ਇੰਡੀਆਨ ਪ੍ਰਾਇਮਰੀ ਦੀ ਜਿੱਤ ਨਾਲ ਟਰੰਪ ਆਪਣੀ ਪਾਰਟੀ ਦਾ ਉਮੀਦਵਾਰ ਬਣ ਗਿਆ
ਵਾਸ਼ਿੰਗਟਨ,- ਇੰਡਿਆਨਾ ਪ੍ਰਾਇਮਰੀ ਦੀ ਚੋਣ ਵਿੱਚ ਜਿੱਤ ਦਾ ਝੰਡਾ ਲਹਿਰਾਉਣ ਪਿੱਛੋਂ ਡੋਨਾਲਡ ਟਰੰਪ ਅਮਰੀਕਾ ਦੇ ਰਾਸ਼ਟਰਪਤੀ ਦੇ ਅਹੁਦੇ ਲਈ ਰਿਪਬਲੀਕਨ ਉਮੀਦਵਾਰ ਬਣ ਗਏ ਹਨ[ ਟਰੰਪ ਨੇ ਜਦੋਂ ਰਾਜਨੀਤੀ ਵਿਚ ਕਦਮ ਰੱਖਿਆ ਅਤੇ ਪਿਛਲੇ ਸਾਲ ਜੂਨ ਵਿਚ ਰਾਸ਼ਟਰਪਤੀ ਦੇ ਅਹੁਦੇ ਲਈ ਚੋਣ ਵਿਚ ਪਾਰਟੀ ਉਮੀਦਵਾਰ ਬਣਨ ਦੀ ਆਪਣੀ ਦਾਅਵੇਦਾਰੀ ਪੇਸ਼ ਕੀਤੀ ਸੀ ਤਾਂ ਕਿਸੇ ਰਾਜਨੀਤਕ ਮਾਹਿਰ ਨੇ ਵੀ ਨਹੀਂ ਸੋਚਿਆ ਸੀ ਕਿ ਉਹ ਰਿਪਬਲੀਕਨ ਪਾਰਟੀ ਵੱਲੋਂ ਰਾਸ਼ਟਰਪਤੀ ਅਹੁਦੇ ਲਈ ਉਮੀਦਵਾਰ ਬਣ ਵੀ ਜਾਵੇਗਾ[



