Ad-Time-For-Vacation.png

ਉਪਰੋਂ ਆਏ ਹੁਕਮ ਹੀ ਸੁਣਾਉਂਦੇ ਹਨ ਜਥੇਦਾਰ

ਸ਼੍ਰੋਮਣੀ ਕਮੇਟੀ ਚੋਣਾਂ ‘ਚ ਅਪਣਾ ਉਮੀਦਵਾਰ ਉਤਾਰੇਗਾ ਪੰਥਕ ਤਾਲਮੇਲ ਸੰਗਠਨ: ਗਿ. ਕੇਵਲ ਸਿੰਘ

ਜਲੰਧਰ: ਵੱਖ-ਵੱਖ ਗੁਰਦਵਾਰਿਆਂ ਦਾ ਪ੍ਰਬੰਧ ਵੇਖਣ ਲਈ ਸਥਾਪਤ ਕੀਤੀ ਗਈ ਸੰਸਥਾ ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਨੂੰ ਰਾਜਨੀਤਿਕ ਪਾਰਟੀਆਂ ਤੋਂ ਆਜ਼ਾਦ ਕਰਵਾਉਣ ਅਤੇ ਤਖ਼ਤਾਂ ਨੂੰ ਪੂਰੀ ਤਰ੍ਹਾਂ ਖ਼ੁਦ ਮੁਖਤਿਆਰ ਰੂਪ ‘ਚ ਵੇਖਣ ਲਈ ਪੰਥਕ ਤਾਲਮੇਲ ਸੰਗਠਨ ਅਪਣੀ ਜਿੰਮੇਵਾਰੀ ਨੂੰ ਨਿਭਾਉਣ ਲਈ ਖੁੱਲ੍ਹ ਕੇ ਸਾਹਮਣੇ ਆ ਗਿਆ ਹੈ।

ਸ਼੍ਰੋਮਣੀ ਕਮੇਟੀ ਦੀ ਆਗਾਮੀ ਚੋਣ ‘ਚ ਇਸ ਸੰਗਠਨ ਵਲੋਂ ਅਪਣੇ ਉਮੀਦਵਾਰ ਮੈਦਾਨ ‘ਚ ਉਤਾਰੇ ਜਾਣਗੇ ਤਾਕਿ ਗੁਰੂ ਘਰਾਂ ਦਾ ਪ੍ਰਬੰਧ ਸਰਕਾਰੀ ਦਬਾਅ ਤੋਂ ਮੁਕਤ ਕਰ ਕੇ ਸੁੱਚਜੇ ਢੰਗ ਨਾਲ ਚਲਾਇਆ ਜਾ ਸਕੇ। ਇਹ ਜਾਣਕਾਰੀ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਸਾਬਕਾ ਜਥੇਦਾਰ ਗਿ. ਕੇਵਲ ਸਿੰਘ ਜੀ, ਸਾਬਕਾ ਐਸਜੀਪੀਸੀ ਮੈਂਬਰ ਅਤੇ ਅਕਾਲ ਪੁਰਖ ਦੀ ਫ਼ੌਜ ਸਰਦਾਰ ਜਸਵਿੰਦਰ ਸਿੰਘ ਐਡਵੋਕੇਟ ਅਤੇ ਸਿੱਖ ਸੇਵਕ ਸੁਸਾਇਟੀ ਇੰਟਰਨੈਸ਼ਨਲ ਦੇ ਸ. ਪਰਮਿੰਦਰ ਸਿੰਘ ਖ਼ਾਲਸਾ ਨੇ ਜਲੰਧਰ ਵਿਖੇ ਪੱਤਰਕਾਰ ਸੰਮੇਲਨ ਦੌਰਾਨ ਦਿਤੀ। ਉਨ੍ਹਾਂ ਕਿਹਾ ਕਿ ਸੰਸਥਾ ਦੀ ਬੀਤੀ 18 ਮਈ ਨੂੰ ਹੋਈ ਮੀਟਿੰਗ ‘ਚ ਇਹ ਫ਼ੈਸਲਾ ਲਿਆ ਗਿਆ ਹੈ ਕਿ ਗੁਰਧਾਮਾਂ ਦੇ ਸੁਚੱਜੇ ਪ੍ਰਬੰਧਾਂ ਲਈ ਸ਼੍ਰੋਮਣੀ ਕਮੇਟੀ ਚੋਣਾਂ ‘ਚ ਹਿੱਸਾ ਲੈ ਕੇ ਇਸ ਨੂੰ ਰਾਜਨੀਤਿਕ ਪਾਰਟੀਆਂ ਦੇ ਪਰਛਾਵੇਂ ਤੋ ਦੂਰ ਨਿਰੋਲ ਧਾਰਮਕ ਸੰਸਥਾ ਬਣਾ ਦਿਤਾ ਜਾਵੇ। ਇਸ ਤੋਂ ਬਾਅਦ ਤਖ਼ਤਾਂ ਦੇ ਜਥੇਦਾਰ ਵੀ ਆਜ਼ਾਦ ਹੋ ਕੇ ਪੂਰੀ ਆਜ਼ਾਦੀ ਨਾਲ ਫ਼ੈਸਲੇ ਲੈ ਸਕਣ। ਇਸ ਦੌਰਾਨ ਪੰਥਕ ਤਾਲਮੇਲ ਕਮੇਟੀ ਦੇ ਮੈਂਬਰਾਂ ਨੇ ਕਿਹਾ ਕਿ ਹਾਲ ਹੀ ਵਿਚ ਭਾਈ ਰਣਜੀਤ ਸਿੰਘ ਢਡਰੀਆਂ ਵਾਲਿਆਂ ‘ਤੇ ਹੋਏ ਹਮਲੇ ਦੀ ਸੀ.ਬੀ.ਆਈ. ਜਾਂਚ ਕਰਵਾਈ ਜਾਵੇ ਤਾਕਿ ਸਚਾਈ ਸਾਹਮਣੇ ਆ ਸਕੇ।ਪੰਥਕ ਆਗੂਆ ਨੇ ਕਿਹਾ ਅਜੋਕੇ ਜਥੇਦਾਰ ਪੰਥ ਦੇ ਨਹੀਂ ਸਗੋਂ ਉਪਰੋਂ ਆਏ ਹੁਕਮ ਹੀ ਸੁਣਾਉਂਦੇ ਹਨ।

Share:

Facebook
Twitter
Pinterest
LinkedIn
matrimonail-ads
On Key

Related Posts

ਸਰੀ ਮੇਅਰ ਬਰੈਂਡਾ ਲੌਕ ਨੇ ਜਬਰਨ ਵਸੂਲੀ ਸੰਕਟ ਨਾਲ ਨਜਿੱਠਣ ਲਈ ਰਾਸ਼ਟਰੀ ਐਮਰਜੈਂਸੀ ਐਲਾਨਣ ਦੀ ਮੰਗ ਕੀਤੀ

ਸਰੀ, ਬੀ.ਸੀ. – ਮੇਅਰ ਬਰੈਂਡਾ ਲੌਕ ਨੇ ਫੈਡਰਲ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੀ ਅਗਵਾਈ ਅਧੀਨ ਕੈਨੇਡਾ ਵਿੱਚ ਭਾਈਚਾਰਿਆਂ ਨੂੰ ਪ੍ਰਭਾਵਤ ਕਰਨ ਵਾਲੇ ਜਬਰਨ ਵਸੂਲੀ

ਸਰੀ ਦੇ ਮੇਅਰ ਬਰੈਂਡਾ ਲੌਕ ਨੇ ਜਬਰੀ ਵਸੂਲੀ ਸੰਕਟ ਨਾਲ ਨਜਿੱਠਣ ਲਈ ਰਾਸ਼ਟਰੀ ਕਮਿਸ਼ਨਰ ਦੀ ਮੰਗ ਕੀਤੀ

ਸਰੀ, ਬੀ.ਸੀ. – ਮੇਅਰ ਬਰੈਂਡਾ ਲੌਕ, ਫੈਡਰਲ ਸਰਕਾਰ ਨੂੰ ਦੇਸ਼ ਭਰ ਵਿੱਚ ਵਾਪਰ ਰਹੀਆਂ ਵਸੂਲੀ ਅਤੇ ਤਸ਼ੱਦਦ ਦੀਆਂ ਘਟਨਾਵਾਂ, ਜੋ ਸਰੀ ਵਸਨੀਕਾਂ, ਕਾਰੋਬਾਰ ਮਾਲਕਾਂ ਅਤੇ  ਭਾਈਚਾਰੇ ਨੂੰ ਨਿਸ਼ਾਨਾ ਬਣਾ

Elevate-Visual-Studios
Select your stuff
Categories
Get The Latest Updates

Subscribe To Our Weekly Newsletter

No spam, notifications only about new products, updates.