ਔਰਤਾਂ ਨੂੰ ਸਿਆਸਤ ‘ਚ ਲਿਆਉਣ ਲਈ ਵੱਡੀ ਤਬਦੀਲੀ ਦੀ ਲੋੜ:ਟਰੂਡੋ

ਓਟਾਵਾ :6 ਹਫਤੇ ਦੀਆਂ ਸਰਦ ਰੁੱਤ ਦੀਆਂ ਛੁੱਟੀਆਂ ਤੋਂ ਬਾਅਦ ਸੋਮਵਾਰ ਤੋਂ ਸ਼ੁਰੂ ਹੋਣ ਜਾ ਰਹੀ ਸੰਸਦ ਦੀ ਕਾਰਵਾਈ ਤੋਂ 1 ਦਿਨ ਪਹਿਲਾਂ ਐਤਵਾਰ ਨੂੰ ਆਪਣੇ ਪਾਰਟੀ ਕਾਕਸ ਨਾਲ ਮੀਟਿੰਗ ਮੌਕੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਆਖਿਆ ਕਿ ਜਿਨ੍ਹਾਂ ਦੇ ਹੱਥ ‘ਚ ਸੱਤਾ ਹੁੰਦੀ ਹੈ ਉਨ੍ਹਾਂ ਦੇ ਗਲਤ ਵਿਵਹਾਰ ਨੂੰ ਦਰੁਸਤ ਕਰਨਾ ਅਤੇ ਕੌਮਾਂਤਰੀ ਟਰੇਡ ਅਗਰੀਮੈਂਟ ਆਦਿ ਬਹਿਤਰ ਮੁਲਕ ਸਿਰਜਣ ਲਈ ਬੇਹੱਦ ਜ਼ਰੂਰੀ ਤੱਤ ਹਨ।
ਟਰੂਡੋ ਨੇ ਲਿਬਰਲ ਐੈੱਮ. ਪੀਜ਼. ਨੂੰ ਸੰਬੋਧਨ ਕਰਦਿਆ ਆਖਿਆ ਕਿ ਵਧੇਰੇ ਔਰਤਾਂ ਸਿਆਸਤ ‘ਚ ਦਾਖਲ ਹੋ ਸਕਣ ਇਸ ਲਈ ਸਾਨੂੰ ਉਨ੍ਹਾਂ ਨੂੰ ਹੱਲਾਸ਼ੇਰੀ ਦੇਣ ਲਈ ਤਬਦੀਲੀ ਲਿਆਉਣ ਦੀ ਲੋੜ ਹੈ। ਟਰੂਡੋ ਨੇ ਆਖਿਆ ਕਿ ਵੱਧ ਤੋਂ ਵੱਧ ਮਹਿਲਾਂਵਾਂ ਨੂੰ ਸਿਆਸਤ ਦੇ ਪਿੜ ‘ਚ ਦਾਖਲ ਹੋਣਾ ਚਾਹੀਦਾ ਹੈ ਅਤੇ ਸਿਆਸਤ ਦੀ ਨੁਹਾਰ ਬਦਲਣ ਨਾਲ ਅਸੀਂ ਬਹਿਤਰ ਦੇਸ਼ ਸਿਰਜ ਸਕਦੇ ਹਾਂ। ਉਨ੍ਹਾਂ ਆਖਿਆ ਕਿ ਜਿਨਸੀ ਤੌਰ ‘ਤੇ ਕਿਸੇ ਨੂੰ ਤੰਗ ਪਰੇਸ਼ਾਨ ਕੀਤਾ ਜਾਣਾ ਇਕ ਵੱਡੀ ਸਮੱਸਿਆ ਹੈ ਅਤੇ ਇਸ ਨੂੰ ਕਿਸੇ ਵੀ ਹਾਲ ਸਵੀਕਾਰ ਨਹੀਂ ਕੀਤਾ ਜਾ ਸਕਦਾ।
ਟਰੂਡੋ ਵੱਲੋਂ ਇਹ ਟਿੱਪਣੀਆਂ ਉਦੋਂ ਆਈਆਂ ਜਦੋਂ ਔਰਤਾਂ ਵੱਲੋਂ ਆਪਣੇ ਨਾਲ ਹੋਏ ਗਲਤ ਜਿਨਸੀ ਵਿਵਹਾਰ ਦੀ ਆਵਾਜ਼ ਉਠਾਈ ਗਈ ਅਤੇ ਇਸ ਮਗਰੋਂ ਓਨਟਾਰੀਓ ਅਤੇ ਨੋਵਾ ਸਕੋਸ਼ੀਆ ਦੇ ਪ੍ਰੋਗਰੈਸਿਵ ਕੰਜ਼ਰਵੇਟਿਵ ਆਗੂਆਂ ਵੱਲੋਂ ਅਸਤੀਫੇ ਦੇ ਦਿੱਤੇ ਗਏ। ਇਸ ਮੀਟਿੰਗ ‘ਚ ਟਰੂਡੋ ਦੇ ਸਾਬਕਾ ਸਪੋਰਟਸ ਐਂਡ ਪਰਸਨਜ਼ ‘ਚ ਡਿਸਐਬਿਲਿਟੀਜ਼ ਮੰਤਰੀ ਕੈਂਟ ਹੈਅਰ ਨੇ ਵੀ ਹਿੱਸਾ ਨਹੀਂ ਲਿਆ ਕਿਉਂਕਿ ਉਨ੍ਹਾਂ ‘ਤੇ ਵੀ ਜਿਨਸੀ ਸ਼ੋਸ਼ਣ ਦਾ ਦੋਸ਼ ਲੱਗਿਆ ਸੀ ਅਤੇ ਉਨ੍ਹਾਂ ਵੀ ਪਿਛਲੇ ਹਫਤੇ ਅਸਤੀਫਾ ਦੇ ਦਿੱਤਾ।

Share:

Facebook
Twitter
Pinterest
LinkedIn
matrimonail-ads
On Key

Related Posts

ਪੱਛਮੀ ਕੈਨੇਡਾ ਦਾ ਪਹਿਲਾ ਜੰਪਸਟਾਰਟ ਕਮਿਊਨਿਟੀ ਸੌਕਰ ਪਿੱਚ ਸਰੀ ਵਿੱਚ ਖੁੱਲ੍ਹਿਆ

ਸਰੀ, ਬੀ.ਸੀ. – ਸਿਟੀ ਆਫ਼ ਸਰੀ ਨੂੰ ਗਿਲਡਫੋਰਡ ਹਾਈਟਸ ਪਾਰਕ ਵਿੱਚ ਪੱਛਮੀ ਕੈਨੇਡਾ ਦੇ ਪਹਿਲੇ ਜੰਪਸਟਾਰਟ ਕਮਿਊਨਿਟੀ ਸੌਕਰ ਪਿੱਚ ਦੀ ਸ਼ੁਰੂਆਤ ਕਰਨ ‘ਤੇ ਮਾਣ ਹੈ। ਕੈਨੇਡੀਅਨ

ਸਰੀ ਫਿਊਜ਼ਨ ਫ਼ੈਸਟੀਵਲ 18-19 ਜੁਲਾਈ ਨੂੰ ਫੁੱਟਬਾਲ ਥੀਮ ਨਾਲ ਵਾਪਸ ਆ ਰਿਹਾ

50 ਤੋਂ ਵੱਧ ਪਵੇਲੀਅਨ, ਗਾਇਕ ਕੁਲਵਿੰਦਰ ਬਿੱਲਾ ਸਮੇਤ ਕਈ ਚੋਟੀ ਦੇ ਕਲਾਕਾਰ ਇਸ ਮੁਫ਼ਤ ਮੇਲੇ ਨੂੰ ਚਾਰ ਚੰਦ ਲਾਉਣਗੇ ਸਰੀ, ਬੀ.ਸੀ. – ਸਰੀ ਫਿਊਜ਼ਨ ਫ਼ੈਸਟੀਵਲ 18 ਅਤੇ 19 ਜੁਲਾਈ ਨੂੰ ਹਾਲੈਂਡ ਪਾਰਕ ਵਿੱਚ

ਸਰੀ ਨੇ ਪਾਣੀ ਦੀਆਂ ਪਾਬੰਦੀਆਂ ਵਿੱਚ ਲਚਕਤਾ ਵਧਾਉਣ ਲਈ ਬਾਇਲਾਅ ਵਿਚ ਸੋਧ ਕੀਤੀ

ਸਰੀ, ਬੀ.ਸੀ. – ਸੋਮਵਾਰ ਨੂੰ ਕੌਂਸਲ ਨੇ ਸਰੀ ਦੇ ਪੀਣ ਵਾਲੇ ਪਾਣੀ ਦੀ ਸੰਭਾਲ ਯੋਜਨਾ (Drinking Water Conservation Plan) ਸਬੰਧੀ ਬਾਇਲਾਅ ਵਿੱਚ ਸੋਧਾਂ ਮਨਜ਼ੂਰ ਕੀਤੀਆਂ, ਤਾਂ ਜੋ ਪਾਣੀ ਸੰਭਾਲ

Elevate-Visual-Studios
Online-Marketing-Strategies-ad405-350
Get The Latest Updates

Subscribe To Our Weekly Newsletter

No spam, notifications only about new products, updates.