ਨਵਦੀਪ ਸੇਖਾ, ਬਰਨਾਲਾ

ਐੱਸਬੀਐੱਸ ਪਬਲਿਕ ਸਕੂਲ ਸੁਰਜੀਤਪੁਰਾ ਵਿਖੇ ਬਹੁ ਭਾਸ਼ਾਈ ਦੇ ਹੁਨਰ ਨੂੰ ਨਿਖਾਰਨ ਦੇ ਉਦੇਸ਼ ਤਹਿਤ ਬੱਚਿਆਂ ਨੂੰ ਵੱਖ-ਵੱਖ ਭਾਸ਼ਾ ਦਾ ਗਿਆਨ ਦਿੱਤਾ ਜਾਂਦਾ ਹੈ। ਇਸੇ ਕਾਰਨ ਐੱਸਬੀਐੱਸ ਸਕੂਲ ਵਿਖੇ ਹਿੰਦੀ ਅਧਿਆਪਕ ਗੁਰਪ੍ਰਰੀਤ ਕੌਰ ਦੀ ਅਗਵਾਈ ਹੇਠ ਹਿੰਦੀ ਦਿਵਸ ਮਨਾਇਆ ਗਿਆ, ਜਿਸ ‘ਚ ਹਿੰਦੀ ਭਾਸ਼ਾ ਦੇ ਮਹੱਤਵ ਨੂੰ ਦਰਸਾਉਦੀਆਂ ਵੱਖ-ਵੱਖ ਸਰਗਰਮੀਆਂ ਤੇ ਮੁਕਾਬਲੇ ਕਰਵਾਏ ਗਏ। ਜਿਸ ‘ਚ ਪਹਿਲੀ ਕਲਾਸ ਤੋ ਦਸਵੀਂ ਕਲਾਸ ਤੱਕ ਦੇ ਬੱਚਿਆਂ ਦੇ ਭਾਸ਼ਣ, ਕਵਿਤਾ, ਕੁਇਜ਼ ਆਦਿ ਦੇ ਮੁਕਾਬਲੇ ਕਰਵਾਏ ਗਏ। ਨਰਸਰੀ ਕਲਾਸ ਤੋ ਚੌਥੀ ਕਲਾਸ ਦੇ ਬੱਚਿਆਂ ਨੇ ਵਾਤਾਵਰਨ, ਸਿੱਖਿਆਂ ਆਦਿ ਵਿਸ਼ਿਆਂ ਤੇ ਆਪਣੇ ਵਿਚਾਰਾ ਨੂੰ ਪੇਸ਼ ਹਿੰਦੀ ਭਾਸ਼ਾ ‘ਚ ਕਵਿਤਾਵਾਂ ਸੁਣਾਈਆ। ਪੰਜਵੀਂ ਤੋਂ ਅੱਠਵੀਂ ਕਲਾਸ ਦੇ ਬੱਚਿਆਂ ਨੇ ਭਾਸ਼ਣ ਮੁਕਾਬਲੇ ਕਰਵਾਏ ਗਏ, ਜਿਸ ‘ਚ ਬੱਚਿਆਂ ਨੇ ਹਿੰਦੀ ਭਾਸ਼ਾ ਦੇ ਮਹੱਤਵ, ਵਿਸਥਾਰ ਤੇ ਇਤਿਹਾਸ ਬਾਰੇ ਆਪਣੇ ਵਿਚਾਰ ਪੇਸ਼ ਕੀਤੇ। ਨੌਵੀਂ ਤੇ ਦਸਵੀਂ ਕਲਾਸ ਦੇ ਬੱਚਿਆਂ ਦੇ ਪੋਸਟਰ, ਸਲੋਗਨ ਤੇ ਸੁੰਦਰ ਲਿਖਾਈ ਦੇ ਮੁਕਾਬਲੇ ਕਰਵਾਏ ਗਏ। ਸਾਰੇ ਬੱਚਿਆਂ ਨੇ ਮੁਕਾਬਲਿਆਂ ‘ਚ ਬਹੁਤ ਉਤਸ਼ਾਹ ਨਾਲ ਭਾਗ ਲਿਆ। ਅਧਿਆਪਕ ਗੁਰਪ੍ਰਰੀਤ ਕੌਰ ਨੇ ਬੱਚਿਆਂ ਨੂੰ ਹਿੰਦੀ ਭਾਸ਼ਾ ਦੇ ਇਤਿਹਾਸ ਤੇ ਮਹੱਤਵ ਨੂੰ ਸਮਝਾਉਂਦਿਆਂ ਕਿਹਾ ਕਿ ਹਿੰਦੀ ਸਾਡੀ ਰਾਸ਼ਟਰੀ ਭਾਸ਼ਾ ਹੈ, ਇਸ ਲਈ ਸਾਨੂੰ ਇਸ ਦਾ ਸਨਮਾਨ ਕਰਨਾ ਚਾਹੀਦਾ ਹੈ ਕਿਉਕਿ ਕਿਸੇ ਵੀ ਦੇਸ਼ ਤੇ ਉਸਦੀ ਜਨਤਾ ਦੀ ਤਰੱਕੀ ਉਸਦੀ ਰਾਸ਼ਟਰੀ ਭਾਸ਼ਾ ਨਾਲ ਹੀ ਹੋ ਸਕਦੀ ਹੈ।

ਇਸ ਮੌਕੇ ਸਕੂਲ ਪਿੰ੍ਸੀਪਲ ਮੈਡਮ ਕਮਲਜੀਤ ਕੌਰ ਤੇ ਵਾਈਸ ਪਿੰ੍ਸੀਪਲ ਡਾ. ਸੰਜੇ ਕੁਮਾਰ ਨੇ ਬੱਚਿਆਂ ਨੂੰ ਹਿੰਦੀ ਦਿਵਸ ਦੀ ਵਧਾਈ ਦਿੰਦੇ ਹੋਏ ਕਿਹਾ ਕਿ ਹਿੰਦੀ ਭਾਸ਼ਾ ਨੂੰ 14 ਸਤੰਬਰ 1949 ਨੂੰ ਭਾਰਤੀ ਸੰਵਿਧਾਨ ਵੱਲੋ ਰਾਸ਼ਟਰੀ ਭਾਸ਼ਾ ਦਾ ਦਰਜਾ ਦਿੱਤਾ ਗਿਆ ਜਿਸ ਸੰਬੰਧ ‘ਚ ਹਰ ਸਾਲ 14 ਸਤੰਬਰ ਨੂੰ ਭਾਰਤ ਵਿੱਚ ਹਿੰਦੀ ਦਿਵਸ ਮਨਾਇਆ ਜਾਂਦਾ ਹੈ। ਉਨਾਂ੍ਹ ਕਿਹਾ ਕਿ ਹਿੰਦੀ ਭਾਸ਼ਾ ਬਹੁਤ ਹੀ ਕੋਮਲ ਤੇ ਪਿਆਰੀ ਭਾਸ਼ਾ ਹੈ ਜਿਸ ਨੂੰ ਬੋਲਣ ਨਾਲ ਸਾਡੇ ਬੋਲਾਂ ‘ਚ ਮਿਠਾਸ ਭਰ ਜਾਂਦੀ ਹੈ, ਇਸ ਲਈ ਸਾਨੂੰ ਮਾਤ ਭਾਸ਼ਾ ਦੇ ਨਾਲ-ਨਾਲ ਹਿੰਦੀ ਭਾਸ਼ਾ ਦਾ ਗਿਆਨ ਹੋਣਾ ਵੀ ਲਾਜ਼ਮੀ ਹੈ ਜੋ ਪੂਰੇ ਭਾਰਤ ‘ਚ ਭਾਈਚਾਰਕ ਸਾਂਝ ਦੀ ਪ੍ਰਤੀਕ ਹੈ।