ਸੁਰਿੰਦਰ ਲਾਲੀ, ਮਾਨਸਾ

ਓਬੀਸੀ ਫ਼ੈਡਰੇਸ਼ਨ ਜ਼ਿਲ੍ਹਾ ਮਾਨਸਾ ਦੀ ਅਹਿਮ ਮੀਟਿੰਗ ਲਾਲ ਚੰਦ ਹੋਟਲ ਸਾਹਮਣੇ ਕਚਿਹਰੀ ਗੇਟ ਵਿਖੇ ਹੋਈ। ਮੀਟਿੰਗ ਵਿੱਚ ਐਗਜ਼ੈਕਟਿਵ ਬਾਡੀ ਦੇ ਸਮੂਹ ਮੈਂਬਰਾਂ ਨੇ ਹਿੱਸਾ ਲਿਆ। ਮੀਟਿੰਗ ਵਿੱਚ 19 ਸਤੰਬਰ ਨੂੰ ਬੱਚਤ ਭਵਨ ਵਿਖੇ ਪੱਛੜੇ ਵਰਗ ਲਈ ਸਮਾਜਿਕ ਨਿਆਂ ਸਬੰਧੀ ਸੈਮੀਨਾਰ ਕਰਵਾਉਣ ਬਾਰੇ ਵਿਚਾਰ ਚਰਚਾ ਕੀਤੀ ਗਈ। ਸੈਮੀਨਾਰ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਫ਼ੈਡਰੇਸ਼ਨ ਦੇ ਜ਼ਿਲ੍ਹਾ ਪ੍ਰਧਾਨ ਕੇਵਲ ਸਿੰਘ ਅਤੇ ਜਰਨਲ ਸਕੱਤਰ ਇੰਜ: ਮਲਕੀਤ ਸਿੰਘ ਖਿੱਪਲ ਨੇ ਕਿਹਾ ਕਿ ਸੈਮੀਨਾਰ ਵਿੱਚ ਮੁੱਖ ਮਹਿਮਾਨ ਅਤੇ ਮੁੱਖ ਬੁਲਾਰੇ ਦੇ ਤੌਰ ਤੇ ਰਾਜ ਕੁਮਾਰ ਸੈਣੀ ਸਾਬਕਾ ਮੈਂਬਰ ਪਾਰਲੀਮੈਂਟ ਪਹੁੰਚ ਰਹੇ ਹਨ। ਇਸ ਤੋਂ ਇਲਾਵਾ ਪੱਛੜੇ ਵਰਗਾਂ ਦੇ ਹੱਕਾਂ ਲਈ ਜਦੋ ਜਹਿਦ ਕਰਨ ਵਾਲੇ ਆਗੂ ਅਜੀਤ ਸਿੰਘ ਭੈਣੀ ਅਤੇ ਰਾਜਵਿੰਦਰ ਸਿੰਘ ਖੱਤਰੀਵਾਲ ਵਿਸ਼ੇਸ਼ ਮਹਿਮਾਨ ਦੇ ਤੌਰ ਤੇ ਸ਼ਿਰਕਤ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਬੜੇ ਅਫਸੋਸ ਦੀ ਗੱਲ ਹੈ ਕਿ ਪੰਜਾਬ ਵਿੱਚ ਪੱਛੜੇ ਵਰਗਾਂ ਲਈ ਮੰਡਲ ਕਮਿਸ਼ਨ ਦੀ ਰਿਪੋਰਟ ਅਨੁਸਾਰ ਦਾਖਲਿਆਂ ਅਤੇ ਨੌਕਰੀਆਂ 27 ਫ਼ੀਸਦੀ ਰਾਖਵਾਂਕਰਨ ਲਾਗੂ ਨਹੀਂ ਕੀਤਾ ਗਿਆ। ਉਨ੍ਹਾਂ ਨੂੰ ਪਿੰਡ ਪੱਧਰ ਤੋਂ ਲੈ ਕੇ ਮਿਉਂਸੀਪਲ ਕਮੇਟੀਆਂ, ਜ਼ਿਲ੍ਹਾ ਪ੍ਰਰੀਸ਼ਦ, ਨਿਆਂ ਪਾਲਿਕਾ, ਵਿਧਾਨ ਪਾਲਿਕਾ ਵਿੱਚ ਅਬਾਦੀ ਅਨੁਸਾਰ ਪ੍ਰਤੀਨਿਧਤਾ ਨਹੀਂ ਦਿੱਤੀ ਜਾ ਰਹੀ। ਇਸ ਮੌਕੇ ਪਿ੍ਰਤਪਾਲ ਸਿੰਘ ਅਤੇ ਮਹਿੰਦਰ ਸਿੰਘ ਸੱਗੂ ਨੇ ਦੱਸਿਆ ਕਿ ਸਮੇਂ ਦੀਆਂ ਸਰਕਾਰਾਂ ਨੇ ਪੱਛੜੇ ਵਰਗਾਂ ਨਾਲ ਬੜੀ ਵੱਡੀ ਬੇਇਨਸਾਫ਼ੀ ਕੀਤੀ ਹੈ। ਉਨਾਂ੍ਹ ਦੱਸਿਆ ਕਿ ਸੈਮੀਨਾਰ ਵਿੱਚ ਓਬੀ ਫ਼ੈਡਰੇਸ਼ਨ ਪੰਜਾਬ ਦੀ ਪੂਰ੍ਹੀ ਟੀਮ ਅਤੇ ਪੱਛੜੇ ਸਮਾਜ ਦੇ ਲੋਕ ਵੱਖ-ਵੱਖ ਜ਼ਿਲਿ੍ਹਆਂ ਤੋਂ ਪਹੁੰਚ ਰਹੇ ਹਨ। ਮੀਟਿੰਗ ਵਿੱਚ ਲਾਲ ਚੰਦ ਯਾਦਵ, ਜਗਦੀਸ਼ ਸਿੰਘ ਠੇਕੇਦਾਰ, ਜਸਵਿੰਦਰ ਸਿੰਘ ਕਾਕੂ, ਬਿੱਕਰ ਸਿੰਘ ਮੰਘਾਣੀਆਂ, ਗੁਰਚਰਨ ਸਿੰਘ ਕੋਟਬਖਤੂ, ਜਗਰੂਪ ਸਿੰਘ, ਰਘੁਬੀਰ ਸਿੰਘ ਰਾਮਗੜ੍ਹੀਆ, ਕੁਲਵੰਤ ਸਿੰਘ, ਲਾਲ ਚੰਦ ਲੁਹਾਣੀਵਾਲ, ਗੁਰਤੇਜ ਸਿੰਘ ਤੇਜੀ, ਮਾਸਟਰ ਗੁਰਜੰਟ ਸਿੰਘ, ਗੁਰਦੀਪ ਸਿੰਘ ਸਿੱਧੂ, ਕਾਮਰੇਡ ਸਾਧੂ ਰਾਮ, ਪਰਮਜੀਤ ਸਿੰਘ ਸੈਕਟਰੀ ਅਤੇ ਸੁਖਦੇਵ ਸਿੰਘ ਆਦਿ ਹਾਜ਼ਰ ਸਨ।