Ad-Time-For-Vacation.png

ਓਲੰਪੀਅਨ ਪਰਗਟ ਸਿੰਘ ਨੇ ਕਿਉਂ ਕੀਤਾ ਡੋਪ ਟੈਸਟ ਕਰਾਉਣ ਤੋਂ ਇਨਕਾਰ

ਜਲੰਧਰ:-( ਪਾਲ ਸਿੰਘ ਨੌਲੀ)ਪੰਜਾਬ ਵਿੱਚ ਜਦੋਂ ਲੀਡਰਾਂ ਦੀ ਡੋਪ ਟੈਸਟ ਕਰਵਾਉਣ ਦੀ ਦੌੜ ਲੱਗੀ ਹੋਈ ਹੈ ਤਾਂ ਕਾਂਗਰਸ ਦੇ ਵਿਧਾਇਕ ਅਤੇ ਭਾਰਤੀ ਹਾਕੀ ਟੀਮ ਦੇ ਸਾਬਕਾ ਕਪਤਾਨ ਪਰਗਟ ਸਿੰਘ ਨੇ ਕਿਹਾ ਕਿ ਉਹ ਕਿਸੇ ਵੀ ਹਾਲਤ ਵਿਚ ਡੋਪ ਟੈਸਟ ਨਹੀਂ ਕਰਵਾਉਣਗੇ।
ਗੱਲਬਾਤ ਦੌਰਾਨ ਉਨ੍ਹਾਂ ਕਿਹਾ, * ਲੀਡਰਾਂ ਦੇ ਡੋਪ ਟੈਸਟ ਕਰਵਾਉਣ ਦੇ ਮੁੱਦੇ ਨੂੰ ਸਭ ਤੋਂ ਪਹਿਲਾਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਉਭਾਰਿਆ ਸੀ।ਉਨ੍ਹਾਂ ਕਿਹਾ,*ਪ੍ਰਕਾਸ਼ ਸਿੰਘ ਬਾਦਲ ਨੇ ਹੀ ਇਹ ਗੱਲ ਕਹੀ ਸੀ ਕਿ ਸਾਰੇ ਵਿਧਾਇਕਾਂ ਤੇ ਮੈਂਬਰ ਪਾਰਲੀਮੈਂਟਾਂ ਦਾ ਡੋਪ ਟੈਸਟ ਕਰਵਾਉਣਾ ਚਾਹੀਦਾ ਹੈ। ਅਜਿਹਾ ਕਰਕੇ ਉਨ੍ਹਾਂ ਨੇ ਨਸ਼ਿਆਂ ਦੇ ਅਸਲ ਮੁੱਦੇ ਤੋਂ ਧਿਆਨ ਲਾਂਭੇ ਕਰ ਦਿੱਤਾ ਹੈ, ਜਿਸ ਵਿਚ ਉਹ ਮਾਹਿਰ ਹਨ। ਇਹ ਮੁੱਦਾ ਉਭਰਨ ਨਾਲ ਅਸਲ ਮੁੱਦੇ ਤੋਂ ਧਿਆਨ ਭਟਕ ਗਿਆ ਹੈ।ਸਾਬਕਾ ਓਲੰਪੀਅਨ ਪਰਗਟ ਸਿੰਘ ਨੇ ਕਿਹਾ, *ਖਿਡਾਰੀਆਂ ਦਾ ਡੋਪ ਟੈਸਟ ਅਚਾਨਕ ਹੀ ਕੀਤਾ ਜਾਂਦਾ ਹੈ, ਨਾ ਕਿ ਲੀਡਰਾਂ ਵਾਂਗ ਆਪ ਡੋਪ ਟੈਸਟ ਕਰਵਾਉਣ ਲਈ ਹਸਪਤਾਲਾਂ ਵਿੱਚ ਜਾਣਾ ਪੈਂਦਾ ਹੈ। ਪਰਗਟ ਸਿੰਘ ਨੇ ਕਿਹਾ ਕਿ ਕੀ ਡੋਪ ਟੈਸਟ ਦੀ ਰਿਪੋਰਟ ‘ਤੇ ਹੀ ਮੇਰੀ ਭਰੋਸੇਯੋਗਤਾ ਟਿਕੀ ਹੋਈ ਹੈ? ਹਰ ਬੰਦੇ ਨੂੰ ਇਹ ਭਲੀ ਭਾਂਤ ਪਤਾ ਹੁੰਦਾ ਹੈ ਕਿ ਉਹ ਰੋਜ਼ਾਨਾ ਕੀ ਖਾਂਦਾ ਹੈ ਤੇ ਕੀ ਪੀਂਦਾ ਹੈ।ਪਰਗਟ ਸਿੰਘ ਨੇ ਕਿਹਾ,*ਅਸਲ ਮੁੱਦਾ ਤਾਂ ਨਸ਼ਿਆਂ ਦੇ ਮਾਮਲੇ ਵਿਚ ਪੁਲਿਸ ਅਤੇ ਰਾਜਸੀ ਲੀਡਰਾਂ ਦੇ ਬਣੇ ਗੱਠਜੋੜ ਨੂੰ ਨੰਗਿਆਂ ਕਰਨ ਦਾ ਹੈ। ਡੋਪ ਟੈਸਟ ਦੇ ਰੌਲੇ ਨਾਲ ਇਹ ਮੁੱਦਾ ਲੀਹ ਤੋਂ ਉੱਤਰਦਾ ਨਜ਼ਰ ਆ ਰਿਹਾ ਹੈ।ਉਨ੍ਹਾਂ ਕਿਹਾ, *ਪੰਜਾਬ ਵਿਚ ਨਸ਼ਿਆਂ ਦੇ ਗੋਰਖ ਧੰਦੇ ਵਿਚ ਲੱਗੇ ਪੁਲਿਸ ਅਫਸਰਾਂ ਤੇ ਉਨ੍ਹਾਂ ਨਾਲ ਅੰਦਰਖਾਤੇ ਲੀਡਰਾਂ ਨੂੰ ਫੜਨ ਦਾ ਮੁੱਦਾ ਉਭਰਿਆ ਸੀ ਪਰ ਲੀਡਰਾਂ ਨੇ ਆਪਣੇ ਆਪ ਨੂੰ ਆਪ ਹੀ ਇਸ ਪ੍ਰੀਖਿਆ ਵਿਚ ਪਾ ਲਿਆ ਹੈ।ਪਰਗਟ ਸਿੰਘ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਹੀ ਸੂਬੇ ਵਿਚ ਸ਼ਰਾਬ ਦਾ ਕੋਟਾ ਘਟਾਇਆ ਹੈ।ਪਰਗਟ ਸਿੰਘ ਨੇ ਕਿਹਾ, *ਚੋਣਾਂ ਤੋਂ ਪਹਿਲਾਂ ਕਾਂਗਰਸ ਲੋਕਾਂ ਨਾਲ ਇਹ ਵਾਅਦਾ ਕਰਕੇ ਆਈ ਸੀ ਕਿ ਉਹ ਡਰੱਗ ਮਾਫੀਆ ਤੇ ਰਾਜਨੀਤਕ ਲੀਡਰਾਂ ਦੇ ਗੱਠਜੋੜ ਨੂੰ ਲੋਕਾਂ ਸਾਹਮਣੇ ਲਿਆਏਗੀ ਪਰ ਡੋਪ ਟੈਸਟ ਕਰਾਉਣ ਲਈ ਹੁਣ ਰਾਜਨੀਤਕ ਲੀਡਰ ਇੱਕ ਦੂਜੇ ਦੇ ਪੈਰ ਮਿੱਧ ਕੇ ਅੱਗੇ ਲੰਘ ਰਹੇ ਹਨ। ਪੰਜਾਬ ਨੂੰ ਇਕ ਹਾਂ ਪੱਖੀ ਏਜੰਡੇ ‘ਤੇ ਕੰਮ ਕਰਨ ਦੀ ਸਖਤ ਲੋੜ ਹੈ, ਜਿਸ ਵਿਚ ਨਸ਼ਿਆਂ ਦੀ ਸਪਲਾਈ ਲਾਈਨ ਤੋੜਨ ਦਾ ਕੰਮ ਸਭ ਤੋਂ ਪਹਿਲਾਂ ਹੈ।*
ਉਨ੍ਹਾਂ ਕਿਹਾ, *ਪੰਜਾਬ ਦੇ ਨੌਜਵਾਨਾਂ ਨੂੰ ਰੁਜ਼ਗਾਰ ਅਤੇ ਸਿੱਖਿਆ ਦੇਣ ਦੇ ਨਾਲ ਨਾਲ ਹੀ ਖੇਡਾਂ ਵੱਲ ਉਤਸ਼ਾਹਤ ਕਰਨ ਦੀ ਲੋੜ ਹੈ। ਇਨ੍ਹਾਂ ਬੁਨਿਆਦੀ ਲੋੜਾਂ ‘ਤੇ ਕਾਬੂ ਪਾਉਣ ਨਾਲ ਹੀ ਵੱਡੀਆਂ ਸਮੱਸਿਆਵਾਂ ‘ਤੇ ਕਾਬੂ ਪਾਇਆ ਜਾ ਸਕਦਾ ਹੈ।*
ਉਨ੍ਹਾਂ ਕਿਹਾ, ”ਇਸ ਵਾਰ ਕੈਪਟਨ ਸਰਕਾਰ ਨੇ ਸ਼ਰਾਬ ਦਾ ਕੋਟਾ ਘਟਾਇਆ ਜਦਕਿ ਪਿਛਲੀ ਅਕਾਲੀ-ਭਾਜਪਾ ਸਰਕਾਰ ਇਸ ਨੂੰ ਹਰ ਸਾਲ ਵਧਾਉਂਦੀ ਆ ਰਹੀ ਸੀ। ਸਾਨੂੰ ਹੋਰ ਸਾਧਨਾਂ ਰਾਹੀਂ ਪੈਸੇ ਕਮਾਉਣ ਦੇ ਢੰਗ ਲੱਭਣੇ ਪੈਣਗੇ।

Share:

Facebook
Twitter
Pinterest
LinkedIn
matrimonail-ads
On Key

Related Posts

ਸਰੀ ਮੇਅਰ ਬਰੈਂਡਾ ਲੌਕ ਨੇ ਜਬਰਨ ਵਸੂਲੀ ਸੰਕਟ ਨਾਲ ਨਜਿੱਠਣ ਲਈ ਰਾਸ਼ਟਰੀ ਐਮਰਜੈਂਸੀ ਐਲਾਨਣ ਦੀ ਮੰਗ ਕੀਤੀ

ਸਰੀ, ਬੀ.ਸੀ. – ਮੇਅਰ ਬਰੈਂਡਾ ਲੌਕ ਨੇ ਫੈਡਰਲ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੀ ਅਗਵਾਈ ਅਧੀਨ ਕੈਨੇਡਾ ਵਿੱਚ ਭਾਈਚਾਰਿਆਂ ਨੂੰ ਪ੍ਰਭਾਵਤ ਕਰਨ ਵਾਲੇ ਜਬਰਨ ਵਸੂਲੀ

ਸਰੀ ਦੇ ਮੇਅਰ ਬਰੈਂਡਾ ਲੌਕ ਨੇ ਜਬਰੀ ਵਸੂਲੀ ਸੰਕਟ ਨਾਲ ਨਜਿੱਠਣ ਲਈ ਰਾਸ਼ਟਰੀ ਕਮਿਸ਼ਨਰ ਦੀ ਮੰਗ ਕੀਤੀ

ਸਰੀ, ਬੀ.ਸੀ. – ਮੇਅਰ ਬਰੈਂਡਾ ਲੌਕ, ਫੈਡਰਲ ਸਰਕਾਰ ਨੂੰ ਦੇਸ਼ ਭਰ ਵਿੱਚ ਵਾਪਰ ਰਹੀਆਂ ਵਸੂਲੀ ਅਤੇ ਤਸ਼ੱਦਦ ਦੀਆਂ ਘਟਨਾਵਾਂ, ਜੋ ਸਰੀ ਵਸਨੀਕਾਂ, ਕਾਰੋਬਾਰ ਮਾਲਕਾਂ ਅਤੇ  ਭਾਈਚਾਰੇ ਨੂੰ ਨਿਸ਼ਾਨਾ ਬਣਾ

Elevate-Visual-Studios
Select your stuff
Categories
Get The Latest Updates

Subscribe To Our Weekly Newsletter

No spam, notifications only about new products, updates.