ਆਕਾਸ਼, ਗੁਰਦਾਸਪੁਰ
ਨੈਸ਼ਨਲ ਸਟੂਡੈਂਟਸ ਆਫ਼ ਇੰਡੀਆ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਜਗਪ੍ਰਰੀਤ ਸਿੰਘ ਦੀ ਪ੍ਰਧਾਨਗੀ ਹੇਠ ਸਥਾਨਕ ਕਾਂਗਰਸ ਭਵਨ ਵਿੱਚ ਹੋਈ। ਜਿਸ ਵਿਚ ਯੂਥ ਕਾਂਗਰਸ ਦੇ ਜ਼ਲਿ੍ਹਾ ਪ੍ਰਧਾਨ ਐਡਵੋਕੇਟ ਬਲਜੀਤ ਸਿੰਘ ਪਾਹੜਾ ਨੇ ਵਿਸ਼ੇਸ਼ ਤੌਰ ‘ਤੇ ਸ਼ਰਿਕਤ ਕੀਤੀ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਐਡਵੋਕੇਟ ਪਾਹੜਾ ਨੇ ਵੱਖ-ਵੱਖ ਕਾਲਜਾਂ ਵਿੱਚ ਨਿਯੁਕਤ ਹੋਏ ਪ੍ਰਧਾਨਾਂ ਨੂੰ ਨਿਯੁਕਤੀ ਪੱਤਰ ਦੇ ਕੇ ਸਨਮਾਨਿਤ ਕੀਤਾ। ਐਡਵੋਕੇਟ ਪਾਹੜਾ ਨੇ ਦੱਸਿਆ ਕਿ ਗੋਲਡਨ ਗਰੁੱਪ ਆਫ਼ ਇੰਸਟੀਚਿਊਸ਼ਨ ਤੋਂ ਮਨਦੀਪ ਸਿੰਘ ਨੂੰ ਪ੍ਰਧਾਨ, ਗੁਰਲੀਨ ਸਿੰਘ ਨੂੰ ਵਾਈਸ ਪ੍ਰਧਾਨ, ਸਰਕਾਰੀ ਕਾਲਜ ਗੁਰਦਾਸਪੁਰ ਤੋਂ ਅਭਿਸ਼ੇਕ ਨੂੰ ਪ੍ਰਧਾਨ, ਰਕਸ਼ਤਿ ਸਿੰਘ ਨੂੰ ਵਾਈਸ ਪ੍ਰਧਾਨ, ਰਵਿੰਦਰ ਬਾਗੀ ਨੂੰ ਜਨਰਲ ਸਕੱਤਰ, ਅੰਕਿਤ ਕੁਮਾਰ ਨੂੰ ਜਨਰਲ ਸਕੱਤਰ ਅਤੇ ਅਮਰਬੀਰ ਸਿੰਘ ਨੂੰ ਹਲਕਾ ਪ੍ਰਧਾਨ ਬਣਾਇਆ ਗਿਆ। ਐਡਵੋਕੇਟ ਪਾਹੜਾ ਨੇ ਨਵ-ਨਿਯੁਕਤ ਪ੍ਰਧਾਨਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਨਵ-ਨਿਯੁਕਤ ਮੁਖੀ ਕਾਲਜਾਂ ਵਿੱਚ ਵਿਦਿਆਰਥੀਆਂ ਨੂੰ ਪੇਸ਼ ਆ ਰਹੀਆਂ ਮੁਸ਼ਕਲਾਂ ਦੇ ਹੱਲ ਲਈ ਯਤਨ ਕਰਨਗੇ। ਉਨਾਂ੍ਹ ਕਿਹਾ ਕਿ ਦੇਸ਼ ਨੂੰ ਤਰੱਕੀ ਵੱਲ ਲਿਜਾਣ ਵਿੱਚ ਨੌਜਵਾਨਾਂ ਦੀ ਅਹਿਮ ਭੂਮਿਕਾ ਹੁੰਦੀ ਹੈ। ਨੌਜਵਾਨ ਪੀੜ੍ਹੀ ਦੇਸ਼ ਦੇ ਭਵਿੱਖ ਦੀ ਰੀੜ੍ਹ ਦੀ ਹੱਡੀ ਹੈ। ਦੇਸ਼ ਦੇ ਭਵਿੱਖ ਨੂੰ ਬਦਲਣ ਲਈ ਨੌਜਵਾਨ ਪੀੜ੍ਹੀ ਨੂੰ ਆਪਣੇ ਟੀਚਿਆਂ ਵੱਲ ਲਗਾਤਾਰ ਸਕਾਰਾਤਮਕ ਯਤਨ ਕਰਨੇ ਪੈਣਗੇ। ਨਵ-ਨਿਯੁਕਤ ਪ੍ਰਧਾਨਾਂ ਨੇ ਉਨਾਂ੍ਹ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨਾਂ੍ਹ ਨੂੰ ਸੌਂਪੀ ਗਈ ਜ਼ਿੰਮੇਵਾਰੀ ਨੂੰ ਉਹ ਪੂਰੀ ਤਨਦੇਹੀ ਨਾਲ ਨਿਭਾਉਣਗੇ ਅਤੇ ਕਾਲਜਾਂ ਵਿੱਚ ਵਿਦਿਆਰਥੀਆਂ ਨੂੰ ਪੇਸ਼ ਆ ਰਹੀਆਂ ਮੁਸ਼ਕਲਾਂ ਨੂੰ ਦੂਰ ਕਰਨ ਦਾ ਉਪਰਾਲਾ ਕੀਤਾ ਜਾਵੇਗਾ। ਇਸ ਮੌਕੇ ਵੱਡੀ ਗਿਣਤੀ ਵਿੱਚ ਨੌਜਵਾਨ ਵੀ ਹਾਜ਼ਰ ਸਨ।



