ਕਰਮਜੀਤ ਸਿੰਘ ਆਜ਼ਾਦ, ਸ੍ਰੀ ਮਾਛੀਵਾੜਾ ਸਾਹਿਬ : ਮਾਛੀਵਾੜਾ ਐੱਚਡੀਐੱਫਸੀ ਬੈਂਕ ਵੱਲੋਂ ਮਾਛੀਵਾੜਾ ਸਾਹਿਬ ਸੋਸ਼ਲ ਵੈੱਲਫੇਅਰ ਸੁਸਾਇਟੀ (ਐੱਨਜੀਓ) ਦੇ ਸਹਿਯੋਗ ਨਾਲ ਲਕਸ਼ਮੀ ਮਾਰਕੀਟ ਵਿਖੇ ਖੂਨਦਾਨ ਕੈਂਪ ਲਗਾਇਆ ਗਿਆ।

ਇਸ ਕੈਂਪ ‘ਚ ਵਿਸ਼ੇਸ਼ ਤੌਰ ‘ਤੇ ਥਾਣਾ ਮੁਖੀ ਮਾਛੀਵਾੜਾ ਭਿੰਦਰ ਸਿੰਘ ਖੰਗੂੜਾ ਤੇ ਮਿਸੇਜ਼ ਪੰਜਾਬਣ ਨਿਧੀ ਸ਼ਰਮਾ ਪੁੱਜੇ ਜਿਨ੍ਹਾਂ ਖ਼ੂਨਦਾਨੀਆਂ ਦੀ ਹੌਸਲਾ ਅਫ਼ਜਾਈ ਕੀਤੀ। ਬੈਂਕ ਦੇ ਓਪੇ੍ਸ਼ਨ ਹੈੱਡ ਦਮਨਦੀਪ ਸਿੰਘ ਨੇ ਦੱਸਿਆ ਕੈਂਪ ‘ਚ 40 ਤੋਂ ਵੱਧ ਵਿਅਕਤੀਆਂ ਨੇ ਖੂਨਦਾਨ ਕੀਤਾ, ਜਿਸ ਨੂੰ ਸਿਵਲ ਹਸਪਤਾਲ ਲੁਧਿਆਣਾ ਦੀ ਟੀਮ ਵੱਲੋਂ ਇਕੱਤਰ ਕੀਤਾ ਗਿਆ। ਥਾਣਾ ਮੁਖੀ ਭਿੰਦਰ ਸਿੰਘ ਖੰਗੂੜਾ ਨੇ ਖ਼ੂਨਦਾਨ ਕਰਨ ਵਾਲਿਆਂ ਨੂੰ ਸਰਟੀਫਿਕੇਟ ਪ੍ਰਦਾਨ ਕਰਦਿਆਂ ਕਿਹਾ ਉਨ੍ਹਾਂ ਵੱਲੋਂ ਦਾਨ ਕੀਤਾ ਗਿਆ ਖੂਨ ਸੜਕ ਹਾਦਸੇ ਦੌਰਾਨ ਜ਼ਖ਼ਮੀਆਂ ਤੇ ਹੋਰ ਮਰੀਜ਼ਾਂ ਲਈ ਵਰਦਾਨ ਸਾਬਤ ਹੋਵੇਗਾ।

ਇਸ ਮੌਕੇ ਪ੍ਰਧਾਨ ਸ਼ਿਵ ਕੁਮਾਰ ਸ਼ਿਵਲੀ, ਜਗਦੀਸ਼ ਚਾਨਣਾ, ਮਿੰਕੂ ਹੰਸ, ਵਿਨੀਤ ਕੁਮਾਰ ਝੜੌਦੀ, ਬਲਵਿੰਦਰ ਸਿੰਘ, ਭੁਪਿੰਦਰ ਸਿੰਘ ਕਾਹਲੋਂ, ਹਰਬੰਸ ਲਾਲ ਚਾਨਣਾ, ਅੰਮਿ੍ਤਪਾਲ ਸਮਰਾਲਾ, ਸਹਾਇਕ ਥਾਣੇਦਾਰ ਸੰਜੀਵ ਕੁਮਾਰ, ਪਰਵਿੰਦਰ ਸਿੰਘ, ਮਲਕੀਤ ਸਿੰਘ, ਹਰਵਿੰਦਰ ਸਿੰਘ, ਸਤਵਿੰਦਰ ਕੌਰ ਆਦਿ ਮੌਜੂਦ ਸਨ।