ਦਲਵਿੰਦਰ ਸਿੰਘ ਰਛੀਨ, ਰਾਏਕੋਟ : ਐੱਸਜੀਜੀ ਸੀਨੀਅਰ ਸੈਕੰਡਰੀ ਸਕੂਲ ਗੋਂਦਵਾਲ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਭਾਵ ਨਾਲ ਮਨਾਇਆ ਗਿਆ। ਇਸ ਦੌਰਾਨ ਬੱਚਿਆਂ ਨੇ ਜਿਥੇ ਗੁਰੂ ਸਾਹਿਬ ਦੀ ਜੀਵਨੀ ਤੇ ਸਿੱਖਿਆਵਾਂ ਸਬੰਧੀ ਭਾਸ਼ਣ ਪੇਸ਼ ਕੀਤਾ, ਉਥੇ ਹੀ ਰਸਭਿੰਨੇ ਸ਼ਬਦ ਗਾਇਨ ਨੇ ਸਾਰਿਆਂ ਨੂੰ ਮੰਤਰ-ਮੁਗਦ ਕਰ ਦਿੱਤਾ। ਇਸ ਮੌਕੇ ਸਕੂਲ ਪਿੰ੍ਸੀਪਲ ਨੇ ਵਿਦਿਆਰਥੀਆਂ ਤੇ ਅਧਿਆਪਕਾਂ ਸਮੇਤ ਵਿਦਿਆਰਥੀਆਂ ਦੇ ਮਾਪਿਆਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ।

ਉਨ੍ਹਾਂ ਕਿਹਾ ਅਸੀਂ ਸ੍ਰੀ ਗੁਰੂ ਨਾਨਕ ਦੇਵ ਜੀ ਵੱਲੋਂ ਦਿੱਤੀਆਂ ਸਿੱਖਿਆਵਾਂ ‘ਤੇ ਅਮਲ ਕਰਕੇ ਇੱਕ ਚੰਗੇ ਇਨਸਾਨ ਬਣ ਸਕਦੇ ਹਾਂ ਤੇ ਪ੍ਰਮਾਤਮਾ ਨੂੰ ਅਸਲ ‘ਚ ਪ੍ਰਰਾਪਤ ਕੀਤਾ ਜਾ ਸਕਦਾ ਹੈ। ਇਸ ਮੌਕੇ ਸਕੂਲ ਪ੍ਰਬੰਧਕੀ ਕਮੇਟੀ ਪ੍ਰਧਾਨ ਸਤੀਸ਼ ਅਗਰਵਾਲ ਤੇ ਹੋਰਨਾਂ ਕਮੇਟੀ ਮੈਂਬਰਾਂ ਨੇ ਗੁਰਪੁਰਬ ਮੌਕੇ ਪਿੰ੍ਸੀਪਲ, ਅਧਿਆਪਕਾਂ ਤੇ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੱਤੀ।