Ad-Time-For-Vacation.png

ਉਮਰ ਖਾਲਿਦ ‘ਤੇ ਹਮਲਾ ਕਰਨ ਵਾਲੇ ਦੋ ਹਿੰਦੂ ਨੌਜਵਾਨ ਪੰਜਾਬ ਤੋਂ ਗ੍ਰਿਫ਼ਤਾਰ

ਨਵੀਂ ਦਿੱਲੀ : ਦਿੱਲੀ ਦੀ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ (ਜੇਐਨਯੂ) ਦੇ ਵਿਦਿਆਰਥੀ ਉਮਰ ਖਾਲਿਦ ‘ਤੇ ਹਮਲਾ ਕਰਨ ਦੀ ਜ਼ਿੰਮੇਵਾਰੀ ਲੈਣ ਵਾਲੇ ਦੋ ਦੋਸ਼ੀਆਂ ਨੂੰ ਦਿੱਲੀ ਪੁਲਿਸ ਨੇ ਪੰਜਾਬ ਤੋਂ ਗ੍ਰਿਫ਼ਤਾਰ ਕੀਤਾ ਹੈ। ਦੋਹੇ ਦੋਸ਼ੀਆਂ ਤੇ ਕੁੱਝ ਦਿਨ ਪਹਿਲਾਂ ਸੋਸ਼ਲ ਮੀਡੀਆ ‘ਤੇ ਇਕ ਵੀਡੀਓ ਵਾਇਰਲ ਕੀਤਾ ਸੀ, ਜਿਸ ਵਿਚ ਉਨ੍ਹਾਂ ਨੇ ਉਮਰ ਖਾਲਿਦ ‘ਤੇ ਹਮਲਾ ਕਰਨ ਦੀ ਜ਼ਿੰਮੇਵਾਰੀ ਲਈ ਸੀ।
ਪੁਲਿਸ ਨੇ ਕਿਹਾ ਕਿ ਦੋਸ਼ੀਆਂ ਦੀ ਸ਼ਨਾਖਤ ਦਰਵੇਸ਼ ਸ਼ਾਹਪੁਰ ਅਤੇ ਨਵੀਨ ਦਲਾਲ ਵਜੋਂ ਹੋਈ ਹੈ ਤੇ ਪੁਲਿਸ ਦੋਹੇ ਵਿਅਕਤੀਆਂ ਪਾਸੋਂ ਪੁੱਛਗਿੱਛ ਕਰ ਰਹੀ ਹੈ। ਜਾਣਕਾਰੀ ਮੁਤਾਬਕ ਦੋਸ਼ੀਆਂ ਦੀ ਭਾਲ ਵਿਚ ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਦੀ ਇਕ ਟੀਮ ਲੰਘੇ ਦਿਨੀਂ ਸਿੱਖ ਕ੍ਰਾਂਤੀਕਾਰੀ ਕਰਤਾਰ ਸਿੰਘ ਸਰਾਭਾ ਪਿੰਡ ਪੁੱਜੀ ਸੀ ਜਿੱਥੇ ਇਨ੍ਹਾਂ ਦੋਵੇਂ ਦੋਸ਼ੀਆਂ ਨੇ 17 ਅਗਸਤ ਨੂੰ ਆਤਮ ਸਮਰਪਣ ਕਰਨ ਦੀ ਗੱਲ ਆਖੀ ਸੀ ਪਰ ਉਨ੍ਹਾਂ ਨੇ ਅਜਿਹਾ ਨਹੀਂ ਕੀਤਾ।
15 ਅਗੱਸਤ ਨੂੰ ਆਜ਼ਾਦੀ ਦਿਵਸ ਮੌਕੇ ਫੇਸਬੁੱਕ ‘ਤੇ ਅਪਲੋਡ ਕੀਤੇ ਗਏ ਇਕ ਵੀਡਿਓ ਵਿਚ ਉਨ੍ਹਾਂ ਨੇ ਦਾਅਵਾ ਕੀਤਾ ਕਿ ਖ਼ਾਲਿਦ ‘ਤੇ ਕੀਤਾ ਗਿਆ ਹਮਲਾ ਨਾਗਰਿਕਾਂ ਨੂੰ ਆਜ਼ਾਦੀ ਦਿਹਾੜੇ ਦੇ ਤੋਹਫ਼ੇ ਵਜੋਂ ਸੀ। ਪੁਲਿਸ ਵੀਡਿਓ ਦੇ ਸਹੀ ਹੋਣ ਦੀ ਪੁਸ਼ਟੀ ਕਰ ਰਹੀ ਹੈ ਤੇ ਆਈਪੀ ਐਡਰੈੱਸ ਦਾ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ ਜਿਥੋਂ ਇਸ ਨੂੰ ਅਪਲੋਡ ਕੀਤਾ ਗਿਆ ਸੀ।ਦਰਵੇਸ਼ ਸ਼ਾਹਪੁਰ ਨੇ ਵੀਡਿਓ ਵਿਚ ਸੰਦੇਸ਼ ਦਿਤਾ ਸੀ, ‘ਅਸੀਂ ਅਪਣੇ ਸੰਵਿਧਾਨ ਦਾ ਸਤਿਕਾਰ ਕਰਦੇ ਹਾਂ ਪਰ ਸਾਡੇ ਸੰਵਿਧਾਨ ਵਿਚ ਪਾਗਲ ਕੁੱਤੇ ਨੂੰ ਸਜ਼ਾ ਦੇਣ ਲਈ ਕੋਈ ਕਾਨੂੰਨ ਨਹੀਂ ਹੈ। ਪਾਗਲ ਕੁੱਤਿਆਂ ਤੋਂ ਸਾਡਾ ਮਤਲਬ ਹੈ ਕਿ ਜੇਐਨਯੂ ਗਰੋਹ ਜੋ ਦੇਸ਼ ਨੂੰ ਕਮਜ਼ੋਰ ਬਣਾ ਰਿਹਾ ਹੈ ਤੇ ਉਨ੍ਹਾਂ ਦੀ ਗਿਣਤੀ ਵੱਧ ਰਹੀ ਹੈ।ਹਰਿਆਣਾ ਦੇ ਸਾਡੇ ਬਜ਼ੁਰਗਾਂ ਨੇ ਸਾਨੂੰ ਸਿਖਾਇਆ ਹੈ ਕਿ ਅਜਿਹੇ ਲੋਕਾਂ ਨੂੰ ਇਕ ਸਬਕ ਸਿਖਾਉਣਾ ਚਾਹਦਾ ਹੈ।’ਦੋਨਾਂ ਨੇ ਪੁਲਿਸ ਨੂੰ ਅਪੀਲ ਕੀਤੀ ਕਿ ਉਹ ਕਿਸੇ ਨੂੰ ਵੀ ਪ੍ਰੇਸ਼ਾਨ ਨਾ ਕਰਨ ਕਿਉਂਕਿ ਉਹ ਖ਼ੁਦ ਪੰਜਾਬ ਦੇ ਸਿੱਖ ਕ੍ਰਾਂਤੀਕਾਰੀ ਯੋਧਾ ਕਰਤਾਰ ਸਿੰਘ ਸਰਾਭਾ ਦੇ ਪਿੰਡ ਸਰਾਭਾ ਵਿਚ ਸਰੰਡਰ ਕਰਨਗੇ। ਦੱਸਣਯੋਗ ਹੈ ਕਿ 13 ਅਗੱਸਤ ਨੂੰ ਜੇਐਨਯੂ ਦੇ ਵਿਦਿਆਰਥੀ ਉਮਰ ਖ਼ਾਲਿਦ ‘ਤੇ ਕਾਂਸਟੀਟਿਊਸ਼ਨ ਕਲੱਬ ਦੇ ਬਾਹਰ ਉਸ ਸਮੇਂ ਹਮਲਾ ਹੋ ਗਿਆ ਸੀ
ਜਦ ਉਹ ਆਪਣੇ ਕੁੱਝ ਦੋਸਤਾਂ ਨਾਲ ਬੈਠਾ ਚਾਹ ਪੀ ਰਿਹਾ ਸੀ ਹਾਲਾਂਕਿ ਇਸ ਹਮਲੇ ਵਿਚ ਉਹ ਵਾਲ-ਵਾਲ ਬਚ ਗਿਆ ਸੀ।ਬੀਤੇ ਦਿਨੀਂ ਮੰਗਲਵਾਰ ਨੂੰ ਦਿੱਲੀ ਪੁਲਿਸ ਨੇ ਇਸ ਮਾਮਲੇ ਨੂੰ ਸਪੈਸ਼ਲ ਸੈੱਲ ਨੂੰ ਸੌਂਪ ਦਿਤਾ ਜੋ ਖਾਲਿਦ ਅਤੇ ਦੋ ਹੋਰਨਾਂ ਜੇਐਨਯੂ ਵਿਦਿਆਰਥੀਆਂ ਦੇ ਵਿਰੁਧ ਦੇਸ਼ਧ੍ਰੋਹ ਦੇ ਮਾਮਲੇ ਦੀ ਜਾਂਚ ਕਰ ਰਹੀ ਹੈ। ਪੁਲਿਸ ਨੇ ਇਹ ਵੀ ਕਿਹਾ ਕਿ ਖਾਲਿਦ ਨੇ ਪੁਲਿਸ ਨੂੰ ਸੋਮਵਾਰ ਦੀ ਘਟਨਾ ਬਾਰੇ ਜਾਣਕਾਰੀ ਨਹੀਂ ਦਿਤੀ ਸੀ।

Share:

Facebook
Twitter
Pinterest
LinkedIn
matrimonail-ads
On Key

Related Posts

ਸਰੀ ਮੇਅਰ ਬਰੈਂਡਾ ਲੌਕ ਨੇ ਜਬਰਨ ਵਸੂਲੀ ਸੰਕਟ ਨਾਲ ਨਜਿੱਠਣ ਲਈ ਰਾਸ਼ਟਰੀ ਐਮਰਜੈਂਸੀ ਐਲਾਨਣ ਦੀ ਮੰਗ ਕੀਤੀ

ਸਰੀ, ਬੀ.ਸੀ. – ਮੇਅਰ ਬਰੈਂਡਾ ਲੌਕ ਨੇ ਫੈਡਰਲ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੀ ਅਗਵਾਈ ਅਧੀਨ ਕੈਨੇਡਾ ਵਿੱਚ ਭਾਈਚਾਰਿਆਂ ਨੂੰ ਪ੍ਰਭਾਵਤ ਕਰਨ ਵਾਲੇ ਜਬਰਨ ਵਸੂਲੀ

ਸਰੀ ਦੇ ਮੇਅਰ ਬਰੈਂਡਾ ਲੌਕ ਨੇ ਜਬਰੀ ਵਸੂਲੀ ਸੰਕਟ ਨਾਲ ਨਜਿੱਠਣ ਲਈ ਰਾਸ਼ਟਰੀ ਕਮਿਸ਼ਨਰ ਦੀ ਮੰਗ ਕੀਤੀ

ਸਰੀ, ਬੀ.ਸੀ. – ਮੇਅਰ ਬਰੈਂਡਾ ਲੌਕ, ਫੈਡਰਲ ਸਰਕਾਰ ਨੂੰ ਦੇਸ਼ ਭਰ ਵਿੱਚ ਵਾਪਰ ਰਹੀਆਂ ਵਸੂਲੀ ਅਤੇ ਤਸ਼ੱਦਦ ਦੀਆਂ ਘਟਨਾਵਾਂ, ਜੋ ਸਰੀ ਵਸਨੀਕਾਂ, ਕਾਰੋਬਾਰ ਮਾਲਕਾਂ ਅਤੇ  ਭਾਈਚਾਰੇ ਨੂੰ ਨਿਸ਼ਾਨਾ ਬਣਾ

Elevate-Visual-Studios
Select your stuff
Categories
Get The Latest Updates

Subscribe To Our Weekly Newsletter

No spam, notifications only about new products, updates.