ਕੁਲਵਿੰਦਰ ਸਿੰਘ ਰਾਏ, ਖੰਨਾ : ਏਐੱਸ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਵਿਖੇ ਬੀਬੀਏ ਤੇ ਬੀਕਾਮ ਦੇ ਵਿਦਿਆਰਥੀਆਂ ਲਈ ‘ਉਦਮਤਾ’ ਵਿਸ਼ੇ ‘ਤੇ ਸੈਮੀਨਾਰ ਕਰਵਾਇਆ। ਡਾ. ਬੀ.ਬੀ ਗੋਇਲ (ਚੇਅਰਮੈਨ, ਯੂਨੀਵਰਸਿਟੀ ਬਿਜ਼ਨਸ ਸਕੂਲ, ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ) ਨੇ ਮਾਹਰ ਦੀ ਭੂਮਿਕਾ ਨਿਭਾਈ। ਉਨ੍ਹਾਂ ਦੱਸਿਆ ਇਕ ਉਦਯੋਗਪਤੀ ਉਹ ਵਿਅਕਤੀ ਹੁੰਦਾ ਹੈ ਜੋ ਮੁਨਾਫਾ ਕਮਾਉਣ ਲਈ ਇਕ ਨਵੇਂ ਕਾਰੋਬਾਰ ਦੇ ਗਠਨ ਦੇ ਨਾਲ ਆਉਣ ਵਾਲੇ ਸਾਰੇ ਜੋਖਮਾਂ ਤੇ ਜ਼ਿੰਮੇਵਾਰੀਆਂ ਦੀ ਯੋਜਨਾ ਬਣਾਉਂਦਾ ਹੈ। ਉਨ੍ਹਾਂ ਕਿਹਾ ਜੋ ਲੋਕ ਨਵਾਂ ਕਾਰੋਬਾਰ ਸ਼ੁਰੂ ਕਰਦੇ ਹਨ, ਉਹ ਨਾ ਸਿਰਫ਼ ਆਪਣੇ ਲਈ ਕੰਮ ਕਰਨ ਦੇ ਯੋਗ ਬਣ ਜਾਂਦੇ ਹਨ, ਸਗੋਂ ਕਈ ਹੋਰ ਲੋਕਾਂ ਨੂੰ ਵੀ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਦੇ ਹਨ।

ਕਾਲਜ ਡਾਇਰੈਕਟਰ ਡਾ. ਹਰਪ੍ਰਰੀਤ ਸਿੰਘ ਨੇ ਕਿਹਾ ਉਹ ਰੁਜ਼ਗਾਰ ਦੇ ਚਾਹਵਾਨ ਬਣਨ ਦੀ ਬਜਾਏ ਆਪਣਾ ਕਾਰੋਬਾਰ ਸ਼ੁਰੂ ਕਰਨ ਲਈ ਵੀ ਪੇ੍ਰਿਤ ਹੋਣ, ਤਾਂ ਜੋ ਉਹ ਸਵੈ-ਰੁਜ਼ਗਾਰ ਦੇ ਮਾਲਕ ਬਣ ਸਕਣ। ਅੰਤ ‘ਚ ਡਾ. ਬੀ.ਬੀ ਗੋਇਲ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਕਾਲਜ ਦੀ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਸ਼ਮਿੰਦਰ ਸਿੰਘ, ਮੀਤ ਪ੍ਰਧਾਨ ਸੁਸ਼ੀਲ ਕੁਮਾਰ ਸ਼ਰਮਾ, ਜਨਰਲ ਸਕੱਤਰ ਐਡਵੋਕੇਟ ਬਰਿੰਦਰਪਾਲ ਡੈਵਿਟ, ਸਕੱਤਰ ਸੰਜੀਵ ਕੁਮਾਰ ਸਾਹਨੇਵਾਲੀਆ ਤੇ ਹੋਰਨਾਂ ਮੈਂਬਰਾਂ ਨੇ ਵੀ ਇਸ ਉਪਰਾਲੇ ਦੀ ਸ਼ਲਾਘਾ ਕੀਤੀ।