ਬੈਂਗਲੁਰੂ— ਭਾਜਪਾ ਦੀ ਪਰਿਵਰਤਨ ਯਾਤਰਾ ‘ਚ ਭਾਗ ਲੈਣ ਬੈਂਗਲੁਰੂ ਪੁੱਜੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਕਾਂਗਰਸ ‘ਤੇ ਨਿਸ਼ਾਨਾ ਵਿੰਨ੍ਹਿਆ। ਯੋਗੀ ਨੇ ਕਾਂਗਰਸ ‘ਤੇ ਵੰਡ ਪਾਉਣ ਦੀ ਸਿਆਸਤ ਕਰਨ ਦਾ ਦੋਸ਼ ਲਾਉਂਦੇ ਹੋਏ ਤਿੰਨ ਤਲਾਕ ਬਿੱਲ ਦਾ ਵੀ ਜ਼ਿਕਰ ਕੀਤਾ। ਯੋਗੀ ਨੇ ਕਿਹਾ ਕਿ ਤਿੰਨ ਤਲਾਕ ਬਿੱਲ ‘ਤੇ ਵੀ ਕਾਂਗਰਸ ਦਾ ਮਤ ਸਪੱਸ਼ਟ ਨਹੀਂ ਹੈ।
ਰੈਲੀ ‘ਚ ਉਨ੍ਹਾਂ ਨੇ ਲੋਕਾਂ ਨੂੰ ਯਾਦ ਕਰਵਾਇਆ ਕਿ ਕਰਨਾਟਕ ‘ਚ ਜਨਮੇ ਹਨੂੰਮਾਨ ਨੇ ਮਾਤਾ ਸੀਤਾ ਦੀ ਮੁਕਤੀ ਲਈ ਪ੍ਰਭੂ ਸ਼੍ਰੀ ਰਾਮ ਦੀ ਮਦਦ ਕੀਤੀ ਸੀ। ਹੁਣ ਭਾਜਪਾ ਦੀ ਜਿੱਤ ਲਈ ਉੱਤਰ ਅਤੇ ਦੱਖਣ ਨੂੰ ਇਕੱਠੇ ਹੋਣਾ ਪਵੇਗਾ। ਯੋਗੀ ਨੇ ਕਿਹਾ ਕਿ ਭਾਜਪਾ ਵਿਕਾਸ ਦੇ ਏਜੰਡੇ ‘ਤੇ ਟਿਕੀ ਹੋਈ ਹੈ। ਕਾਂਗਰਸ ਨੇ ਲੋਕਾਂ ਨੂੰ ਵੰਡਿਆ ਹੈ, ਇਸੇ ਲਈ ਹਰ ਸੂਬੇ ‘ਚ ਉਹ ਹਾਰ ਰਹੀ ਹੈ।
ਸਰੀ ਸਿਟੀ ਵੱਲੋਂ ਗੈਰ-ਕਾਨੂੰਨੀ ਉਸਾਰੀ ਖ਼ਿਲਾਫ਼ ਸਖ਼ਤ ਕਾਰਵਾਈ: ਤਿੰਨ ਹੋਰ ਘਰਾਂ ਦੇ ਟਾਈਟਲ ਤੇ ਨੋਟਿਸ ਦਾਇਰ
ਸਰੀ, ਬੀ.ਸੀ.- ਸੋਮਵਾਰ ਨੂੰ ਸਿਟੀ ਕੌਂਸਲ ਨੇ ਸਟਾਫ਼ ਨੂੰ ਸਰੀ ਦੀਆਂ ਤਿੰਨ ਜਾਇਦਾਦਾਂ ਦੇ ਟਾਈਟਲ ‘ਤੇ ਨੋਟਿਸ ਦਰਜ ਕਰਨ ਦੇ ਨਿਰਦੇਸ਼ ਦਿੱਤੇ, ਜਿੱਥੇ ਲੋੜੀਂਦੇ ਪਰਮਿਟਾਂ ਤੋਂ ਬਿਨਾਂ ਵੱਡੇ


