ਕਸ਼ਮੀਰੀਆਂ ‘ਤੇ ਸੁਰੱਖਿਆ ਬਲਾਂ ਦੇ ਜੁਲਮ ਵਿਰੁਧ ਜਲੰਧਰ ‘ਚ ਪ੍ਰਦਰਸ਼ਨ 22 ਨੂੰ : ਦਲ ਖ਼ਾਲਸਾ

ਜਲੰਧਰ, 20 ਜੁਲਾਈ (ਮਨਵੀਰ ਸਿੰਘ ਵਾਲੀਆ): ਕਸ਼ਮੀਰ ਵਿਚ ਭਾਰਤੀ ਸੁਰੱਖਿਆ ਬਲਾਂ ਦੀਆਂ ਗੋਲੀਆਂ ਨਾਲ ਮਾਰੇ ਗਏ ਲੋਕਾਂ ਅਤੇ ਗੰਭੀਰ ਜ਼ਖ਼ਮੀਆਂ, ਪ੍ਰੈੱਸ ਦੀ ਆਜ਼ਾਦੀ ‘ਤੇ ਰੋਕ ਅਤੇ ਔਰਤਾ ਦੀ ਬੇਪਤੀ ਵਿਰੁਧ ਹਾਅ ਦਾ ਨਾਹਰਾ ਮਾਰਨ ਲਈ ਦਲ ਖ਼ਾਲਸਾ ਨੇ ਜਲੰਧਰ ਵਿਚ 22 ਜੁਲਾਈ ਨੂੰ ਰੋਸ ਮੁਜ਼ਾਹਰਾ ਕਰਨ ਦਾ ਐਲਾਨ ਕੀਤਾ ਹੈ।

ਪਾਰਟੀ ਪ੍ਰਧਾਨ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਹੁਣ ਤਕ ਕਸ਼ਮੀਰ ਵਿਚ 45 ਤੋਂ ਵੱਧ ਕਸ਼ਮੀਰੀ ਪ੍ਰਦਰਸ਼ਨਕਾਰੀਆਂ ਦੀ ਮੌਤ ਹੋ ਚੁਕੀ ਹੈ ਤੇ ਸੈਂਕੜੇ ਲੋਕ ਜ਼ਖ਼ਮੀ ਹੋਏ ਹਨ ਜਿਨ੍ਹਾਂ ਵਿਚ ਕਈਆਂ ਦੀਆਂ ਅੱਖਾਂ ਦੀ ਰੌਸ਼ਨੀ ਸਦਾ ਲਈ ਚਲੀ ਗਈ ਹੈ। ਉਨ੍ਹਾਂ ਕਿਹਾ ਕਿ ਭਾਰਤੀ ਹਕੂਮਤ ਕਸ਼ਮੀਰ ਵਿਚ ਵਿਰੋਧੀ ਆਵਾਜ਼ ਨੂੰ ਬੰਦੂਕ ਨਾਲ ਚੁਪ ਕਰਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਇਸ ਕਾਰਵਾਈ ਨੂੰ ਮਨੁੱਖੀ ਅਧਿਕਾਰਾਂ ਦਾ ਕਤਲ ਦਸਿਆ। ਉਨ੍ਹਾਂ ਕਿਹਾ ਕਿ ਸਿੱਖ ਸਿਧਾਂਤਾਂ ਅਨੁਸਾਰ ਮਜ਼ਲੂਮ ਨਾਲ ਖੜਨਾ ਸਾਡਾ ਫ਼ਰਜ਼ ਹੈ ਤੇ ਅਸੀਂ ਭਾਰਤੀ ਸੁਰੱਖਿਆ ਬਲਾਂ ਵਲੋਂ ਕਸ਼ਮੀਰੀਆਂ ਤੇ ਕੀਤੇ ਜਾ ਰਹੇ ਜੁਲਮਾਂ ਵਿਰੁਧ ਰੋਸ ਪ੍ਰਗਟ ਕਰਦੇ ਹੋਏ 22 ਜੁਲਾਈ ਦਾ ਦਿਨ ਕਸ਼ਮੀਰ ਇਕਜੁੱਟਤਾ ਦਿਹਾੜੇ ਵਜੋਂ ਮਨਾਵਾਂਗੇ। ਉਨ੍ਹਾਂ ਦਸਿਆ ਕਿ ਪਾਰਟੀ ਦੇ ਕਾਰਜਕਰਤਾ ਤਖ਼ਤੀਆਂ ਤੇ ਬੈਨਰ ਲੈ ਕੇ ਨਕੋਦਰ ਚੌਕ ਵਿਚ ਦੋ ਘੰਟੇ ਲਈ ਖੜੇ ਹੋਣਗੇ। ਉਪ੍ਰੰਤ ਗੁ. ਗੁਰੁ ਨਾਨਕ ਮਿਸ਼ਨ ਵਿਚ ਕਸ਼ਮੀਰ ਵਿਚ ਸੁਰੱਖਿਆ ਦਸਤਿਆਂ ਹਥੋਂ ਸ਼ਹੀਦ ਹੋਣ ਵਾਲੇ ਨਿਰਦੋਸ਼ ਲੋਕਾਂ ਦੀ ਯਾਦ ਵਿਚ ਅਰਦਾਸ ਕੀਤੀ ਜਾਵੇਗੀ। ਦਲ ਖ਼ਾਲਸਾ ਦੇ ਸੀਨੀਅਰ ਆਗੂ ਹਰਚਰਨਜੀਤ ਸਿੰਘ ਧਾਮੀ ਅਤੇ ਬੁਲਾਰੇ ਭਾਈ ਕੰਵਰਪਾਲ ਸਿੰਘ ਨੇ ਕਿਹਾ ਕਿ ਕਸ਼ਮੀਰ ਵਿਚ ਪੰਜਾਬ ਵਾਂਗ 1984 ਵਰਗੇ ਹਾਲਾਤ ਬਣੇ ਹੋਏ ਹਨ।

Share:

Facebook
Twitter
Pinterest
LinkedIn
matrimonail-ads
On Key

Related Posts

ਸਰੀ ਦਾ ਟੈਮੇਨਾਵਿਸ ਪਾਰਕ ਬਣਿਆ ਕੈਨੇਡਾ ਦਾ ਪਹਿਲਾ ਪਾਣੀ-ਅਧਾਰਿਤ ਤਿੰਨ ਫੀਲਡ ਹਾਕੀ ਮੈਦਾਨਾਂ ਵਾਲਾ ਕੰਪਲੈਕਸ

ਸਰੀ, ਬੀ.ਸੀ. – ਸਿਟੀ ਕੌਂਸਲ ਨੇ ਟੈਮੇਨਾਵਿਸ ਪਾਰਕ ਵਿੱਚ ਤੀਜੇ ਪਾਣੀ-ਅਧਾਰਿਤ ਸਿੰਥੈਟਿਕ ਟਰਫ਼ ਫੀਲਡ ਦਾ ਨਿਰਮਾਣ ਮੁਕੰਮਲ ਹੋਣ ਦਾ ਜਸ਼ਨ ਮਨਾਇਆ। ਇਸ ਨਾਲ ਇਹ ਕੈਨੇਡਾ ਦਾ ਇਕੱਲਾ ਫੀਲਡ

ਸਰੀ ਦਾ ਟੈਮੇਨਾਵਿਸ ਪਾਰਕ ਬਣਿਆ ਕੈਨੇਡਾ ਦਾ ਪਹਿਲਾ ਪਾਣੀ-ਅਧਾਰਿਤ ਤਿੰਨ ਫੀਲਡ ਹਾਕੀ ਮੈਦਾਨਾਂ ਵਾਲਾ ਕੰਪਲੈਕਸ

ਸਰੀ, ਬੀ.ਸੀ. – ਸਿਟੀ ਕੌਂਸਲ ਨੇ ਟੈਮੇਨਾਵਿਸ ਪਾਰਕ ਵਿੱਚ ਤੀਜੇ ਪਾਣੀ-ਅਧਾਰਿਤ ਸਿੰਥੈਟਿਕ ਟਰਫ਼ ਫੀਲਡ ਦਾ ਨਿਰਮਾਣ ਮੁਕੰਮਲ ਹੋਣ ਦਾ ਜਸ਼ਨ ਮਨਾਇਆ। ਇਸ ਨਾਲ ਇਹ ਕੈਨੇਡਾ ਦਾ ਇਕੱਲਾ ਫੀਲਡ

ਸਰੀ ਦੀ ਪ੍ਰਸਿੱਧ $20 ਨੂੰ ਬੂਟਿਆਂ ਸੇਲ ਇਨ੍ਹਾਂ ਗਰਮੀਆਂ ਵਿੱਚ ਮੁੜ ਆ ਰਹੀ ਹੈ

ਸਰੀ, ਬੀ.ਸੀ. – ਸਰੀ ਸਿਟੀ ਦੀ ਬਹੁਤ ਹੀ ਲੋਕਪ੍ਰਿਯ 20 ਡਾਲਰ ਨੂੰ ਪੌਦਿਆਂ ਦੀ ਸੇਲ ਇਨ੍ਹਾਂ ਗਰਮੀਆਂ ਵਿੱਚ ਵਾਪਸ ਆ ਰਹੀ ਹੈ। ਇਹ ਪ੍ਰੋਗਰਾਮ ਨਿਵਾਸੀਆਂ ਨੂੰ ਆਪਣੀਆਂ ਜਾਇਦਾਦਾਂ ਵਿੱਚ

Elevate-Visual-Studios
Online-Marketing-Strategies-ad405-350
Get The Latest Updates

Subscribe To Our Weekly Newsletter

No spam, notifications only about new products, updates.