ਕਰਮਜੀਤ ਸਿੰਘ ਆਜ਼ਾਦ, ਸ੍ਰੀ ਮਾਛੀਵਾੜਾ ਸਾਹਿਬ : ਮਾਛੀਵਾੜਾ ਬਲਾਕ ਦੇ ਪਿੰਡਾਂ ਨੂੰ ਲੋਕ ਸਭਾ ਹਲਕਾ ਫਤਹਿਗੜ੍ਹ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਡਾ. ਅਮਰ ਸਿੰਘ ਵੱਲੋਂ ਵਿਕਾਸ ਕਾਰਜਾਂ ਲਈ ਚੈੱਕ ਸੌਂਪੇ ਗਏ। ਕਾਂਗਰਸ ਪਾਰਟੀ ਦੇ ਹਲਕਾ ਸਮਰਾਲਾ ਤੋਂ ਇੰਚਾਰਜ ਰੁਪਿੰਦਰ ਸਿੰਘ ਰਾਜਾ ਗਿੱਲ ਦੀ ਅਗਵਾਈ ਹੇਠ ਐੱਮਪੀ ਡਾ. ਅਮਰ ਸਿੰਘ ਨੇ ਪਿੰਡ ਪਵਾਤ ਨੂੰ ਧਰਮਸ਼ਾਲਾ ਦੇ ਨਿਰਮਾਣ ਲਈ 3 ਲੱਖ ਰੁਪਏ, ਪਿੰਡ ਹੇੜੀਆਂ ਨੂੰ ਗਲੀਆਂ-ਨਾਲੀਆਂ ਦੇ ਨਿਰਮਾਣ ਲਈ 3 ਲੱਖ ਰੁਪਏ ਤੇ ਪਿੰਡ ਮੁਸ਼ਕਾਬਾਦ ਨੂੰ ਵੀ 2 ਲੱਖ ਰੁਪਏ ਦੀ ਗ੍ਾਂਟ ਦਿੱਤੀ।

ਐੱਮਪੀ ਅਮਰ ਸਿੰਘ ਨੇ ਕਿਹਾ ਉਨ੍ਹਾਂ ਵੱਲੋਂ ਪਿੰਡਾਂ ਦੇ ਵਿਕਾਸ ਕਾਰਜਾਂ ਲਈ ਜੋ ਗ੍ਾਂਟਾਂ ਦਿੱਤੀਆਂ ਜਾ ਰਹੀਆਂ ਹਨ ਉਹ ਪੰਚਾਇਤਾਂ ਸੁਚੱਜੇ ਢੰਗ ਨਾਲ ਖਰਚਣ। ਉਨ੍ਹਾਂ ਕਿਹਾ ਕਾਂਗਰਸ ਪਾਰਟੀ ਦਾ ਉਦੇਸ਼ ਲੋਕ ਸੇਵਾ ਤੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਅਧਾਰ ‘ਤੇ ਹੱਲ ਕਰਨਾ ਹੈ ਜਿਸ ਲਈ ਉਹ ਹਮੇਸ਼ਾ ਤਤਪਰ ਰਹਿੰਦੇ ਹਨ। ਰੁਪਿੰਦਰ ਸਿੰਘ ਰਾਜਾ ਗਿੱਲ ਨੇ ਕਿਹਾ ਕਿ ਐੱਮਪੀ ਅਖਤਿਆਰੀ ਕੋਟੇ ‘ਚੋਂ ਹਲਕਾ ਸਮਰਾਲਾ ਦੇ ਪਿੰਡਾਂ ਨੂੰ ਉਨ੍ਹਾਂ ਵੱਲੋਂ ਪਾਰਟੀ ਪੱਧਰ ਤੋਂ ਉਪਰ ਉੱਠ ਕੇ ਗ੍ਾਂਟ ਦਿਵਾਈ ਗਈ ਹੈ। ਇਸ ਮੌਕੇ ਸਾਬਕਾ ਚੇਅਰਮੈਨ ਜਗਜੀਤ ਸਿੰਘ ਪਿ੍ਰਥੀਪੁਰ, ਬਲਾਕ ਪ੍ਰਧਾਨ ਪਰਮਿੰਦਰ ਤਿਵਾੜੀ, ਸੁਖਜਿੰਦਰ ਸਿੰਘ ਮਾਨ, ਅਮਨਦੀਪ ਸਿੰਘ ਗੁਰੋਂ ਆਦਿ ਮੌਜੂਦ ਸਨ।