ਕਮਲਨਾਥ ਦੀ ਨਿਯੁਕਤੀ ਕਰਕੇ ਸਿੱਖਾਂ ਦੇ ਜ਼ਖ਼ਮਾਂ ਉੱਤੇ ਲੂਣ ਛਿੜਕਿਆ:ਬੈਂਸ

ਲੁਧਿਆਣਾ:-ਕਾਂਗਰਸ ਪਾਰਟੀ ਵੱਲੋਂ ਕਮਲਨਾਥ ਨੂੰ ਪੰਜਾਬ ਮਾਮਲਿਆਂ ਦਾ ਇੰਚਾਰਜ ਨਿਯੁਕਤ ਕੀਤੇ ਜਾਣਾ ਸਿੱਖਾਂ ਦੇ ਜ਼ਖ਼ਮਾਂ ਉੱਤੇ ਲੂਣ ਪਾਉਣ ਦੇ ਬਰਾਬਰ ਹੈ। ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਟੀਮ ਇਨਸਾਫ਼ ਦੇ ਮੁਖੀ ਅਤੇ ਆਜ਼ਾਦ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਬਰੋਟਾ ਰੋਡ’ਤੇ ਰੱਖੇ ਸਮਾਗਮ ਨੂੰ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਵੱਖ-ਵੱਖ ਜਾਂਚ ਕਮਿਸ਼ਨਾਂ ਦੀ ਰਿਪੋਰਟ ਮੁਤਾਬਿਕ ਕਮਲਨਾਥ ਨੂੰ ਸਿੱਖ ਕਤਲੇਆਮ ਦਾ ਦੋਸ਼ੀ ਪਾਇਆ ਜਾ ਚੁੱਕਾ ਹੈ, ਇੱਥੋਂ ਤੱਕ ਕਿ ਨਾਨਾਵਤੀ ਕਮਿਸ਼ਨ ਦੀ ਰਿਪੋਰਟ ਵਿੱਚ ਮੁਖਤਿਆਰ ਸਿੰਘ ਨਾਂ ਦੇ ਇੱਕ ਵਿਅਕਤੀ ਦੀ ਗਵਾਹੀ ਵੀ ਸ਼ਾਮਲ ਹੈ ਜਿਸ ਨੇ ਇੱਕ ਗੁਰਦੁਆਰਾ ਸਾਹਿਬ ਨੂੰ ਢਾਹੁਣ ਲਈ ਪਹੁੰਚੀ ਭੀੜ ਦੀ ਅਗਵਾਈ ਕਰਦਿਆਂ ਕਮਲਨਾਥ ਨੂੰ ਵੇਖਿਆ ਸੀ, ਜਿਸ ਹਮਲੇ ਵਿੱਚ ਕਈ ਸਿੱਖ ਜਿਊਂਦੇ ਸਾੜ ਦਿੱਤੇ ਗਏ ਸਨ। ਵਿਧਾਇਕ ਬੈਂਸ ਨੇ ਕਿਹਾ ਕਿ ਸਿੱਖ ਵਿਰੋਧੀ ਭੂਮਿਕਾ ਨਿਭਾ ਚੁੱਕੇ ਇਸ ਨੇਤਾ ਨੂੰ ਪੰਜਾਬ ਵਿੱਚ ਭੇਜ ਕੇ ਕਾਂਗਰਸ ਨੇ ਉਨ੍ਹਾਂ ਸਿੱਖਾਂ ਦੇ ਜ਼ਖਮਾਂ ਨੂੰ ਮੁੜ ਕੁਰੇਦਿਆ ਹੈ ਜੋ 32 ਸਾਲ ਤੋਂ ਇਨਸਾਫ਼ ਲਈ ਦਰ ਦਰ ਦੀਆਂ ਠੋਕਰਾਂ ਖਾ ਰਹੇ ਹਨ। ਅਜਿਹੇ ਦੋਸ਼ੀਆਂ ਨੂੰ ਸਜ਼ਾ ਦੇਣ ਜਾਂ ਆਪਣੇ ਗੁਨਾਹਾਂ ‘ਤੇ ਅਫਸੋਸ ਜ਼ਾਹਰ ਕਰਨ ਦੀ ਬਜਾਏ , ਉੱਚ ਅਹੁਦੇ ਨਾਲ ਨਿਵਾਜ਼ ਕੇ ਕਾਂਗਰਸ ਨੇ ਸਿੱਖਾਂ ਦੇ ਜ਼ਖ਼ਮਾਂ ਉੱਤੇ ਲੂਣ ਪਾਇਆ ਹੈ ਜਿਸ ਲਈ ਕਾਂਗਰਸ ਪਾਰਟੀ ਨੂੰ ਮੁਆਫ ਨਹੀਂ ਕੀਤਾ ਜਾ ਸਕਦਾ।

ਆਲ ਇੰਡੀਆ ਕਾਂਗਰਸ ਵੱਲੋਂ ਕਾਂਗਰਸੀ ਆਗੂ ਕਮਲਨਾਥ ਨੂੰ ਪੰਜਾਬ ਦਾ ਇੰਚਾਰਜ ਬਣਾਉਣ ‘ਤੇ ਦੰਗਾ ਪੀੜਤਾਂ ਨੇ ਸਖ਼ਤ ਵਿਰੋਧ ਜ਼ਾਹਰ ਕੀਤਾ ਹੈ। ਇਸ ਸਬੰਧੀ ਅੱਜ 1984 ਸਿੱਖ ਕਤਲੇਆਮ ਦੰਗਾ ਪੀੜਤ ਵੇਲਫੇਅਰ ਸੁਸਾਇਟੀ ਨੇ ਪੱਤਰਕਾਰ ਮਿਲਣੀ ਕਰਕੇ ਕਾਂਗਰਸ ਨੂੰ ਸਿੱਖਾਂ ਦੀ ਵਿਰੋਧੀ ਪਾਰਟੀ ਕਰਾਰ ਦਿੱਤਾ। ਸੁਸਾਇਟੀ ਨੇ ਦਾਅਵਾ ਕੀਤਾ ਕਿ ਕਾਂਗਰਸ ਇਹ ਸਭ ਕੁੱਝ ਜਾਣਬੁੱਝ ਕੇ ਕਰ ਰਹੀ ਹੈ, ਤਾਂ ਕਿ ਸਿੱਖਾਂ ਦੇ ਜ਼ਖਮਾਂ ਉਤੇ ਨਮਕ ਛੜਕਿਆ ਜਾ ਸਕੇ।

ਦੁਗਰੀ ਦੰਗਾ ਪੀੜਤ ਸੁਸਾਇਟੀ ਵਿੱਚ ਪੱਤਰਕਾਰ ਮਿਲਣੀ ਕਰਦਿਆਂ ਸੁਰਜੀਤ ਸਿੰਘ ਅਤੇ ਬੀਬੀ ਗੁਰਦੀਪ ਕੌਰ ਨੇ ਕਿਹਾ ਕਿ ਕਮਲਨਾਥ ਦਾ ਨਾਂ ਸਿੱਖ ਦੰਗਾ ਕਾਰੀਆਂ ਵਿੱਚ ਹੈ। ਜਿਸ ਨੇ ਸਿੱਖਾਂ ਦੇ ਕਤਲੇਆਮ ਵਿੱਚ ਮੁਲਜ਼ਮਾ ਦਾ ਸਾਥ ਦਿੱਤਾ ਸੀ।

Share:

Facebook
Twitter
Pinterest
LinkedIn
matrimonail-ads
On Key

Related Posts

ਮੇਅਰ ਬਰੈਂਡਾ ਲੌਕ ਦਾ ਫਲੀਟਵੁੱਡ ਇਸਲਾਮਿਕ ਸੈਂਟਰ ਦੀ ਭੰਨਤੋੜ ਬਾਰੇ ਬਿਆਨ

ਫਲੀਟਵੁੱਡ ਇਸਲਾਮਿਕ ਸੈਂਟਰ ਵਿੱਚ ਰਿਪੋਰਟ ਕੀਤੇ ਗਏ ਨਫ਼ਰਤ ਭਰੇ ਸੁਨੇਹੇ ਅਤੇ ਧਮਕੀਆਂ ਬਹੁਤ ਹੀ ਅਪਮਾਨਜਨਕ ਅਤੇ ਦਿਲ ਦੁਖਾਉਣ ਵਾਲੀਆਂ ਹਨ। ਕਿਸੇ ਵਿਅਕਤੀ ਨੂੰ ਉਸਦੇ ਧਰਮ

ਮੇਅਰ ਬਰੈਂਡਾ ਲੌਕ ਦਾ ਸਰੀ ਪੁਲਿਸ ਬੋਰਡ ਅਤੇ ਸਰੀ ਪੁਲਿਸ ਯੂਨੀਅਨ ਵਿਚਕਾਰ ਹੋਏ ਸਮਝੌਤੇ ਬਾਰੇ ਬਿਆਨ

ਮੈਨੂੰ ਖ਼ੁਸ਼ੀ ਹੈ ਕਿ ਸਰੀ ਪੁਲਿਸ ਬੋਰਡ ਅਤੇ ਸਰੀ ਪੁਲਿਸ ਯੂਨੀਅਨ ਇੱਕ ਨਵੇਂ ਚਾਰ ਸਾਲਾਂ ਦੇ ਸਮਝੌਤੇ ‘ਤੇ ਪਹੁੰਚ ਗਏ ਹਨ। ਇਹ ਸਮਝੌਤਾ ਸਰੀ ਨੂੰ

ਸਰੀ ਸਿਟੀ ਵੱਲੋਂ ਤਿੰਨ ਨਵੇਂ ਨੇਬਰਹੁੱਡ ਪਾਰਕਾਂ ਲਈ 7.9 ਮਿਲੀਅਨ ਡਾਲਰ ਦਾ ਨਿਵੇਸ਼ – ਪਹਿਲੇ ਪਾਰਕ ਦੀ ਉਸਾਰੀ ਦਾ ਕੰਮ ਸ਼ੁਰੂ

ਸਰੀ, ਬੀ.ਸੀ. – ਸਿਟੀ ਆਫ਼ ਸਰੀ ਨੇ ਸਾਊਥ ਨਿਊਟਨ ਵਿੱਚ ਐਕੋਰਨ ਪਾਰਕ (Acorn Park) ਦੀ ਉਸਾਰੀ ਦਾ ਕੰਮ ਸ਼ੁਰੂ ਕਰ ਦਿੱਤਾ ਹੈ। ਇਹ ਤਿੰਨ ਨਵੇਂ ਨੇਬਰਹੁੱਡ ਪਾਰਕਾਂ

Online-Marketing-Strategies-ad405-350
Get The Latest Updates

Subscribe To Our Weekly Newsletter

No spam, notifications only about new products, updates.