ਸੁਰਿੰਦਰ ਅਰੋੜਾ, ਮੁੱਲਾਂਪੁਰ ਦਾਖਾ : ਈਸਟਵੁੱਡ ਇੰਟਰਨੈਸ਼ਨਲ ਸਕੂਲ ਮੁੱਲਾਂਪੁਰ ਵਿਖੇ ਪ੍ਰਬੰਧਕੀ ਪ੍ਰਧਾਨ ਦਮਨਜੀਤ ਸਿੰਘ ਮੋਹੀ ਦੀ ਪ੍ਰਧਾਨਗੀ ਅਤੇ ਸਕੂਲ ਪਿੰ੍ਸੀਪਲ ਡਾ. ਅਮਨਦੀਪ ਕੌਰ ਬਖ਼ਸ਼ੀ ਦੀ ਅਗਵਾਈ ਹੇਠ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਗਿਆ। ਇਸਦੀ ਸ਼ੁਰੂਆਤ ਵਿਦਿਆਰਥੀਆਂ ਤੇ ਅਧਿਆਪਕਾਂ ਵੱਲੋਂ ਜਪੁਜੀ ਸਾਹਿਬ ਦੇ ਪਾਠ ਉਪਰੰਤ ਸ਼ਬਦ ‘ਸਤਿਗੁਰ ਨਾਨਕ ਪ੍ਰਗਟਿਆ’, ‘ਕਲਿ ਤਾਰਣ ਗੁਰੂ ਨਾਨਕ ਆਇਆ’ ਅਤੇ ‘ਸਤਿਗੁਰ ਕੀ ਸੇਵਾ ਸਫਲੁ ਹੈ’ ਗਾਇਨ ਕਰ ਕੇ ਕੀਤੀ ਗਈ।

ਵਿਦਿਆਰਥਣ ਹਰਨੂਰਦੀਪ ਕੌਰ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਬਾਰੇ ਜਾਣਕਾਰੀ ਦਿੰਦਿਆਂ ਉਨਾਂ੍ਹ ਦੀਆਂ ਸਿੱਖਿਆਵਾਂ ‘ਤੇ ਚੱਲਣ ਲਈ ਪੇ੍ਰਿਤ ਕੀਤਾ। ਜਸਕੀਰਤ ਕੌਰ ਨੇ ਕਵਿਤਾ ਪੇਸ਼ ਕੀਤੀ। ਪ੍ਰਧਾਨ ਦਮਨਜੀਤ ਸਿੰਘ ਮੋਹੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਵਿਦਿਆਰਥੀਆਂ ਤੇ ਅਧਿਆਪਕਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਸਾਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਦਿੱਤੀਆਂ ਸਿੱਖਿਆਵਾਂ ‘ਕਿਰਤ ਕਰੋ’, ‘ਨਾਮ ਜਪੋ’ ਅਤੇ ‘ਵੰਡ ਛਕੋ’ ਦੇ ਅਸੂਲਾਂ ਨੂੰ ਜ਼ਿੰਦਗੀ ‘ਚ ਧਾਰਨ ਕਰਨਾ ਚਾਹੀਦਾ ਹੈ। ਪਿੰ੍ਸੀਪਲ ਡਾ. ਅਮਨਦੀਪ ਕੌਰ ਬਖਸ਼ੀ ਨੇ ਕਿਹਾ ਕਿ ਸਾਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਨੂੰ ਅਪਣਾ ਕੇ ਉਨਾਂ੍ਹ ਦੇ ਦੱਸੇ ਪੂਰਨਿਆਂ ‘ਤੇ ਚੱਲਣਾ ਚਾਹੀਦਾ ਹੈ ਅਤੇ ਲੋਭ, ਮੋਹ, ਹੰਕਾਰ ਦਾ ਤਿਆਗ ਕਰ ਕੇ ਦਸਾਂ ਨੌਹਾਂ ਦੀ ਕਿਰਤ ਕਮਾਈ ਕਰਨੀ ਚਾਹੀਦੀ ਹੈ।