀ-ਕਵਰ ਕੀਤਾ ਜਾ ਚੁੱਕਿਆ ਹੈ।

Admin Punjab Guardian · Surrey
ਸੰਬੰਧਿਤ ਖ਼ਬਰਾਂ Related ਅਮਰੀਕਾ USA →
Share on WhatsApp