ਅਮਰੀਕਾ ਦੇ ਜੰਗਲਾਂ ਨੂੰ ਲੱਗੀ ਅੱਗ ਦਾ ਧੂੰਆਂ ਕੈਨੇਡਾ ਪ

ਐਬਟਸਫੋਰਡ 10 ਸਤੰਬਰ (ਗੁਰਦੀਪ ਸਿੰਘ ਗਰੇਵਾਲ)- ਅਮਰੀਕਾ ਦੇ ਕੈਲੀਫੋਰਨੀਆ, ਓਰਗਨ ਤੇ ਵਾਸ਼ਿੰਗਟਨ ਸੂਬਿਆਂ ਦੇ ਜੰਗਲਾਂ ਨੂੰ ਲੱਗੀ ਅੱਗ ਦਾ ਧੂੰਆਂ ਸਰਹੱਦ ਪਾਰ ਕਰਕੇ ਕੈਨੇਡਾ ਪਹੁੰਚ ਗਿਆ ਤੇ ਅਮਰੀਕਾ ਸਰਹੱਦ ਨਾਲ ਲੱਗਦੇ ਬਿ੍ਟਿਸ਼ ਕੋਲੰਬੀਆ ਸੂਬੇ ਦੇ ਨਾਲ ਲੱਗਦੇ ਤਕਰੀਬਨ 700 ਕਿਲੋਮੀਟਰ ਦੇ ਘੇਰੇ ਵਿਚ ਆਉਂਦੇ ਸ਼ਹਿਰਾਂ ਤੱਕ ਫੈਲ ਚੁੱਕਾ ਹੈ | ਇਸ ਧੂੰਏਾ ਕਾਰਨ ਦਿਨ ਵੇਲੇ ਹਨੇਰਾ ਮਹਿਸੂਸ ਹੋ ਰਿਹਾ ਹੈ | ਵੈਨਕੂਵਰ ਦੇ ਮੌਸਮ ਵਿਗਿਆਨੀਆਂ ਨੇ ਹਵਾ ਦੀ ਗੁਣਵੱਤਾ ਨੂੰ ਲੈ ਕੇ ਚਿਤਾਵਨੀ ਜਾਰੀ ਕੀਤੀ ਗਈ ਹੈ, ਜਿਸ ਵਿਚ ਉਨ੍ਹਾਂ ਕਿਹਾ ਹੈ ਕਿ ਇਕ ਬਰੀਕ ਕਣ ਪਦਾਰਥ ਜਿਸ ਨੂੰ ਪੀ.ਐਮ. 2.5 ਵੀ ਕਿਹੈ ਜਾਂਦਾ ਹੈ, ਆਸਾਨੀ ਨਾਲ ਅੰਦਰ ਜਾ ਸਕਦਾ ਹੈ ਜੋ ਸਿਹਤ ਲਈ ਹਾਨੀਕਾਰਕ ਹੁੰਦਾ ਹੈ, ਖਾਸ ਕਰਕੇ ਪੀ.ਐਮ. 2.5 ਦਾ ਐਕਸਪੋਜ਼ਰ ਦਿਲ ਦੀ ਬਿਮਾਰੀ, ਫੇਫੜੇ, ਦਮਾ ਤੇ ਸ਼ੂਗਰ ਦੇ ਮਰੀਜ਼ਾਂ ਅਤੇ ਛੋਟੇ ਬੱਚਿਆਂ, ਬਜ਼ੁਰਗਾਂ ਤੇ ਗਰਭਵਤੀ ਔਰਤਾਂ ਲਈ ਘਾਤਕ ਹੁੰਦਾ ਹੈ ਮੌਸਮ ਵਿਗਿਆਨੀ ਮਾਈਕਲ ਕੁਸ ਨੇ ਦੱਸਿਆ ਕਿ ਇਹ ਧੰੂਆਂ 3-4 ਦਿਨ ਤੱਕ ਰਹਿ ਸਕਦਾ ਹੈ ਤੇ ਕੰਸਟਰੱਕਸ਼ਨ ਤੇ ਖੇਤਾਂ ਵਿਚ ਕੰਮ ਕਰਨ ਵਾਲੇ ਕਾਮਿਆਂ ਨੂੰ ਪੂਰੀ ਇਹਤਿਆਤ ਰੱਖਣੀ ਚਾਹੀਦੀ ਹੈ |

Share:

Facebook
Twitter
Pinterest
LinkedIn
matrimonail-ads
On Key

Related Posts

ਸਰੀ ਸਿਟੀ ਸੈਂਟਰ ਦੇ ਨਿਵਾਸੀਆਂ ਨੇ ਦੇਰ ਰਾਤ ਵਾਹਨਾਂ ਦੇ ਵਧਦੇ ਸ਼ੋਰ ‘ਤੇ ਚਿੰਤਾ ਪ੍ਰਗਟ ਕੀਤੀ

ਸਰੀ, ਬੀ.ਸੀ. — 23 ਅਗਸਤ, 2026 – ਸਰੀ ਸਿਟੀ ਸੈਂਟਰ ਦੇ ਨਿਵਾਸੀ ਕਿੰਗ ਜਾਰਜ ਸਟੇਸ਼ਨ, ਕਿੰਗ ਜਾਰਜ ਬੁਲੇਵਾਰਡ ਅਤੇ 100 ਐਵੇਨਿਊ ਦੇ ਆਲੇ-ਦੁਆਲੇ ਦੇਰ ਰਾਤ

ਸਰੀ ‘ਚ ‘ਅਮਰੀਕਾ ਦੇ ਗਦਰੀ ਯੋਧੇ’ ਲੋਕ ਅਰਪਣ

ਇਤਿਹਾਸਕਾਰ ਸੋਹਣ ਸਿੰਘ ਪੂੰਨੀ ਨੂੰ ‘ਆਨਰੇਰੀ ਡਾਕਟਰੇਟ’ ਡਿਗਰੀ ਦੇਣ ਪੁਰਜ਼ੋਰ ਮੰਗ ਉੱਠੀ ਸਰੀ  (ਰਣਜੀਤ ਸਿੰਘ ਸੰਘੇੜਾ)  ਗ਼ਦਰ ਮੈਮੋਰੀਅਲ ਸੁਸਾਇਟੀ ਆਫ਼ ਬੀਸੀ ਕੈਨੇਡਾ ਵੱਲੋਂ, ਉੱਘੇ ਇਤਿਹਾਸਕਾਰ

ਕੇਂਦਰੀ ਪੰਜਾਬੀ ਲੇਖਕ ਸਭਾ (ਉੱਤਰੀ ਅਮਰੀਕਾ)ਦੀ ਮਾਸਿਕ ਮੀਟਿੰਗ ਦੌਰਾਨ ਡਾ: ਦਵਿੰਦਰ ਪਾਲ ਕੌਰ ਦੀ ਪੁਸਤਕ ‘ਸ਼ਾਇਰੀ ਇੱਕ ਇਬਾਦਤ’ ਰਲੀਜ਼

ਸਰੀ (ਜਸਵੀਰ ਸਿੰਘ ਭਲੂਰੀਆ) ਹਰ ਮਹੀਨੇ ਦੀ ਤਰਾਂ ਕੇਂਦਰੀ ਪੰਜਾਬੀ ਲੇਖਕ ਸਭਾ(ਉੱਤਰੀ ਅਮਰੀਕਾ) ਦੀ ਮਾਸਿਕ ਮੀਟਿੰਗ ਸੀਨੀਅਰ ਸਿਟੀਜਨ ਸੈਂਟਰ ਸਰੀ/ਡੈਲਟਾ ਦੇ,ਲੇਖਕਾਂ/ਸਰੋਤਿਆਂ ਨਾਲ ਖਚਾਖਚ ਭਰੇ ਉੱਪਰਲੇ

Online-Marketing-Strategies-ad405-350
Get The Latest Updates

Subscribe To Our Weekly Newsletter

No spam, notifications only about new products, updates.