ਪੱਤਰ ਪੇ੍ਰਰਕ, ਪਟਿਆਲਾ : ਐੱਸਡੀਐੱਸਈ ਸੀਨੀਅਰ ਸੈਕੰਡਰੀ ਸਕੂਲ, ਪਟਿਆਲਾ ਵਿਖੇ ਸ੍ਰੀ ਸਨਾਤਨ ਧਰਮ ਸਭਾ ਪਟਿਆਲਾ ਦੇ ਪ੍ਰਧਾਨ ਲਾਲ ਚੰਦਰ ਜਿੰਦਲ, ਸੀਨੀਅਰ ਵਾਈਸ ਪ੍ਰਧਾਨ ਵਿਜੇ ਮੋਹਨ ਗੁਪਤਾ, ਜਨਰਲ ਸਕੱਤਰ ਅਨਿਲ ਗੁਪਤਾ ਅਤੇ ਸਕੂਲ ਦੇ ਮੈਨੇਜਰ ਐਨ. ਕੇ ਜੈਨ ਦੀ ਯੋਗ ਅਗਵਾਈ ਹੇਠ ਹਿੰਦੀ ਦਿਵਸ ਸਮਾਰੋਹ ਕਰਵਾਇਆ ਗਿਆ। ਇਸ ਮੌਕੇ ਪਿੰ੍ਸੀਪਲ ਰਿਪੁਦਮਨ ਸਿੰਘ ਨੇ ਕਿਹਾ ਕਿ ਹਿੰਦੀ ਭਾਸ਼ਾ ਦੁਨੀਆਂ ਵਿੱਚ ਚੌਥੀ ਸਭ ਤੋਂ ਵੱਧ ਬੋਲੀ ਜਾਣ ਵਾਲੀ ਭਾਸ਼ਾ ਹੈ। ਇਸ ਦਿਨ ਮਹਾਨ ਹਿੰਦੀ ਕਵੀ ਰਾਜਿੰਦਰ ਸਿੰਘ ਦਾ ਜਨਮ ਦਿਨ ਹੈ, ਇਸੇ ਕਰਕੇ 14 ਸਤੰਬਰ ਨੂੰ ਹਿੰਦੀ ਦਿਵਸ ਮਨਾਇਆ ਜਾਂਦਾ ਹੈ। ਦੁਨੀਆ ਦੇ ਸਾਰੇ ਦੇਸ਼ਾਂ ਵਿੱਚ ਜਿੱਥੇ ਭਾਰਤੀ ਮੂਲ ਦੇ ਲੋਕ ਰਹਿੰਦੇ ਹਨ, ਉਹ ਹਿੰਦੀ ਭਾਸ਼ਾ ਦੀ ਵਰਤੋਂ ਕਰਦੇ ਹਨ। ਸਮਾਗਮ ਦੇ ਮੁੱਖ ਬੁਲਾਰੇ ਯਤਿੰਦਰ ਕੁਮਾਰ ਨੇ ਕਿਹਾ ਕਿ ਹਿੰਦੀ ਬਹੁਤ ਹੀ ਵਿਗਿਆਨਕ ਭਾਸ਼ਾ ਹੈ ਅਤੇ ਇਸ ਭਾਸ਼ਾ ਦੀ ਲਿਪੀ ਦੇਵਨਾਗਰੀ ਹੈ। ਹਿੰਦੀ ਦੇ ਲਿਖਣ ਅਤੇ ਉਚਾਰਣ ਵਿਚ ਪੂਰੀ ਇਕਸਾਰਤਾ ਹੈ। ਹਿੰਦੀ ਭਾਸ਼ਾ ਨੂੰ ਰੁਜ਼ਗਾਰਯੋਗ ਭਾਸ਼ਾ ਦੱਸਦਿਆਂ, ਉਸਨੇ ਹਿੰਦੀ ਨਿਊਜ਼ ਮੀਡੀਆ, ਟੀਵੀ ਚੈਨਲਾਂ, ਅਖਬਾਰਾਂ ਅਤੇ ਰਸਾਲਿਆਂ ਦੇ ਪ੍ਰਕਾਸ਼ਨ ਅਤੇ ਪ੍ਰਸਾਰਣ ਵਿੱਚ ਹਿੰਦੀ ਭਾਸ਼ਾ ਦੇ ਮਾਹਿਰਾਂ ਦੀਆਂ ਮਹੱਤਤਾ ਅਤੇ ਸੇਵਾਵਾਂ ਬਾਰੇ ਵੀ ਚਾਨਣਾ ਪਾਇਆ। ਇਸ ਮੌਕੇ ਸਟੇਜ ਸੰਚਾਲਕ ਹਰਵਿੰਦਰ ਪਾਲ ਨੇ ਕਿਹਾ ਕਿ ਸਾਡੇ ਸਾਰਿਆਂ ਲਈ ਆਪਣੀ ਮਾਂ ਬੋਲੀ ਪੰਜਾਬੀ ਦੇ ਨਾਲ-ਨਾਲ ਰਾਸ਼ਟਰੀ ਭਾਸ਼ਾ ਹਿੰਦੀ ਦਾ ਗਿਆਨ ਹਾਸਲ ਕਰਨਾ ਬਹੁਤ ਜ਼ਰੂਰੀ ਹੈ।
ਸਿਟੀ ਨੇ ਨਿਊਟਨ ਕਮਿਊਨਿਟੀ ਸੈਂਟਰ ਪ੍ਰੋਜੈਕਟ ਲਈ ਅਗਲਾ ਕਦਮ ਚੁੱਕਿਆ
ਪ੍ਰੀ-ਕੰਸਟਰੱਕਸ਼ਨ ਅਤੇ ਡਿਜ਼ਾਈਨ ਸੇਵਾਵਾਂ ਦਾ ਠੇਕਾ ਦਿੱਤਾ ਸਰੀ, ਬੀ.ਸੀ.- ਸੋਮਵਾਰ ਨੂੰ, ਸਿਟੀ ਕੌਂਸਲ ਨੇ ਨਿਊਟਨ ਕਮਿਊਨਿਟੀ ਸੈਂਟਰ ਲਈ ਪ੍ਰੀ-ਕੰਸਟਰੱਕਸ਼ਨ ਅਤੇ ਡਿਜ਼ਾਈਨ ਸੇਵਾਵਾਂ ਦੇ ਠੇਕੇ ਨੂੰ ਮਨਜ਼ੂਰੀ ਦਿੱਤੀ।



