Skip to content
Tuesday, October 27, 2026 10°C · Overcast · Surrey, BC
ਪੰਜਾਬ ਗਾਰਡੀਅਨ
The Punjab Guardian
Surrey, British Columbia · Est. 2016 · Weekly
Sections ਮੁੱਖ ਪੰਨਾHome ਤਾਜ਼ਾ ਖ਼ਬਰਾਂਪੰਜਾਬਕੈਨੇਡਾਅਮਰੀਕਾਭਾਰਤਦੁਨੀਆਖੇਡਾਂਮਨੋਰੰਜਨਕਾਰੋਬਾਰਧਰਮਸ਼ਰਧਾਂਜਲੀਸਿਹਤ
ਭਾਰਤ India

ਕਸ਼ਮੀਰ ‘ਚ ਭਾਰਤੀ ਫੌਜ ਜੋ ਕਰ ਰਹੀ ਹੈ ਉਹ ਹੈ ‘ਅਸਲ ਅੱਤਵਾਦ’— ਪਾਕਿਸਤਾਨ

By Admin Published 2 min read

ਅਤਿਵਾਦ ਨੂੰ ਹੱਲਾਂਸ਼ੇਰੀ ਦੇ ਮੁੱਦੇ ਤੇ ਰਾਜਨਾਥ ਨੇ ਪਾਕਿਸਤਾਨ ਨੂੰ ਬਣਾਇਆ ਨਿਸ਼ਾਨਾ

ਇਸਲਾਮਾਬਾਦ— ਪਾਕਿਸਤਾਨ ਵਿਚ ਹੋ ਰਹੇ ਸਾਰਕ ਦੇਸ਼ਾਂ ਦੇ ਸੰਮੇਲਨ ਵਿਚ ਇਕ ਵਾਰ ਫਿਰ ਪਾਕਿਸਤਾਨੀ ਅਧਿਕਾਰੀਆਂ ਨੇ ਭਾਰਤ ਦੀ ਅਲੋਚਨਾ ਕੀਤੀ। ਪਾਕਿਸਤਾਨ ਦੇ ਅੰਦਰੂਨੀ ਮਾਮਲਿਆਂ ਬਾਰੇ ਮੰਤਰੀ ਚੌਧਰੀ ਨਿਸਾਰ ਅਲੀ ਖਾਨ ਨੇ ਕਸ਼ਮੀਰ ਦਾ ਜ਼ਿਕਰ ਕਰਦੇ ਹੋਏ ਇੱਥੋਂ ਤੱਕ ਕਹਿ ਦਿੱਤਾ ਕਿ ਭਾਰਤ ਦੇ ਕਬਜ਼ੇ ਵਾਲੇ ਕਸ਼ਮੀਰ ਵਿਚ ਭਾਰਤੀ ਸੁਰੱਖਿਆ ਫੋਰਸਾਂ ਵੱਲੋਂ ਢਾਹਿਆ ਜਾ ਰਿਹਾ ਤਸ਼ੱਦਦ ਅਸਲ ‘ਅੱਤਵਾਦ’ ਹੈ।

ਜ਼ਿਕਰਯੋਗ ਹੈ ਕਿ ਵੀਰਵਾਰ ਨੂੰ ਜਿਵੇਂ ਹੀ ਸਾਰਕ ਦੇਸ਼ਾਂ ਦੇ ਗ੍ਰਹਿ ਮੰਤਰੀਆਂ ਦੀ ਮੀਟਿੰਗ ਹੋਈ ਤਾਂ ਭਾਰਤ ਅਤੇ ਪਾਕਿਸਤਾਨ ਦੇ ਅਧਿਕਾਰੀਆਂ ਵਿਚਾਲੇ ਤਲਖੀ ਸਾਫ ਦੇਖਣ ਨੂੰ ਮਿਲੀ। ਆਲਮ ਇਹ ਰਿਹਾ ਕਿ ਭਾਰਤੀ ਅਤੇ ਪਾਕਿਸਤਾਨੀ ਗ੍ਰਹਿ ਮੰਤਰੀ ਨੇ ਇਕ-ਦੂਜੇ ਨੂੰ ਬੁਲਾਇਆ ਤੱਕ ਨਹੀਂ। ਇੱਥੋਂ ਤੱਕ ਕਿ ਭਾਰਤੀ ਗ੍ਰਹਿ ਮੰਤਰੀ ਰਾਜਨਾਥ ਨੇ ਨਿਸਾਰ ਅਲੀ ਖਾਨ ਵੱਲੋਂ ਦਿੱਤੇ ਲੰਚ ਦਾ ਵੀ ਬਹਿਸ਼ਕਾਰ ਕਰ ਦਿੱਤਾ। ਇਸ ਤੋਂ ਪਹਿਲਾਂ ਰਾਜਨਾਥ ਨੇ ਅੱਤਵਾਦ ਦੇ ਮੁੱਦੇ ‘ਤੇ ਪਾਕਿਸਤਾਨ ਦਾ ਨਾਂ ਲਏ ਬਿਨਾਂ ਉਸ ਨੂੰ ਨਿਸ਼ਾਨਾ ਬਣਾਇਆ ਸੀ ਅਤੇ ਕਸ਼ਮੀਰ ਵਿਚ ਮਾਰੇ ਗਏ ਅੱਤਵਾਦੀ ‘ਬੁਰਹਾਨ ਵਾਨੀ’ ਨੂੰ ਸ਼ਹੀਦ ਦੱਸੇ ਜਾਣ ‘ਤੇ ਪਾਕਿਸਤਾਨ ਦੀ ਆਲੋਚਨਾ ਕੀਤੀ ਸੀ।ਸਮਾਗਮ ਸ਼ੁਰੂ ਹੁੰਦਿਆਂ ਹੀ ਰਾਜਨਾਥ ਸਿੰਘ ਨੇ ਸਭ ਤੋਂ ਪਹਿਲਾਂ ਅੱਤਵਾਦ ਦਾ ਮੁੱਦਾ ਚੁੱਕਿਆ। ਪਠਾਨਕੋਟ, ਕਾਬਲ ਤੇ ਢਾਕਾ ਵਰਗੇ ਹਮਲਿਆਂ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ, “ਅੱਤਵਾਦੀਆਂ ਖਿਲਾਫ ਸਖਤ ਕਾਰਵਾਈ ਦੀ ਜ਼ਰੂਰਤ ਹੈ।”ਜ਼ਿਕਰਯੋਗ ਹੈ ਕਿ ਨਿਸਾਰ ਖਾਨ ਨੇ ਕਿਹਾ ਕਿ ਅੱਤਵਾਦ ਅਤੇ ਆਜ਼ਾਦੀ ਲਈ ਲੜਨਾ ਦੋ ਵੱਖਰੀਆਂ ਗੱਲਾਂ ਹਨ। ਉਨ੍ਹਾਂ ਕਿਹਾ ਕਿ ਕਸ਼ਮੀਰ ਵਿਚ ਆਜ਼ਾਦੀ ਲਈ ਲੜ ਰਹੇ ਲੋਕਾਂ ਨਾਲ ਜੋ ਹੋ ਰਿਹਾ ਹੈ, ਉਹ ਅੱਤਵਾਦ ਹੈ। ਨਿਸਾਰ ਨੇ ਦਾਅਵਾ ਕੀਤਾ ਕਿ ਅੱਤਵਾਦ ਨਾਲ ਲੜਾਈ ਵਿਚ ਪਾਕਿਸਤਾਨ ਨੇ ਸਭ ਤੋਂ ਜ਼ਿਆਦਾ ਨੁਕਸਾਨ ਝੱਲਿਆ ਹੈ ਅਤੇ ਖੁੱਲ੍ਹੇ ਤੌਰ ‘ਤੇ ਅੱਤਵਾਦ ਦੀ ਆਲੋਚਨਾ ਕੀਤੀ ਹੈ। ਸਾਰਕ ਦੇਸ਼ਾਂ ਵਿਚ ਭਾਰਤ, ਪਾਕਿਸਤਾਨ, ਨੇਪਾਲ, ਮਾਲਦੀਵ, ਸ਼੍ਰੀ ਲੰਕਾ, ਭੂਟਾਨ, ਅਫਗਾਨਿਸਤਾਨ ਅਤੇ ਬੰਗਲਾਦੇਸ਼ ਸ਼ਾਮਲ ਹਨ।

Admin Punjab Guardian · Surrey
ਸੰਬੰਧਿਤ ਖ਼ਬਰਾਂ Related ਭਾਰਤ India →
Share on WhatsApp