ਕੁਲਵਿੰਦਰ ਸਿੰਘ ਰਾਏ, ਖੰਨਾ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੇ ਡੀਜੀਪੀ ਗੌਰਵ ਯਾਦਵ ਵੱਲੋਂ ਸਾਰੇ ਸੀਪੀਜ਼ ਤੇ ਐੱਸਐੱਸਪੀਜ਼ ਦੀ ਮੀਟਿੰਗ ਬੁਲਾਉਣ ਤੋਂ ਬਾਅਦ ਖੰਨਾ ਦੇ ਐੱਸਐੱਸਪੀ ਅਮਨੀਤ ਕੌਂਡਲ ਨੇ ਜ਼ਿਲ੍ਹੇ ਦੇ ਸਾਰੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ।
ਇਸ ਮੀਟਿੰਗ ‘ਚ ਮੁੱਖ ਮੰਤਰੀ ਤੇ ਡੀਜੀਪੀ ਦੀਆਂ ਨਵੀਆਂ ਹਦਾਇਤਾਂ ਬਾਰੇ ਸਾਰਿਆਂ ਨੂੰ ਜਾਣੂ ਕਰਵਾਇਆ। ਨਸ਼ਿਆਂ ਤੇ ਗੈਰ-ਕਾਨੂੰਨੀ ਮਾਈਨਿੰਗ ਬਾਰੇ ਜ਼ੀਰੋ ਟਾਲਰੈਂਸ ਦੀ ਨੀਤੀ ਨੂੰ ਦੁਹਰਾਇਆ ਗਿਆ। ਐੱਸਐੱਸਪੀ ਨੇ ਕਿਹਾ ਕਿ ਨਸ਼ਾ ਤਸਕਰਾਂ ਤੇ ਮਾਈਨਿੰਗ ਮਾਫੀਆ ਨੂੰ ਕਿਸੇ ਵੀ ਕੀਮਤ ‘ਤੇ ਬਖਸ਼ਿਆ ਨਹੀਂ ਜਾਵੇਗਾ। ਜੇਕਰ ਕਿਸੇ ਇਲਾਕੇ ‘ਚ ਮਾਈਨਿੰਗ ਹੁੰਦੀ ਹੈ ਤੇ ਨਸ਼ਿਆਂ ਦੇ ਮਾਮਲੇ ‘ਚ ਕੋਈ ਿਢੱਲ-ਮੱਠ ਪਾਈ ਜਾਂਦੀ ਹੈ ਤਾਂ ਸਬੰਧਤ ਡੀਐੱਸਪੀ ਤੇ ਐੱਸਐੱਚਓਜ਼ ਨੂੰ ਜਵਾਬਦੇਹ ਬਣਾਇਆ ਜਾਵੇਗਾ।
ਇਸ ਮੀਟਿੰਗ ‘ਚ ਐੱਸਪੀ (ਐੱਚ) ਗੁਰਪ੍ਰਰੀਤ ਕੌਰ ਪੁਰੇਵਾਲ, ਐੱਸਪੀ (ਡੀ) ਡਾ. ਪ੍ਰਗਿਆ ਜੈਨ, ਐੱਸਪੀ (ਪੀਬੀਆਈ) ਜਸ਼ਨਪ੍ਰਰੀਤ ਸਿੰਘ ਗਿੱਲ, ਡੀਐੱਸਪੀ (ਐੱਚ) ਨਵੀਨ ਕੁਮਾਰ, ਡੀਐੱਸਪੀ (ਡੀ) ਪਵਨਜੀਤ ਚੌਧਰੀ, ਡੀਐੱਸਪੀ ਰਾਜੇਸ਼ ਸ਼ਰਮਾ, ਡੀਐੱਸਪੀ ਸਮਰਾਲਾ ਜਸਪਿੰਦਰ ਸਿੰਘ। ਡੀਐੱਸਪੀ ਪਾਇਲ ਹਰਪਾਲ ਸਿੰਘ ਗਰੇਵਾਲ ਆਦਿ ਹਾਜ਼ਰ ਸਨ।


