Ad-Time-For-Vacation.png

ਕਰਜ਼ ਨੇ ਨਿਗਲਿਆ ਖੇਤਾਂ ਦਾ ਪੁੱਤ

ਮਾਨਸਾ: ਪੰਜਾਬ ਦਾ ਇੱਕ ਹੋਰ ਕਿਸਾਨ ਕਰਜ ਦੀ ਬਲੀ ਚੜ ਗਿਆ ਹੈ। ਆਰਥਿਕ ਮੰਦਹਾਲੀ ਤੇ ਕਰਜੇ ਦੀ ਪ੍ਰੇਸ਼ਾਨੀ ਦੇ ਚੱਲਦੇ ਨੌਜਵਾਨ ਕਿਸਾਨ ਨੇ ਜ਼ਹਿਰ ਨਿਗਲ ਕੇ ਜਾਨ ਦੇ ਦਿੱਤੀ ਹੈ। ਘਟਨਾ ਜਿਲ੍ਹੇ ਦੇ ਪਿੰਡ ਅਤਲਾ ਖੁਰਦ ‘ਚ ਵਾਪਰੀ ਹੈ। ਮ੍ਰਿਤਕ ਕਿਸਾਨ ਆਪਣੇ ਪਿੱਛੇ ਪਤਨੀ ਤੇ 2 ਮਾਸੂਮ ਬੱਚੇ ਛੱਡ ਗਿਆ ਹੈ।

ਜਾਣਕਾਰੀ ਮੁਤਾਬਕ ਭੀਖੀ ਦੇ ਨੇੜਲੇ ਪਿੰਡ ਅਤਲਾ ਖੁਰਦ ਦੇ 35 ਸਾਲਾ ਗਰੀਬ ਕਿਸਾਨ ਕੁਲਦੀਪ ਸਿੰਘ ਕੋਲ ਆਪਣੀ ਜਮੀਨ ਨਹੀਂ ਸੀ। ਉਹ ਹੋਰ ਕਿਸਾਨਾਂ ਤੋਂ ਜ਼ਮੀਨ ਠੇਕੇ ‘ਤੇ ਲੈ ਕੇ ਖੇਤੀ ਕਰਦਾ ਸੀ। ਇਸ ਵਾਰ ਉਸ ਨੇ ਗੁਜ਼ਾਰੇ ਲਈ 2 ਏਕੜ ਜਮੀਨ ਲੈ ਕੇ ਨਰਮੇ ਦੀ ਫਸਲ ਬੀਜੀ ਸੀ। ਪਰ ਉਸ ਦੀ ਫਸਲ ਬਰਬਾਦ ਹੋ ਚੁੱਕੀ ਸੀ। ਅਜਿਹੇ ‘ਚ ਉਹ ਲਗਾਤਾਰ ਪ੍ਰੇਸ਼ਾਨ ਚੱਲ ਰਿਹਾ ਸੀ।

ਖਰਾਬ ਹੋਈ ਫਸਲ ਤੇ ਸਿਰ ਚੜੇ ਕਰਜ ਨੇ ਕੁਲਦੀਪ ਦਾ ਜਿਉਣਾ ਹਰਾਮ ਕਰ ਦਿੱਤਾ। ਕਰਜਾ ਮੋੜਨਾ ਤਾਂ ਦੂਰ ਘਰ ਚਲਾਉਣਾ ਮੁਸ਼ਕਲ ਹੋ ਰਿਹਾ ਸੀ। ਅਜਿਹੇ ‘ਚ ਕੋਈ ਵੀ ਰਾਸਤਾ ਨਜ਼ਰ ਨਾ ਆਉਂਦਾ ਦੇਖ ਇਸ ਕਿਸਾਨ ਨੇ ਆਪਣੀ ਜਿੰਦਗੀ ਖਤਮ ਕਰਨ ਦਾ ਫੈਸਲਾ ਲੈ ਲਿਆ। ਕੁਲਦੀਪ ਦੇ ਇੱਕ 9 ਸਾਲ ਦੀ ਮਾਸੂਮ ਬੇਟੀ ਤੇ 11 ਸਾਲ ਦਾ ਪੁੱਤਰ ਹੈ। ਕਿਸਾਨ ਜਥੇਬੰਦੀਆਂ ਨੇ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਇਸ ਪਰਿਵਾਰ ਦੀ ਤੁਰੰਤ ਆਰਥਿਕ ਮਦਦ ਕੀਤੀ ਜਾਵੇ

Share:

Facebook
Twitter
Pinterest
LinkedIn
matrimonail-ads
On Key

Related Posts

ਸਰੀ ਮੇਅਰ ਬਰੈਂਡਾ ਲੌਕ ਨੇ ਜਬਰਨ ਵਸੂਲੀ ਸੰਕਟ ਨਾਲ ਨਜਿੱਠਣ ਲਈ ਰਾਸ਼ਟਰੀ ਐਮਰਜੈਂਸੀ ਐਲਾਨਣ ਦੀ ਮੰਗ ਕੀਤੀ

ਸਰੀ, ਬੀ.ਸੀ. – ਮੇਅਰ ਬਰੈਂਡਾ ਲੌਕ ਨੇ ਫੈਡਰਲ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੀ ਅਗਵਾਈ ਅਧੀਨ ਕੈਨੇਡਾ ਵਿੱਚ ਭਾਈਚਾਰਿਆਂ ਨੂੰ ਪ੍ਰਭਾਵਤ ਕਰਨ ਵਾਲੇ ਜਬਰਨ ਵਸੂਲੀ

ਸਰੀ ਦੇ ਮੇਅਰ ਬਰੈਂਡਾ ਲੌਕ ਨੇ ਜਬਰੀ ਵਸੂਲੀ ਸੰਕਟ ਨਾਲ ਨਜਿੱਠਣ ਲਈ ਰਾਸ਼ਟਰੀ ਕਮਿਸ਼ਨਰ ਦੀ ਮੰਗ ਕੀਤੀ

ਸਰੀ, ਬੀ.ਸੀ. – ਮੇਅਰ ਬਰੈਂਡਾ ਲੌਕ, ਫੈਡਰਲ ਸਰਕਾਰ ਨੂੰ ਦੇਸ਼ ਭਰ ਵਿੱਚ ਵਾਪਰ ਰਹੀਆਂ ਵਸੂਲੀ ਅਤੇ ਤਸ਼ੱਦਦ ਦੀਆਂ ਘਟਨਾਵਾਂ, ਜੋ ਸਰੀ ਵਸਨੀਕਾਂ, ਕਾਰੋਬਾਰ ਮਾਲਕਾਂ ਅਤੇ  ਭਾਈਚਾਰੇ ਨੂੰ ਨਿਸ਼ਾਨਾ ਬਣਾ

Elevate-Visual-Studios
Select your stuff
Categories
Get The Latest Updates

Subscribe To Our Weekly Newsletter

No spam, notifications only about new products, updates.