ਸੰਤੋਸ਼ ਕੁਮਾਰ ਸਿੰਗਲਾ, ਮਲੌਦ : ਪੰਜਾਬ ਐਂਡ ਹਰਿਆਣਾ ਹਾਈਕੋਰਟ ਦੇ ਐਡਵੋਕੇਟ ਮਨਪ੍ਰਰੀਤ ਸਿੰਘ ਬੱਗਾ ਨੂੰ ਭਾਰਤੀ ਜਨਤਾ ਪਾਰਟੀ ਵੱਲੋਂ ਪੰਜਾਬ ਦੇ ਲੀਗਲ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਜਾਣਕਾਰੀ ਦਿੰਦਿਆਂ ਐਡਵੋਕੇਟ ਮਨਪ੍ਰਰੀਤ ਸਿੰਘ ਬੱਗਾ ਨੇ ਦੱਸਿਆ ਉਨ੍ਹਾਂ ਨੂੰ ਸੁਨਿਆਰ ਬਰਾਦਰੀ ‘ਚੋਂ ਚੁਣਨ ‘ਤੇ ਜਿੱਥੇ ਉਹ ਹਾਈਕਮਾਨ ਦਾ ਧੰਨਵਾਦ ਕਰਦੇ ਹਨ ਉੱਥੇ ਹੀ ਅਮਰਪਾਲ ਸਿੰਘ ਬੋਨੀ ਅਜਨਾਲਾ ਸੂਬਾ ਪ੍ਰਧਾਨ ਓਬੀਸੀ ਮੋਰਚਾ ਭਾਰਤੀ ਜਨਤਾ ਪਾਰਟੀ ਪੰਜਾਬ ਦਾ ਧੰਨਵਾਦ ਕਰਦੇ ਹਨ। ਐਡਵੋਕੇਟ ਬੱਗਾ ਨੇ ਕਿਹਾ ਉਨ੍ਹਾਂ ਵੱਲੋਂ ਓਬੀਸੀ ਵਰਗ ਨੂੰ ਆਉਣ ਵਾਲੀਆਂ ਸਾਰੀਆਂ ਕਾਨੂੰਨੀ ਸਮੱਸਿਆਵਾਂ ਪ੍ਰਤੀ ਆਪਣੀ ਜਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਣਗੇ।
ਸਰੀ ਵਿੱਚ ਖੁੱਲਿਆ ਪਹਿਲਾ ਮੇਟਿਸ ਚਾਈਲਡ ਕੇਅਰ ਸੈਂਟਰ 48 ਥਾਵਾਂ ਪ੍ਰਦਾਨ ਕਰੇਗਾ
ਸਰੀ, ਬੀ.ਸੀ. – ਬ੍ਰਿਜਵਿਊ ਕਮਿਊਨਿਟੀ ਸੈਂਟਰ ਵਿਖੇ ਰਿਵਰ ਐਂਡ ਵਿਲੋਜ਼ ਅਰਲੀ ਲਰਨਿੰਗ ਐਂਡ ਚਾਈਲਡ ਕੇਅਰ ਸੈਂਟਰ ਦੇ ਉਦਘਾਟਨ ਨਾਲ ਸਰੀ ਦੇ ਪਰਿਵਾਰਾਂ ਨੂੰ ਜਲਦੀ ਹੀ 48 ਨਵੀਆਂ ਬਾਲ-ਦੇਖਭਾਲ ਥਾਵਾਂ


