Ad-Time-For-Vacation.png

ਔਰੰਗਾਬਾਦ ਵਿਚ ਫ਼ਿਰਕੂ ਫ਼ਸਾਦ ਮਗਰੋਂ ਕਰਫ਼ਿਊ, ਅੱਗਜ਼ਨੀ, ਪੱਥਰਬਾਜ਼ੀ

ਔਰੰਗਾਬਾਦ,: ਬਿਹਾਰ ਦੇ ਔਰੰਗਾਬਾਦ ਜ਼ਿਲ੍ਹੇ ਵਿਚ ਜਲੂਸ ਦੌਰਾਨ ਬਦਮਾਸ਼ਾਂ ਨੇ ਕਾਫ਼ੀ ਤਰਥੱਲੀ ਮਚਾਈ। ਬਦਮਾਸ਼ਾਂ ਨੇ ਕਰੀਬ 30 ਦੁਕਾਨਾਂ ਨੂੰ ਅੱਗ ਦੇ ਹਵਾਲੇ ਕਰ ਦਿਤਾ। ਦੋ ਧੜਿਆਂ ਵਿਚ ਝੜਪ ਕਾਰਨ ਭੜਕੀ ਹਿੰਸਾ ਮਗਰੋਂ ਜ਼ਿਲ੍ਹੇ ਵਿਚ ਕਰਫ਼ੀਊ ਲਾ ਦਿਤਾ ਗਿਆ ਹੈ। ਦੰਗਾਕਾਰੀਆਂ ਨੂੰ ਵੇਖਦਿਆਂ ਹੀ ਗੋਲੀ ਮਾਰਨ ਦੇ ਹੁਕਮ ਦਿਤੇ ਗਏ ਹਨ। ਪ੍ਰਸ਼ਾਸਨ ਦਾ ਕਹਿਣਾ ਹੈ ਕਿ ਹਾਲਾਤ ਤਣਾਅਪੂਰਨ ਹੈ ਪਰ ਕੰਟਰੋਲ ਵਿਚ ਹੈ। ਪੁਲਿਸ ਦੇ ਜਵਾਨ ਮੌਕੇ ‘ਤੇ ਡਟੇ ਹੋਏ ਹਨ।ਰਾਮਨੌਮੀ ਮੌਕੇ ਸ਼ੋਭਾ ਯਾਤਰਾ ਕੱਢੇ ਜਾਣ ਦੌਰਾਨ ਦੋ ਧੜਿਆਂ ਵਿਚ ਲੜਾਈ ਹੋ ਗਈ ਸੀ। ਦੋਹਾਂ ਧੜਿਆਂ ਵਿਚ ਪੱਥਰਬਾਜ਼ੀ ਹੋਈ ਤੇ ਇਕ ਧਿਰ ਨੇ ਕਈ ਦੁਕਾਨਾਂ ਨੂੰ ਅੱਗ ਲਾ ਦਿਤੀ। ਦੋ ਦਰਜਨ ਤੋਂ ਵੱਧ ਗੱਡੀਆਂ ਫੂਕ ਦਿਤੀਆਂ ਗਈਆਂ। ਅੱਗ ਨਾਲ ਲੱਖਾਂ ਰੁਪਏ ਦਾ ਨੁਕਸਾਨ ਹੋ ਗਿਆ ਹੈ। ਪੁਲਿਸ ਦੇ ਕਈ ਜਵਾਨ ਵੀ ਜ਼ਖ਼ਮੀ ਹੋਏ ਹਨ। ਝੜਪਾਂ ਵਿਚ ਦੋ ਜਣੇ ਜ਼ਖ਼ਮੀ ਹੋ ਗਏ।

Share:

Facebook
Twitter
Pinterest
LinkedIn
matrimonail-ads
On Key

Related Posts

ਖੇਡ ਟੂਰਿਜ਼ਮ ਤੋਂ ਇਸ ਤਿਮਾਹੀ ‘ਚ ਸਿਟੀ ਨੂੰ 8 ਮਿਲੀਅਨ ਡਾਲਰ ਦੇ ਆਰਥਿਕ ਲਾਭ ਦੀ ਉਮੀਦ

ਇਸ ਬਸੰਤ ਸਰੀ ਖੇਡ ਸਮਾਗਮਾਂ ‘ਚ 9,000 ਤੋਂ ਵੱਧ ਖਿਡਾਰੀਆਂ ਦੀ ਮੇਜ਼ਬਾਨੀ ਕਰੇਗਾ ਸਰੀ, ਬੀ.ਸੀ. – ਸਰੀ ਇਸ ਬਸੰਤ ਵਿੱਚ ਅੱਠ ਖੇਡ ਟੂਰਨਾਮੈਂਟਾਂ ਵਿੱਚ ਔਸਤਨ 9,300 ਤੋਂ ਵੱਧ ਖਿਡਾਰੀਆਂ ਦਾ ਸਵਾਗਤ

ਪੰਜਾਬੀ ਲਿਖਾਰੀ ਸਭਾ ਸਿਆਟਲ (ਰਜਿਸਟਰਡ) ਦੀ ਪੁਸਤਕ “ਕਲਮੀ ਰਮਜ਼ਾਂ-4” ਲੋਕ ਅਰਪਣ

ਸਰੀ (ਕੈਨੇਡਾ):-ਬੀਤੇ ਐਤਵਾਰ, ਪੰਜਾਬ ਭਵਨ ਸਰੀ (ਕੈਨੇਡਾ) ਵਿਖੇ ਸਾਹਿਤ ਸਭਾ ਸਰੀ ਦੇ ਇੱਕ ਵਿਸ਼ੇਸ਼ ਸਮਾਗਮ ਦੌਰਾਨ ਸਾਹਿਤ ਪ੍ਰੇਮੀਆਂ ਦੇ ਭਰਵੇਂ ਇਕੱਠ ਵਿੱਚ, ਪੰਜਾਬੀ ਲਿਖਾਰੀ ਸਭਾ

Elevate-Visual-Studios
Select your stuff
Categories
Get The Latest Updates

Subscribe To Our Weekly Newsletter

No spam, notifications only about new products, updates.