Skip to content
Thursday, October 29, 2026 6°C · Drizzle · Surrey, BC
ਪੰਜਾਬ ਗਾਰਡੀਅਨ
The Punjab Guardian
Surrey, British Columbia · Est. 2016 · Weekly
Sections ਮੁੱਖ ਪੰਨਾHome ਤਾਜ਼ਾ ਖ਼ਬਰਾਂਪੰਜਾਬਕੈਨੇਡਾਅਮਰੀਕਾਭਾਰਤਦੁਨੀਆਖੇਡਾਂਮਨੋਰੰਜਨਕਾਰੋਬਾਰਧਰਮਸ਼ਰਧਾਂਜਲੀਸਿਹਤ
International

ਕਸ਼ਮੀਰ ‘ਚ ਖ਼ੂਨ-ਖ਼ਰਾਬਾ ਰੋਕਣ ਲਈ ਪਾਕਿ ਨਾਲ ਗੱਲਬਾਤ ਜ਼ਰੂਰੀ-ਮਹਿਬੂਬਾ

By Admin Published 2 min read

ਸ੍ਰੀਨਗਰ-ਜੰਮੂ-ਕਸ਼ਮੀਰ ‘ਚ ਲਗਾਤਾਰ ਹੋ ਰਹੇ ਅੱਤਵਾਦੀ ਹਮਲਿਆਂ ਅਤੇ ਪਾਕਿ ਵਲੋਂ ਕੀਤੀ ਜਾ ਰਹੀ ਜੰਗਬੰਦੀ ਦੀ ਉਲੰਘਣਾ ਦੀਆਂ ਘਟਨਾਵਾਂ ਦਰਮਿਆਨ ਮੁੱਖ ਮੰਤਰੀ ਮਹਿਬੂਬਾ ਮੁਫ਼ਤੀ ਨੇ ਅੱਜ ਕਿਹਾ ਕਿ ਵਾਦੀ ‘ਚ ਹੋ ਰਹੀ ਹਿੰਸਾ ਅਤੇ ਖ਼ੂਨ-ਖ਼ਰਾਬੇ ਨੂੰ ਰੋਕਣ ਲਈ ਪਾਕਿਸਤਾਨ ਨਾਲ ਗੱਲਬਾਤ ਜ਼ਰੂਰੀ ਹੈ। ਮਹਿਬੂਬਾ ਨੇ ਟਵੀਟ ਕਰਕੇ ਕਿਹਾ ਕਿ ਇਸ ਖ਼ੂਨ-ਖ਼ਰਾਬੇ ਨੂੰ ਰੋਕਣਾ ਚਾਹੁੰਦੇ ਹੋ ਤਾਂ ਪਾਕਿਸਤਾਨ ਨਾਲ ਗੱਲਬਾਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਮੈਨੂੰ ਪਤਾ ਹੈ ਕਿ ਇਸ ਬਿਆਨ ਲਈ ਮੈਨੂੰ ਦੇਸ਼ ਵਿਰੋਧੀ ਹੋਣ ਦਾ ਤਗਮਾ ਦੇ ਦਿੱਤਾ ਜਾਵੇਗਾ ਪਰ ਮੈਨੂੰ ਇਸ ਨਾਲ ਫ਼ਰਕ ਨਹੀਂ ਪੈਂਦਾ। ਜੰਮੂ-ਕਸ਼ਮੀਰ ਦੇ ਲੋਕ ਪੀੜਤ ਹਨ। ਸਾਨੂੰ ਗੱਲਬਾਤ ਕਰਨੀ ਪਵੇਗੀ ਕਿਉਂਕਿ ਯੁੱਧ ਕੋਈ ਹੱਲ ਨਹੀਂ ਹੈ। ਮੁੱਖ ਮੰਤਰੀ ਨੇ ਵਿਧਾਨ ਸਭਾ ‘ਚ ਵੀ ਕਿਹਾ ਕਿ ਅਸੀਂ ਪਾਕਿਸਤਾਨ ਖ਼ਿਲਾਫ਼ ਹਰ ਜੰਗ ਜਿੱਤੀ ਹੈ ਪਰ ਇਸ ਸਮੇਂ ਸਾਡੇ ਜਵਾਨ ਅਤੇ ਆਮ ਨਾਗਰਿਕ ਮਾਰੇ ਜਾ ਰਹੇ ਹਨ। ਅਜਿਹੇ ‘ਚ ਵਾਦੀ ਵਿਚ ਸ਼ਾਂਤੀ ਕਾਇਮ ਕਰਨ ਲਈ ਪਾਕਿਸਤਾਨ ਨਾਲ ਗੱਲਬਾਤ ਦੇ ਇਲਾਵਾ ਹੋਰ ਕੋਈ ਹੱਲ ਨਹੀਂ ਹੈ। ਮਹਿਬੂਬਾ ਦੀ ਇਸ ਸਲਾਹ ਨੂੰ ਕੇਂਦਰ ਨੇ ਸਿਰੇ ਤੋਂ ਖਾਰਜ ਕਰਦਿਆ ਕਿਹਾ ਕਿ ਅੱਤਵਾਦ ਅਤੇ ਗੱਲਬਾਤ ਇਕੱਠੇ ਨਹੀਂ ਚੱਲ ਸਕਦੇ। ਉਧਰ ਵਾਦੀ ‘ਚ ਸੁਰੱਖਿਆ ਵਿਵਸਥਾ ਨੂੰ ਲੈ ਕੇ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਰੱਖਿਆ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਮੀਟਿੰਗ ਕੀਤੀ।ਸੂਤਰਾਂ ਅਨੁਸਾਰ ਇਸ ਬੈਠਕ ‘ਚ ਵਾਦੀ ਦੀ ਸੁਰੱਖਿਆ ਦੇ ਨਾਲ-ਨਾਲ ਪਾਕਿਸਤਾਨ ਨੂੰ ਸਖ਼ਤ ਜਵਾਬ ਦੇਣ ਸਬੰਧੀ ਰਣਨੀਤੀ ‘ਤੇ ਚਰਚਾ ਕੀਤੀ ਗਈ। ਮਹਿਬੂਬਾ ਮੁਫ਼ਤੀ ਇਸ ਤੋਂ ਪਹਿਲਾਂ ਵੀ ਕਈ ਮੌਕਿਆਂ ‘ਤੇ ਪਾਕਿਸਤਾਨ ਨਾਲ ਗੱਲਬਾਤ ਸਬੰਧੀ ਵਕਾਲਤ ਕਰ ਚੁੱਕੀ ਹੈ।

Admin Punjab Guardian · Surrey
ਸੰਬੰਧਿਤ ਖ਼ਬਰਾਂ Related International →
Share on WhatsApp