ਸਟਾਫ ਰਿਪੋਰਟਰ, ਖੰਨਾ : ਏਐੱਸ ਮਾਡਰਨ ਸੀਨੀਅਰ ਸੈਕੰਡਰੀ ਸਕੂਲ ਦੇ ਹੋਣਹਾਰ ਵਿਦਿਆਰਥੀ ਅਨਮੋਲਪ੍ਰਰੀਤ ਸਿੰਘ ਨੇ ਰਾਜ ਪੱਧਰੀ ਹੋਏ ਅਥਲੈਟਿਕਸ ਮੁਕਾਬਲਿਆਂ ‘ਚ ਦੋ ਤਗਮੇ ਜਿੱਤ ਕੇ ਸੰਸਥਾ ਦਾ ਨਾਮ ਰੋਸ਼ਨ ਕੀਤਾ।

ਜਾਣਕਾਰੀ ਦਿੰਦਿਆਂ ਸਕੂਲ ਪਿੰ੍ਸੀਪਲ ਸ਼ਮਿੰਦਰ ਵਰਮਾ ਨੇ ਦੱਸਿਆ ਸੰਗਰੂਰ ਵਿਖੇ ਹੋਈਆਂ ਰਾਜ ਪੱਧਰੀ ਅਥਲੈਟਿਕ ਮੁਕਾਬਲਿਆਂ ‘ਚ ਭਾਗ ਲੈਂਦਿਆਂ ਅਨਮੋਲਪ੍ਰਰੀਤ ਸਿੰਘ ਨੇ 100 ਮੀਟਰ ਦੌੜ ‘ਚ ਚਾਂਦੀ ਦਾ ਤਗਮਾ ਤੇ ਰਿਲੇਅ ਦੌੜ ‘ਚ ਕਾਂਸੇ ਦਾ ਤਗਮਾ ਪ੍ਰਰਾਪਤ ਕੀਤਾ। ਇਸ ਦੇ ਨਾਲ ਹੀ ਸਕੂਲ ਦੇ ਵਿਦਿਆਰਥੀ ਅਨਮੋਲਪ੍ਰਰੀਤ ਸਿੰਘ ਦੀ ਚੋਣ ਨੈਸ਼ਨਲ ਪੱਧਰੀ ਮੁਕਾਬਲਿਆਂ ਲਈ ਹੋ ਚੁੱਕੀ ਹੈ, ਜੋ ਕਿ ਸੰਸਥਾ ਲਈ ਮਾਣ ਵਾਲੀ ਗੱਲ ਹੈ।

ਵਿਦਿਆਰਥੀ ਦੀ ਸ਼ਾਨਦਾਰ ਪ੍ਰਰਾਪਤੀ ‘ਤੇ ਸਕੂਲ ਕਮੇਟੀ ਪ੍ਰਧਾਨ ਸ਼ਮਿੰਦਰ ਸਿੰਘ, ਮੀਤ ਪ੍ਰਧਾਨ ਸੁਸ਼ੀਲ ਕੁਮਾਰ ਸ਼ਰਮਾ, ਜਨਰਲ ਸਕੱਤਰ ਐਡਵੋਕੇਟ ਬਰਿੰਦਰਪਾਲ ਡੈਵਿਟ, ਸਕੱਤਰ ਨਵਦੀਪ ਸਿੰਘ, ਪਿੰ੍ਸੀਪਲ ਸ਼ਮਿੰਦਰ ਵਰਮਾ, ਐੱਸਪੀ ਸਿੰਘ ਆਦਿ ਨੇ ਵਿਦਿਆਰਥੀ, ਮਾਪਿਆਂ ਤੇ ਸਟਾਫ ਨੂੰ ਮੁਬਾਰਕਬਾਦ ਦਿੱਤੀ।