ਸਟਾਫ ਰਿਪੋਰਟਰ, ਖੰਨਾ : ਏਐੱਸ ਕਾਲਜ ਖੰਨਾ ਦੀ ਕਲੀ ਟੀਮ ਨੇ ਪੰਜਾਬ ਰਾਜ ਅੰਤਰ ਯੂਨੀਵਰਸਿਟੀ ਯੁਵਕ ਮੇਲੇ ‘ਚ ਤੀਜਾ ਸਥਾਨ ਹਾਸਲ ਕੀਤਾ ਹੈ। ਸਮਾਗਮ ‘ਚ ਟੀਮ ਨੇ ਪੰਜਾਬ ਯੂਨੀਵਰਸਿਟੀ ਦੀ ਨੁਮਾਇੰਦਗੀ ਕੀਤੀ। ਨਵਕੰਵਰ ਸਿੰਘ ਮੰਡੇਰ, ਗੁਰਕੀਰਤ ਸਿੰਘ ਤੇ ਪੁਸ਼ਪਿੰਦਰ ਕੁਮਾਰ ਦੀ ਟੀਮ ਇਸ ਤੋਂ ਪਹਿਲਾਂ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਜ਼ੋਨਲ ਤੇ ਅੰਤਰ-ਜ਼ੋਨਲ ਯੁਵਕ ਤੇ ਵਿਰਾਸਤੀ ਮੇਲਿਆਂ ‘ਚ ਪਹਿਲਾ ਸਥਾਨ ਹਾਸਲ ਕਰ ਚੁੱਕੀ ਹੈ।

ਇਸ ਟੀਮ ਨੇ ਸੰਗੀਤ ਵਿਭਾਗ ਦੇ ਮੁਖੀ ਪੋ੍. ਯੁਗਲ ਦੀ ਅਗਵਾਈ ਹੇਠ ਭਾਗ ਲਿਆ ਤੇ ਇਸ ਦੀ ਸਿਖਲਾਈ ਨਵਜੋਤ ਸਿੰਘ ਮੰਡੇਰ, ਜਰਗ ਦੁਆਰਾ ਦਿੱਤੀ ਗਈ ਸੀ। ਡੀਨ ਸਹਿ-ਪਾਠਕ੍ਰਮ ਸਰਗਰਮੀਆਂ ਪੋ੍. ਰਵਿੰਦਰਜੀਤ ਸਿੰਘ ਨੇ ਦੱਸਿਆ ਏਐੱਸ ਕਾਲਜ ਦੀ ਕਲੀ ਟੀਮ ਪਿਛਲੇ ਤਿੰਨ ਸਾਲਾਂ ਤੋਂ ਪੰਜਾਬ ਰਾਜ ਅੰਤਰ ਯੂਨੀਵਰਸਿਟੀ ਯੁਵਕ ਮੇਲੇ ਦੀਆਂ ਚੋਟੀ ਦੀਆਂ ਤਿੰਨ ਟੀਮਾਂ ‘ਚ ਬਣੀ ਹੋਈ ਹੈ। ਪੰਜਾਬ ਯੂਨੀਵਰਸਿਟੀ ਨੇ ਇਸ ਯੁਵਕ ਮੇਲੇ ‘ਚ ਓਵਰਆਲ ਟਰਾਫੀ ਆਪਣੇ ਨਾਂ ਕੀਤੀ ਹੈ। ਪਿੰ੍ਸੀਪਲ ਡਾ. ਆਰਐੱਸ ਝਾਂਜੀ ਨੇ ਵੱਖ-ਵੱਖ ਮੁਕਾਬਲਿਆਂ ‘ਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੀ ਟੀਮ ਨੂੰ ਵਧਾਈ ਦਿੱਤੀ। ਪ੍ਰਧਾਨ ਸ਼ਮਿੰਦਰ ਸਿੰਘ, ਜਨਰਲ ਸਕੱਤਰ ਐਡਵੋਕੇਟ ਬਰਿੰਦਰ ਡੈਵਿਟ ਤੇ ਕਾਲਜ ਸਕੱਤਰ ਤੇਜਿੰਦਰ ਸ਼ਰਮਾ ਨੇ ਟੀਮ ਤੇ ਸਮੂਹ ਸਟਾਫ ਨੂੰ ਵਧਾਈ ਦਿੱਤੀ।