ਕਦੇ ਵੀ ਹਾਂ ‘ਚ ਨਾ ਦਿਓ, ਇਸ ਫੋਨ ਕਾਲ ਦਾ ਜਵਾਬ, ਪੈ ਸਕਦੇ ਹੋ ਵੱਡੀ ਮੁਸੀਬਤ ‘ਚ

ਟੋਰਾਂਟੋ— ਜੇਕਰ ਤੁਸੀਂ ਤੁਹਾਨੂੰ ਕੋਈ ਕਾਲ ਆਉਂਦੀ ਹੈ ਅਤੇ ਉਸ ‘ਤੇ ਤੁਹਾਨੂੰ ਪੁੱਛਿਆ ਜਾਂਦਾ ਹੈ ਕਿ ‘ਕੈਨ ਯੂ ਹੀਅਰ ਮੀ’ (ਕੀ ਤੁਸੀਂ ਮੈਨੂੰ ਸੁਣ ਸਕਦੇ ਹੋ) ਤਾਂ ਇਸ ਦਾ ਜਵਾਬ ਕਦੇ ਵੀ ‘ਹਾਂ’ ਵਿਚ ਨਾ ਦਿਓ। ਤੁਹਾਡੇ ਇਸ ਜਵਾਬ ਨੂੰ ਕਿਸੇ ਪ੍ਰੋਡਕਟ ਨੂੰ ਖਰੀਦਣ ਲਈ ਤੁਹਾਡੀ ਸਹਿਮਤੀ ਦੇ ਤੌਰ ‘ਤੇ ਵਰਤਿਆ ਜਾ ਸਕਦਾ ਹੈ ਅਤੇ ਤੁਹਾਡੇ ਤੋਂ ਇਸ ਲਈ ਪੈਸਿਆਂ ਦੀ ਮੰਗ ਕੀਤੀ ਜਾ ਸਕਦੀ ਹੈ। ਇਨਕਾਰ ਕੀਤੇ ਜਾਣ ‘ਤੇ ਸਬੂਤ ਵਜੋਂ ਤੁਹਾਡੇ ਵੱਲੋਂ ਕੀਤੀ ਗਈ ‘ਹਾਂ’ ਦੀ ਆਵਾਜ਼ ਨੂੰ ਤੁਹਾਡੇ ਖਿਲਾਫ ਵਰਤਿਆ ਜਾ ਸਕਦਾ ਹੈ। ਅਸਲ ਵਿਚ ਅਮਰੀਕਾ ਵਿਚ ਇਸ ਤਰ੍ਹਾਂ ਦੇ ਕਈ ਮਾਮਲੇ ਸਾਹਮਣੇ ਆਏ ਹਨ, ਜਿਸ ਵਿਚ ਇਸ ਤਰ੍ਹਾਂ ਦੀ ਘਪਲੇਬਾਜ਼ੀ ਕੀਤੀ ਗਈ। ਅਸਲ ਵਿਚ ਇਹ ਲੋਕ ਤੁਹਾਡੀ ਨਿੱਜੀ ਜਾਣਕਾਰੀ , ਜਿਵੇਂ ਕਿ ਕਰੈਡਿਟ ਕਾਰਡ ਨੰਬਰ ਅਤੇ ਹੋਰ ਜਾਣਕਾਰੀ ਪਹਿਲਾਂ ਹੀ ਹਾਸਲ ਕਰ ਚੁੱਕੇ ਹੁੰਦੇ ਹਨ ਅਤੇ ਤੁਹਾਡੀ ਇਕ ‘ਹਾਂ’ ਇਨ੍ਹਾਂ ਦਾ ਕੰਮ ਹੋਰ ਸੌਖਾ ਕਰ ਦਿੰਦੀ ਹੈ।

ਅਮਰੀਕੀ ਫੈਡਰਲ ਵਪਾਰ ਕਮਿਸ਼ਨ ਨੇ ਲੋਕਾਂ ਨੂੰ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਕਿਸੇ ਨੂੰ ਵੀ ਫੋਨ ‘ਤੇ ਆਪਣੀ ਨਿੱਜੀ ਜਾਣਕਾਰੀ ਨਾ ਦਿਓ। ਫਿਲਹਾਲ ਅਜੇ ਤੱਕ ਇਹ ਮਾਮਲੇ ਅਮਰੀਕਾ ਵਿਚ ਹੀ ਸਾਹਮਣੇ ਆਏ ਹਨ ਅਤੇ ਕੈਨੇਡਾ ਵਿਚ ਇਸ ਤਰ੍ਹਾਂ ਦੇ ਮਾਮਲੇ ਸਾਹਮਣੇ ਨਹੀਂ ਆਏ ਹਨ ਪਰ ਕੈਨੇਡਾ ਵਾਸੀਆਂ ਨੂੰ ਵੀ ਹਦਾਇਤ ਕੀਤੀ ਗਈ ਹੈ ਕਿ ਉਹ ਇਸ ਤਰ੍ਹਾਂ ਦੀਆਂ ਫੋਨ ਕਾਲਜ਼ ਤੋਂ ਬਚ ਕੇ ਰਹਿਣ ਅਤੇ ਸਾਵਧਾਨੀ ਨਾਲ ਇਨ੍ਹਾਂ ਦਾ ਜਵਾਬ ਦੇਣ।

Share:

Facebook
Twitter
Pinterest
LinkedIn
matrimonail-ads
On Key

Related Posts

ਪ੍ਰਸਿੱਧ ਨਾਵਲਕਾਰ ਜਰਨੈਲ ਸਿੰਘ ਸੇਖਾ ਦਾ 93ਵਾਂ ਜਨਮ ਦਿਨ ਸਾਹਿਤਕ ਮਿਲਣੀ ਵਜੋਂ ਮਨਾਇਆ

ਪ੍ਰਸਿੱਧ ਨਾਵਲਕਾਰ ਜਰਨੈਲ ਸਿੰਘ ਸੇਖਾ ਦਾ 93ਵਾਂ ਜਨਮ ਦਿਨ ਸਾਹਿਤਕ ਮਿਲਣੀ ਵਜੋਂ ਮਨਾਇਆ ਸਰੀ, 8 ਅਗਸਤ (ਹਰਦਮ ਮਾਨ)- ਵੈਨਕੂਵਰ ਵਿਚਾਰ ਮੰਚ ਅਤੇ ਗ਼ਜ਼ਲ ਮੰਚ ਸਰੀ ਵੱਲੋਂ ਪ੍ਰਸਿੱਧ ਪੰਜਾਬੀ ਨਾਵਲਕਾਰ

ਡਾ. ਗੁਰਨਾਮ ਸਿੰਘ ‘ਸ਼੍ਰੋਮਣੀ ਕੀਰਤਨੀਆ ਐਵਾਰਡ’ ਨਾਲ ਸਨਮਾਨਿਤ

ਡਾ. ਗੁਰਦੇਵ ਸਿੰਘ ਜਨਰਲ ਸਕੱਤਰ, ਗੁਰਮਤਿ ਸੰਗੀਤ ਫਾਊਂਡੇਸ਼ਨ ਪਟਿਆਲਾ। ਗੁਰਮਤਿ ਸੰਗੀਤ ਦੀ ਰਾਗ-ਆਧਾਰਿਤ ਪਰੰਪਰਾ ਨੂੰ ਸੰਭਾਲਣ, ਇਸ ਦੀ ਖੋਜ ਅਤੇ ਸਿੱਖਿਆ ਨੂੰ ਅਕਾਦਮਿਕ ਪੱਧਰ ’ਤੇ

ਸਰੀ ਦਾ ਟੈਮੇਨਾਵਿਸ ਪਾਰਕ ਬਣਿਆ ਕੈਨੇਡਾ ਦਾ ਪਹਿਲਾ ਪਾਣੀ-ਅਧਾਰਿਤ ਤਿੰਨ ਫੀਲਡ ਹਾਕੀ ਮੈਦਾਨਾਂ ਵਾਲਾ ਕੰਪਲੈਕਸ

ਸਰੀ, ਬੀ.ਸੀ. – ਸਿਟੀ ਕੌਂਸਲ ਨੇ ਟੈਮੇਨਾਵਿਸ ਪਾਰਕ ਵਿੱਚ ਤੀਜੇ ਪਾਣੀ-ਅਧਾਰਿਤ ਸਿੰਥੈਟਿਕ ਟਰਫ਼ ਫੀਲਡ ਦਾ ਨਿਰਮਾਣ ਮੁਕੰਮਲ ਹੋਣ ਦਾ ਜਸ਼ਨ ਮਨਾਇਆ। ਇਸ ਨਾਲ ਇਹ ਕੈਨੇਡਾ ਦਾ ਇਕੱਲਾ ਫੀਲਡ

Elevate-Visual-Studios
Online-Marketing-Strategies-ad405-350
Get The Latest Updates

Subscribe To Our Weekly Newsletter

No spam, notifications only about new products, updates.